Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਅਮਰਪ੍ਰੀਤ ਕੌਰ ਸੰਧੂ ਨੇ 8 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਹੋਵੇਗਾ ਵਿਸ਼ਾਲ ਸਮਾਗਮ, ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 04 Nov 2025

Last updated on: Nov 05, 2025, 13:38 IST

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਜੀਵਨ ਦੇ ਫਲਸਫੇ ਬਾਰੇ ਜਾਣਕਾਰੀ ਦੇਣ ਲਈ 8 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧਨ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਲੋਕਾਂ ਨੂੰ ਸ਼ਾਮ 5 ਵਜੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਜ਼ਿਲ੍ਹੇ ਭਰ ਤੋਂ ਲੋਕ ਸ਼ਾਮਿਲ ਹੋਣਗੇ ਇਸ ਲਈ ਪ੍ਰਬੰਧਾਂ ਨੁੰ ਸਮੇਂ ਰਹਿੰਦੇ ਮੁਕੰਮਲ ਕਰ ਲਿਆ ਜਾਵੇ।

ਸਮਾਗਮ ਵਿੱਚ ਜ਼ਿਲ੍ਹਾ ਨਿਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੰਦੇਸ਼, ਜੀਵਨ ਤੇ ਫਲਸਫਾ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ ਸਫਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ, ਐਸ.ਪੀ. ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਨਦੀਪ ਸਿੰਘ ਮਾਵੀ, ਸਿਵਲ ਸਰਜਨ ਡਾ.ਰੋਹਿਤ ਗੋਇਲ, ਸਹਾਇਕ ਕਮਿਸ਼ਨਰ (ਯੂ.ਟੀ) ਸ੍ਰੀ ਅਰਵਿੰਦ, ਕਾਰਜ ਸਾਧਕ ਅਫਸਰ ਫਾਜ਼ਿਲਕਾ ਸ੍ਰੀ ਵਿਕਰਮ ਧੂੜੀਆ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD