Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ, ਮਹਿਲਾ ਕੈਦੀਆਂ ਨਾਲ ਕੀਤੀ ਗੱਲਬਾਤ

ਜੇਲਾਂ ਵਿੱਚ ਮਹਿਲਾਵਾਂ ਲਈ ਸਿਹਤ ਤੇ ਕਾਨੂੰਨੀ ਸਹਾਇਤਾ ਉਪਲਬਧ — ਰਾਜ ਲਾਲੀ ਗਿੱਲ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 04 Nov 2025

Last updated on: Nov 05, 2025, 13:31 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਜੇਲ੍ਹ ਦਾ ਦੌਰਾ ਕਰਕੇ ਉਥੇ ਬੰਦ ਮਹਿਲਾ ਕੈਦੀਆਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਲ ਪ੍ਰਬੰਧਕਾਂ ਵੱਲੋਂ ਮਹਿਲਾਵਾਂ ਨੂੰ ਬੁਨਿਆਦੀ ਸੁਵਿਧਾਵਾਂ — ਜਿਵੇਂ ਖਾਣ-ਪੀਣ, ਸਿਹਤ ਸੇਵਾਵਾਂ ਅਤੇ ਕਾਨੂੰਨੀ ਸਹਾਇਤਾ — ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਪਰ ਜੇਕਰ ਮਹਿਲਾ ਕੈਦੀਆਂ ਨੂੰ ਇਸ ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਹੁਣ ਜਾਂ ਭਵਿੱਖ ਵਿੱਚ ਮਹਿਲਾ ਕਮਿਸ਼ਨ ਨਾਲ ਤਾਲਮੇਲ ਕਰ ਸਕਦੇ ਹਨ। 

ਉਨਾਂ ਨੇ ਦੱਸਿਆ ਕਿ ਜ਼ਿਆਦਾਤਰ ਮਹਿਲਾਵਾਂ ਐਨ.ਡੀ.ਪੀ.ਐਸ. ਐਕਟ (ਨਸ਼ੇ ਸਬੰਧੀ ਕਾਨੂੰਨ) ਅਤੇ ਕੁਝ ਧਾਰਾ 420 ਜਾਂ ਘਰੇਲੂ ਹਿੰਸਾ ਦੇ ਕੇਸਾਂ ਵਿੱਚ ਬੰਦ ਹਨ। ਉਹਨਾਂ ਨੇ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਕਾਫ਼ੀ ਸਖ਼ਤ ਹੈ, ਇਸ ਲਈ ਜ਼ਮਾਨਤ ਮਿਲਣਾ ਮੁਸ਼ਕਿਲ ਹੁੰਦਾ ਹੈ, ਪਰ ਜੇਲ ਪ੍ਰਬੰਧਕਾਂ ਵੱਲੋਂ ਲੋੜਵੰਦ ਮਹਿਲਾ ਕੈਦੀਆਂ ਨੂੰ ਕਾਨੂੰਨੀ ਮਦਦ  ਵੀ ਦਿੱਤੀ ਜਾ ਰਹੀ ਹੈ ਤਾਂ ਜੋ ਮਾਮਲਿਆਂ ਦੀ ਸੁਣਵਾਈ ਜਲਦੀ ਹੋ ਸਕੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਝ ਕੈਦੀਆਂ ਨੂੰ ਚਮੜੀ ਦੇ ਰੋਗ (ਸਕਿਨ ਡਿਜ਼ੀਜ਼) ਦੀ ਸਮੱਸਿਆ ਹੈ, ਜਿਸ ਲਈ ਡਾਕਟਰਾਂ ਵੱਲੋਂ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਗਿੱਲ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਲਈ ਹਫ਼ਤੇ ਵਿੱਚ ਦੋ ਵਾਰ ਗਾਇਨਾਕੋਲੋਜਿਸਟ ਆਉਂਦੇ ਹਨ ਅਤੇ ਜੇਕਰ ਕੋਈ ਡਿਲਿਵਰੀ ਦਾ ਮਾਮਲਾ ਹੁੰਦਾ ਹੈ, ਤਾਂ ਕੈਦੀ ਮਹਿਲਾ ਨੂੰ ਬਾਹਰ ਹਸਪਤਾਲ ਭੇਜਿਆ ਜਾਂਦਾ ਹੈ। 

ਉਹਨਾਂ ਦੱਸਿਆ ਕਿ ਨਵ ਜੰਮੇ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ੀ ਮਹਿਲਾ ਕੈਦੀਆਂ ਨਾਲ ਵੀ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜਿਨ੍ਹਾਂ ਨੂੰ ਆਪਣੀ ਐਂਬੈਸੀ ਨਾਲ ਸੰਪਰਕ ਕਰਨ ਵਿੱਚ ਦਿੱਕਤ ਆ ਰਹੀ ਸੀ, ਉਨ੍ਹਾਂ ਨੇ ਜੇਲ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਕਦਮ ਚੁੱਕਣ ਲਈ ਕਿਹਾ।

ਉਨ੍ਹਾਂ ਨੇ 85 ਸਾਲ ਤੋਂ ਉਪਰ ਦੀਆਂ ਬਜ਼ੁਰਗ ਮਹਿਲਾਵਾਂ ਦੀ ਹਾਲਤ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੁਲਿਸ ਨੂੰ ਜਾਂਚ ਦੌਰਾਨ ਮਾਨਵੀ ਪੱਖ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਮੁਹਿੰਮ ਤੇਜ਼ ਗਤੀ ਨਾਲ ਚੱਲ ਰਹੀ ਹੈ ਤੇ ਕਾਨੂੰਨ ਸਭ ਲਈ ਇੱਕਸਾਰ ਹੈ — ਚਾਹੇ ਕੋਈ ਸਥਾਨਕ ਹੋਵੇ ਜਾਂ ਵਿਦੇਸ਼ੀ। 

ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਅਕਸਰ ਆਪਣੇ ਪਤੀ ਜਾਂ ਪਰਿਵਾਰਕ ਮੈਂਬਰਾਂ ਦੇ ਕਾਰਨ ਫਸ ਜਾਂਦੀਆਂ ਹਨ, ਪਰ ਕਾਨੂੰਨੀ ਤੌਰ ’ਤੇ ਜਾਂਚ ਦੇ ਨਤੀਜੇ ਦੇ ਅਧਾਰ ’ਤੇ ਹੀ ਕਾਰਵਾਈ ਕੀਤੀ ਜਾਂਦੀ ਹੈ। ਗਿੱਲ ਨੇ ਆਪਣਾ ਨਿੱਜੀ ਫੋਨ ਨੰਬਰ ਵੀ ਮਹਿਲਾ ਕੈਦੀਆਂ ਨੂੰ ਦਿੱਤਾ, ਤਾਂ ਜੋ ਜੇਲ੍ਹ ਦੀ ਕੋਈ ਵੀ ਮਹਿਲਾ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕੇ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD