Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rupinder Singh Happy, Lakhbir Singh Rai, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 04 Nov 2025

Last updated on: Nov 05, 2025, 13:54 IST

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਲੜੀ ਤਹਿਤ ਅੱਜ ਸ਼ਾਮ ਖੇਡ ਸਟੇਡੀਅਮ ਮਾਧੋਪੁਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕੀਤੀ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਮਹੀਨਾ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।  ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ। 

ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ । ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਅਤੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਆਯੋਜਿਤ ਇਸ ਲਾਈਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇ਼ ਉਪਰਾਲੇ ਲਈ ਧੰਨਵਾਦ ਕੀਤਾ।  ਸਮਾਗਮ ਦੀ ਸ਼ੁਰੂਆਤ ਵਿੱਚ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। 

ਵਰ੍ਹਦੇ ਮੀਂਹ ਵਿੱਚ ਵੀ ਹਜ਼ਾਰਾਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ, ਐਸਐਸਪੀ ਸ਼ੁਭਮ ਅਗਰਵਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਰਾਜਸੀ ਆਗੂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rupinder Singh Happy , Lakhbir Singh Rai , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD