Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਟਿਆਲਾ ਜਿਲ੍ਹੇ ‘ਚ ਡੇਂਗੂ ਰੋਕਥਾਮ ਲਈ ਤਿਆਰੀਆਂ ਤੇਜ਼

ਫੌਗਿੰਗ ਤੱਕ ਹੀ ਸੀਮਿਤ ਨਾ ਰਹੋ , ਲਾਰਵਾ ਨਸ਼ਟ ਕਰੋ - ਡੀ.ਸੀ. ਪਟਿਆਲਾ ਦੇ ਸਖ਼ਤ ਹੁਕਮ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 03 Nov 2025

Last updated on: Nov 04, 2025, 13:29 IST

ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹੇ ਵਿਚ ਡੇਂਗੂ ਦੀ ਵਧ ਰਹੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐਮ.), ਸਿਵਿਲ ਸਰਜਨ, ਐਸ. ਐਮ. ਓ.ਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਖੇਤਰਾਂ ਵਿੱਚ ਡੇਂਗੂ ਦੀ ਸਥਿਤੀ ਅਤੇ ਕੀਤੇ ਗਏ ਉਪਾਇਆ ਦੀ ਵਿਸਤ੍ਰਿਤ ਜਾਣਕਾਰੀ ਲਈ। 

ਜਿਲਾ ਐਪੀਡੀਮੋਲੋਜਿਸਟ ਨੇ ਪਿਛਲੇ ਹਫਤੇ ਦੌਰਾਨ ਰੀਪੋਰਟ ਹੋਏ ਡੇਂਗੂ ਕੇਸ ਅਤੇ ਜਿਹੜੇ ਇਲਾਕਿਆਂ ਵਿੱਚ ਕਲਸਟ੍ਰਿੰਗ ਮਿਲੀ ਹੈ ਓਹਨਾ ਦੀ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਸਪਸ਼ਟ ਹੁਕਮ ਦਿੱਤੇ ਕਿ ਡੇਂਗੂ ‘ਤੇ ਕਾਬੂ ਪਾਉਣ ਲਈ ਸਿਰਫ਼ ਫੌਗਿੰਗ ਤੱਕ ਹੀ ਸੀਮਿਤ ਨਾ ਰਿਹਾ ਜਾਵੇ, ਬਲਕਿ ਲਾਰਵਾ ਦੇ ਵਧਣ ‘ਤੇ ਰੋਕ ਲਗਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਇੰਸਪੈਕਸ਼ਨ ਕੀਤੀ ਜਾਵੇ, ਜਿੱਥੇ ਵੀ ਪਾਣੀ ਇਕੱਠਾ ਹੋ ਸਕਦਾ ਹੈ ਜਿਵੇਂ ਕਿ ਕੂਲਰ, ਗਮਲੇ, ਟਾਇਰ, ਟੈਂਕ ਆਦਿ, ਉਥੇ ਲਾਰਵਾ ਦੀ ਜਾਂਚ ਕੀਤੀ ਜਾਵੇ ਤੇ ਤੁਰੰਤ ਨਾਸ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਹਰ ਪਿੰਡ ਵਿੱਚ ਮੌਜੂਦ ਹੌਟਸਪਾਟ ਇਲਾਕਿਆਂ ਦੀ ਪਹਿਚਾਣ ਕਰਕੇ ਉਥੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। 

ਉਨ੍ਹਾਂ ਕਿਹਾ ਕਿ ਜਿੱਥੇ ਵੀ ਕੇਸ ਆ ਰਹੇ ਹਨ, ਉਥੇ ਦੁਬਾਰਾ ਚੈਕਿੰਗ ਕੀਤੀ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਮੋਨੀਟਰੀੰਗ ਕਰਦੀਆਂ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਵੀ ਡੇਂਗੂ ਰੋਕਥਾਮ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਸਥਾਨਕ ਪੱਧਰ ‘ਤੇ ਲੋਕ ਜਾਗਰੂਕ ਹੋਣ ਅਤੇ ਸਫਾਈ ਪ੍ਰਤੀ ਜ਼ਿੰਮੇਵਾਰੀ ਨਿਭਾਉਣ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਪ੍ਰਚਾਰ-ਪਸਾਰ ਕੀਤਾ ਜਾਵੇ। ਸਕੂਲਾਂ, ਆੰਗਨਵਾੜੀ ਕੇਂਦਰਾਂ ਅਤੇ ਗ੍ਰਾਮ ਸਭਾਵਾਂ ਰਾਹੀਂ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਕਿ ਘਰਾਂ ਦੇ ਅੰਦਰ ਤੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਣ ਕਿਵੇਂ ਬਣਾਈ ਰੱਖਣਾ ਹੈ।

ਸਿਵਿਲ ਸਰਜਨ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਸੈਂਪਲਿੰਗ, ਲਾਰਵਾ ਸਰਵੇਅ ਤੇ ਟੈਸਟਿੰਗ ਦੀ ਪ੍ਰਕਿਰਿਆ ਜਾਰੀ ਹੈ। ਜਿੱਥੇ ਵੀ ਕੇਸ ਮਿਲ ਰਹੇ ਹਨ, ਉਥੇ ਫੌਗਿੰਗ ਦੇ ਨਾਲ ਨਾਲ ਐਂਟੀ ਲਾਰਵਾ ਸਪ੍ਰੇ  ਅਤੇ ਇਨਡੋਰ ਸਪਰੇਅ ਵੀ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੇ ਨਵੇਂ ਕੇਸ ਵਧਣ ਨਹੀਂ ਚਾਹੀਦੇ ਅਤੇ ਹਰੇਕ ਪੱਧਰ ‘ਤੇ ਕੋਆਰਡੀਨੇਸ਼ਨ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਹੈ ਅਤੇ ਇਸ ਲਈ ਸਾਰੇ ਵਿਭਾਗ ਸਾਂਝੇ ਤੌਰ ‘ਤੇ ਮਿਲ ਕੇ ਕੰਮ ਕਰਨ।

ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਛੱਤਾਂ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਖਾਸ ਤੌਰ ਤੇ ਫਰਿੱਜ ਦੇ ਪਿੱਛੇ ਟਰੇ ਵਿੱਚੋ ਪਾਣੀ ਰੋੜ ਦੇਣ। ਕਿਸੇ ਵੀ ਤਰ੍ਹਾਂ ਦੀ ਡੇਂਗੂ ਸੰਬੰਧੀ ਸ਼ਿਕਾਇਤ ਹੋਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD