Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਾ. ਬਲਜੀਤ ਕੌਰ ਨੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦੀ ਮਲੋਟ ਤੋਂ ਕੀਤੀ ਸ਼ੁਰੂਆਤ

ਔਰਤਾਂ ਨੂੰ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਪੰਜਾਬ ਸਰਕਾਰ : ਮੰਤਰੀ ਡਾ. ਬਲਜੀਤ ਕੌਰ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malout, Sri Muktsar Sahib

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 04 Nov 2025

Last updated on: Nov 04, 2025, 17:28 IST

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ।

ਇਨ੍ਹਾਂ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂਟੀਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) , ਜੋ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਅਤੇ ਵੇਚਣ ਲਈ ਵਿਸ਼ੇਸ਼ ਤੌਰ `ਤੇ ਕੰਮ ਕਰਦੇ ਹਨ, ਲਈ ਪਲੇਟਫਾਰਮ ਵੀ ਬਣਨਗੇ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਕੈਂਪ ਦੌਰਾਨ, ਲਗਭਗ 500 ਕੁੜੀਆਂ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ 'ਤੇ ਆਪਣੇ ਆਪ ਨੂੰ ਰਜਿਸਟਰ ਕੀਤਾ, ਜਿਨ੍ਹਾਂ ਵਿੱਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ 'ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਸ ਮੈਗਾ ਜੋਬ ਫੇਅਰ ਵਿੱਚ 16 ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ. ਮਲੋਟ ਜਗਰਾਜ ਸਿੰਘ ਕਾਹਲੋਂ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਡੀਈਜੀਟੀਓ ਵੈਸ਼ਾਲੀ ਵਧਵਾ, ਸੀ.ਡੀ.ਪੀ.ਓ. ਰਾਜਵੰਤ ਕੌਰ, ਡੀ.ਸੀ.ਪੀ.ਓ. ਸ਼ਿਵਾਨੀ ਨਾਗਪਾਲ, ਜਸਮੀਤ ਸਿੰਘ ਬਰਾੜ ਸ਼ਹਿਰੀ ਪ੍ਰਧਾਨ, ਰਾਜੀਵ ਉੱਪਲ ਸ਼ਹਿਰੀ ਪ੍ਰਧਾਨ, ਲਾਲੀ ਗਗਨੇਜਾ, ਪਰਮਜੀਤ ਸਿੰਘ ਗਿੱਲ, ਜਗਦੇਵ ਸਿੰਘ ਸੰਧੂ, ਨਿੱਕਾ ਈਨਾ ਖੇੜਾ, ਕਬੈਨਿਟ ਮੰਤਰੀ ਦੇ ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਲਖਵੀਰ ਸਿੰਘ ਢਿੱਲੋਂ ਜ਼ਿਲ੍ਹਾ ਫੀਲਡ ਅਫ਼ਸਰ ਬੈਂਕ ਫਿੰਕੋ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD