Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਯੁੱਧ ਨਸਿ਼ਆਂ ਵਿਰੁੱਧ : ਕੋਟਲਾ ਫਾਜ਼ਲ ਵਿਖੇ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਤਸਕਰ ਵੱਲੋਂ ਬਣਾਈ ਨਜਾਇਜ਼ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹਿਆ

ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਕੀਤੀ ਮੁਹਿੰਮ ਦੀ ਅਗਵਾਈ, ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਜਾਰੀ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਬਸੀ ਪਠਾਣਾ/ਫਤਹਿਗੜ੍ਹ ਸਾਹਿਬ , 04 Nov 2025

Last updated on: Nov 04, 2025, 15:31 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜਿ਼ਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕਰਦਿਆਂ ਬਸੀ ਪਠਾਣਾ ਦੇ ਪਿੰਡ ਕੋਟਲਾ ਫਾਜ਼ਲ ਵਿਖੇ ਨਸ਼ਾ ਤਸਕਰ ਦੁਆਰਾ ਬਣਾਈ ਗਈ ਨਜਾਇਜ਼ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਨੇ ਕੀਤੀ ਜਦਕਿ ਇਸ ਦੌਰਾਨ ਐਸ.ਪੀ ਡੀ ਰਾਕੇਸ਼ ਕੁਮਾਰ ਯਾਦਵ, ਡੀ.ਐਸ.ਪੀ ਰਾਜ ਕੁਮਾਰ ਸ਼ਰਮਾ, ਥਾਣਾ ਮੁਖੀ ਜਤਿੰਦਰਪਾਲ ਸਿੰਘ, ਪੰਚਾਇਤ ਅਫ਼ਸਰ, ਸਰਪੰਚ ਪਰਮਜੀਤ ਸਿੰਘ ਤੇ ਪੰਚ ਵੀ ਮੌਜੂਦ ਸਨ।

ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁਭਮ ਅਗਰਵਾਲ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਜਿਥੇ ਨਸਿ਼ਆਂ ਦਾ ਕਾਲੋ ਕਾਰੋਬਾਰ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਮਾੜੀ ਸੰਗਤ ਦਾ ਸਿ਼ਕਾਰ ਹੋ ਕੇ ਨਸਿ਼ਆਂ ਦੀ ਦਲਦਲ ਵਿੱਚ ਫਸੇ ਨਸ਼ਾ ਪੀੜਤਾਂ ਨੂੰ ਸਿਹਤਯਾਬ ਕਰਨ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਵਿੱਚ ਲਗਭਗ 10 ਥਾਵਾਂ *ਤੇ ਅਜਿਹੀਆਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਚੁੱਕਾ ਹੈ ਜਿਹੜੀਆਂ ਨਸ਼ਾ ਤਸਕਰਾਂ ਵੱਲੋਂ ਨਸਿ਼ਆਂ ਦੇ ਕਾਲੇ ਕਾਰੋਬਾਰ ਨਾਲ ਤਿਆਰ ਕੀਤੀਆਂ ਗਈਆਂ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਨੂੰ ਸੇਫ ਪੰਜਾਬ ਜਾਂ ਹੈਲਪਲਾਈਨ ਨੰਬਰ 112 ਤੇ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਦੇਣ ਤਾਂ ਜੋ ਕੋਈ ਵੀ ਮਾੜਾ ਅਨਸਰ ਕਾਨੂੰਨੀ ਸਿ਼ਕੰਜੇ ਤੋਂ ਬਚ ਨਾ ਸਕੇ। 

ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪਿੰਡ ਕੋਟਲਾ ਫਾਜ਼ਲ ਦੇ ਵਸਨੀਕ ਸੋਮਨਾਥ ਖਿਲਾਫ਼ ਨਸ਼ਾ ਤਸਕਰੀ ਦੇ ਵੱਖ—ਵੱਖ 6 ਕੇਸ ਦਰਜ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਨਸਿ਼ਆਂ ਦਾ ਕਾਰੋਬਾਰ ਕਰਦਾ ਆ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਭਵਿੱਖ ਵਿੱਚ ਵੀ ਜਿ਼ਲ੍ਹਾ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD