Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਤੁਰੰਤ ਬੁਝਾਈ ਅੱਗ, ਬਣਦੀ ਕਾਰਵਾਈ ਕਰਨ ਦੀ ਹਦਾਇਤ

Rahul Chaba, DC Sangrur, Deputy Commissioner Sangrur, Sangrur, Sartaj Singh Chahal

Web Admin

Web Admin

5 Dariya News

ਭਵਾਨੀਗੜ੍ਹ/ਸੰਗਰੂਰ , 04 Nov 2025

Last updated on: Nov 04, 2025, 17:41 IST

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਜਦੋਂ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਸੜਕ ਤੋਂ ਦੇਖਿਆ ਕਿ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤਾਂ ਉਹ ਖੁਦ ਕਿਸਾਨਾਂ ਦੇ ਖੇਤ ਵਿਚ ਪਹੁੰਚ ਗਏ। 

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਖੇਤੀਬਾੜੀ ਵਿਭਾਗ ਟੀਮ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਉਕਤ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। 

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ ਸੰਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ। ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। 

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। 

ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ। ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur , Sartaj Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD