Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਅਪਮਾਨਜਨਕ ਬਿਆਨਬਾਜ਼ੀ ਕਰਨ ਦੇ ਖਿਲਾਫ਼ ਭਾਰੀ ਰੋਸ ਵਜੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਸਾੜਿਆ ਪੁਤਲਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

5 Dariya News

5 Dariya News

5 Dariya News

ਜਲੰਧਰ , 04 Nov 2025

Last updated on: Nov 05, 2025, 12:08 IST

ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। 

ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਦਲਿਤ ਭਾਈਚਾਰਾ ਕਦੇ ਵੀ ਕਾਂਗਰਸ ਪਾਰਟੀ ਨੂੰ ਮੁਆਫ਼ ਨਹੀਂ ਕਰੇਗਾ। ਸ੍ਰੀ ਭਗਤ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੂਰੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਦੋਂ ਤੱਕ ਰਾਜ ਵੜਿੰਗ ਅਤੇ ਕਾਂਗਰਸ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਨਤਕ ਤੌਰ ’ਤੇ ਮੁਅਫੀ ਨਹੀਂ ਮੰਗਦੇ। 

ਉਨ੍ਹਾਂ ਕਿਹਾ ਕਿ ਇਹਨਾਂ ਟਿੱਪਣੀਆਂ ਨੇ ਦਲਿਤ ਭਾਈਚਾਰੇ ਅਤੇ ਜਨਤਕ ਭਰੋਸੇ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਇਸ ਵੰਡ ਪਾਊ ਰਾਜਨੀਤੀ ਖਿਲਾਫ਼ ਇਕਜੁੱਟ ਹੋ ਕੇ ਖੜ੍ਹਨ ਦਾ ਸੱਦਾ ਦਿੰਦਿਆਂ ਕਾਂਗਰਸੀ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਤੋਂ ਇਸ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

 

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD