Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਰਮੇਸੀ ਕਾਲਜ ਬੇਲਾ ਵੱਲੋਂ ਫ੍ਰੈਸ਼ਰ ਪਾਰਟੀ 2025 ਦਾ ਆਯੋਜਨ

Bela Pharmacy College, Amar Shaheed Baba Ajit Singh Jujhar Singh Memorial College of Pharmacy, Bela,College of Pharmacy BELA

Web Admin

Web Admin

5 Dariya News

ਬੇਲਾ , 03 Nov 2025

Last updated on: Nov 04, 2025, 13:16 IST

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ (ਆਟੋਨੋਮਸ ਕਾਲਜ), ਬੇਲਾ ਵੱਲੋਂ ਡਿਗਰੀ ਫਾਰਮੇਸੀ, ਡਿਪਲੋਮਾ ਫਾਰਮੇਸੀ ਅਤੇ ਪੈਰਾਮੈਡੀਕਲ ਕਾਲਜ ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਫ੍ਰੈਸ਼ਰ ਪਾਰਟੀ 2025 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਪ੍ਰਬੰਧਕ ਕਮੇਟੀ ਬੇਲਾ ਕਾਲਜ ਦੇ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਜੀ ਮੁੱਖ ਅਤਿਥੀ ਵਜੋਂ ਹਾਜ਼ਰ ਸਨ। 

ਪ੍ਰੋਗਰਾਮ ਦੀ ਸ਼ੁਰੂਆਤ ਦੀਵਾ ਬਾਲਣ ਨਾਲ ਕੀਤੀ ਗਈ। ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਮੁੱਖ ਅਤਿਥੀ ਦਾ ਸਵਾਗਤ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਫਾਰਮੇਸੀ ਖੇਤਰ ਵਿੱਚ ਨਵੀਆਂ ਸੋਚਾਂ ਅਤੇ ਉਪਲਬਧੀਆਂ ਨਾਲ ਕਾਮਯਾਬੀ ਹਾਸਲ ਕਰਨ। ਉਨ੍ਹਾਂ ਕਿਹਾ ਕਿ ਫਾਰਮੇਸੀ ਇੱਕ ਵਿਸ਼ਾਲ ਖੇਤਰ ਹੈ ਜਿਸ ਵਿੱਚ ਵਿਦਿਆਰਥੀ ਆਪਣੀ ਯੋਗਤਾ ਅਤੇ ਹੁਨਰ ਅਨੁਸਾਰ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ। 

ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਨੇ ਸੰਗੀਤ, ਨਾਚ ਅਤੇ ਨਾਟਕ ਰਾਹੀਂ ਆਪਣੀ ਕਲਾ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਸਭ ਤੋਂ ਮਨਮੋਹਕ ਪਲ ‘ਮਿਸਟਰ ਫ੍ਰੈਸ਼ਰ’ ਅਤੇ ‘ਮਿਸ ਫ੍ਰੈਸ਼ਰ’ ਦੀ ਚੋਣ ਸੀ। ਬੀ.ਫਾਰਮੇਸੀ ਤੋਂ ਮਿਸਟਰ ਨਵਦੀਪ ਸਿੰਘ ਅਤੇ ਮਿਸ ਰਵਨੀਤ ਕੌਰ, ਐੱਮ.ਫਾਰਮੇਸੀ ਤੋਂ ਮਿਸਟਰ ਅਨਿਸ਼ ਕੁਮਾਰ ਅਤੇ ਮਿਸ ਜਗਮਨਦੀਪ ਕੌਰ, ਅਤੇ ਪੈਰਾਮੈਡੀਕਲ ਤੋਂ ਮਿਸਟਰ ਕੁਲਭੂਸ਼ਣ ਅਤੇ ਮਿਸ ਮਨਪ੍ਰੀਤ ਕੌਰ ਨੂੰ ਚੁਣਿਆ ਗਿਆ। 

ਇਸ ਨਾਲ ਨਾਲ, ਬਿਹਤਰੀਨ ਅਦਾਕਾਰ, ਨਰਤਕ, ਗਾਇਕ ਅਤੇ ਡਿਊਐਟ ਡਾਂਸਰ ਸਣੇ ਕਈ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ‘ਤੇ ਕੋਆਰਡੀਨੇਟਰ ਮਿਸ ਜਸਪ੍ਰੀਤ ਕੌਰ ਨੇ ਸਭ ਅਤਿਥੀਆਂ, ਵਿਦਿਆਰਥੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ। ਪ੍ਰਬੰਧਕ ਕਮੇਟੀ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸਾਰੀ ਟੀਮ ਨੂੰ ਵਧਾਈ ਦਿੱਤੀ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD