Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

'ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ' : ‘ਹਿੰਦ ਦੀ ਚਾਦਰ' ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨੇ ਸੰਗਤ ਨੂੰ ਕੀਤਾ ਭਾਵੁਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਇੱਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chetan Singh Jauramajra, Ajit Pal Singh Kohli, Neena Mittal, Preeti Yadav, Dr Preeti Yadav, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 04 Nov 2025

Last updated on: Nov 05, 2025, 13:49 IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਨੇ ਮੰਗਲਵਾਰ ਦੀ ਸ਼ਾਮ ਨੂੰ ਪੋਲੋ ਗਰਾਊਂਡ ਵਿਖੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਭਾਵੁਕ ਕਰ ਦਿੱਤਾ। 'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।

ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬੂਹ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ 'ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ। ਸੰਗਤ 'ਚ ਸ਼ਾਮਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। 

ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। 

ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ 'ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਪਟਿਆਲਾ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 36 ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ 'ਤੇ ਤਿਆਰੀ ਵਿੱਢੀ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲਕੇ 21 ਨਵੰਬਰ ਨੂੰ ਪਟਿਆਲਾ ਵਿਖੇ ਪ੍ਰਵੇਸ਼ ਕਰੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ 'ਤੇ ਨਗਰ ਕੀਰਤਨ ਨੂੰ ਸ਼ਾਨਦਾਰ 'ਗਾਰਡ ਆਫ਼ ਆਨਰ' ਦਿੱਤਾ ਜਾਵੇਗਾ। ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ 'ਹਿੰਦ ਦੀ ਚਾਦਰ' ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪ੍ਰੋਫੈਸਰ ਪਰਮਵੀਰ ਸਿੰਘ, ਡਾ ਜਸਵੀਰ ਕੌਰ, ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆਂ ਵਾਲਾ, ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸਮੂਹ ਕੌਂਸਲਰ ਸਾਹਿਬਾਨ, ਆਪ ਦੇ ਸਮੂਹ ਬਲਾਕ ਪ੍ਰਧਾਨ ਤੇ ਵਲੰਟੀਅਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਐਸ ਪੀ ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ.ਪੀ. ਵੈਭਵ ਚੌਧਰੀ, ਏਡੀਸੀਜ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ ਸਮੇਤ ਸ਼ਹਿਰ ਤੇ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਤੇ ਹੋਰ ਵਸਨੀਕਾਂ ਨੇ ਸ਼ਿਰਕਤ ਕੀਤੀ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chetan Singh Jauramajra , Ajit Pal Singh Kohli , Neena Mittal , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD