Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬੀ ਕਲਚਰਲ ਕੌਂਸਲ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਢਾਂਚੇ ਤਹਿਤ ਸੈਨੇਟ ਤੇ ਸਿੰਡੀਕੇਟ ਚੋਣਾਂ ਤੁਰੰਤ ਬਹਾਲ ਕਰਨ ਦੀ ਮੰਗ

ਕੇਂਦਰ ਦਾ ਕਦਮ ਪੰਜਾਬ ਦੀ ਅਕਾਦਮਿਕ ਵਿਰਾਸਤ 'ਤੇ ਹਮਲਾ ਕਰਾਰ ; 142 ਸਾਲ ਪੁਰਾਣੀ ਵਿੱਦਿਅਕ ਸੰਸਥਾ ‘ਚ ਜਮਹੂਰੀਅਤ ਮੁੜ ਸੁਰਜੀਤ ਕਰਨ ਦੀ ਅਪੀਲ

Harjeet Singh Grewal, Punjabi Cultural Council

Web Admin

Web Admin

5 Dariya News

ਚੰਡੀਗੜ੍ਹ , 05 Nov 2025

Last updated on: Nov 05, 2025, 17:13 IST

ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਬੇਅਸਰ ਕਰਨ ਅਤੇ ਪੰਜਾਬ ਦੇ ਕਾਲਜਾਂ ਦੀ ਪ੍ਰਤੀਨਿਧਤਾ ਨੂੰ ਮਨਫੀ ਕਰਨ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਕਦਮ ਨੂੰ ਪੰਜਾਬ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਵੱਕਾਰੀ ਵਿਦਿਅਕ ਅਦਾਰਿਆਂ ਵਿੱਚੋਂ ਇੱਕ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਡੂੰਘੀ ਇਤਰਾਜ਼ਯੋਗ ਅਤੇ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਕਰਾਰ ਦਿੱਤਾ ਹੈ।

ਕੌਂਸਲ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨੇ ਯੂਨੀਵਰਸਿਟੀ ਦੀ 142 ਸਾਲਾਂ ਦੀ ਵਿਰਾਸਤ 'ਤੇ ਮਾਣ ਕਰਨ ਵਾਲੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ ਯੂਨੀਵਰਸਿਟੀ ਨੂੰ ਪੰਜਾਬ ਤੋਂ ਵੱਖ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਮੂਲ ਲੋਕਤੰਤਰੀ ਢਾਂਚੇ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰਨਾਂ ਦੇ ਜਮਹੂਰੀ ਹੱਕਾਂ ਲਈ ਲੋਕਤੰਤਰੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਸੈਨੇਟ ਅਤੇ ਸਿੰਡੀਕੇਟ ਲਈ ਪਹਿਲਾਂ ਵਾਂਗ ਹੀ ਚੋਣਾਂ ਕਰਵਾਈਆਂ ਜਾਣ।

ਰਾਜ ਪੁਰਸਕਾਰ ਪ੍ਰਾਪਤਕਰਤਾ ਗਰੇਵਾਲ ਨੇ ਕਿਹਾ ਕਿ ਸਾਲ 1882 ਵਿੱਚ ਲਾਹੌਰ ਵਿਖੇ ਅੰਗਰੇਜ਼ਾਂ ਦੁਆਰਾ ਸਥਾਪਿਤ ਇਹ ਯੂਨੀਵਰਸਿਟੀ ਪੰਜਾਬ ਸੂਬੇ ਦੀ ਬੌਧਿਕ, ਵਿਗਿਆਨਕ ਅਤੇ ਸੱਭਿਆਚਾਰਕ ਪਛਾਣ ਦਾ ਪ੍ਰਤੀਕ ਹੈ। ਉਨ੍ਹਾਂ ਸਰਕਾਰ ਦਾ ਮੌਜੂਦਾ ਕਦਮ ਅਤੇ 1 ਨਵੰਬਰ 1966 ਦੀਆਂ ਘਟਨਾਵਾਂ ਵਿਚ ਸਮਾਨਤਾ ਦੀ ਗੱਲ ਕਰਦਿਆਂ ਕਿਹਾ ਕਿ ਇਹ ਕਦਮ ਵੀ ਉਸ ਮੌਕੇ ਚੁੱਕਿਆ ਗਿਆ ਜਦੋਂ ਕਰੀਬ 69 ਸਾਲ ਪਹਿਲਾਂ 1966 ਵਿੱਚ ਪੰਜਾਬ ਦੀ ਵੰਡ ਦੇ ਨਤੀਜੇ ਵਜੋਂ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕੇ ਗਵਾਂਢੀ ਰਾਜਾਂ ਨੂੰ ਦੇ ਦਿੱਤੇ ਸਨ ਅਤੇ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਪੰਜਾਬ ਤੋਂ ਵੱਖ ਕਰ ਦਿੱਤਾ ਸੀ।

ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਨੇ ਹੁਣ ਯੂਨੀਵਰਸਿਟੀ ਉੱਤੇ ਆਪਣੀ ਪਕੜ ਮਜ਼ਬੂਤ ਕਰਨ ਲਈ ਉਹੀ ਪ੍ਰਤੀਕਾਤਮਕ ਸਮਾਂ ਚੁਣ ਕੇ ਪੁਰਾਣੀ ਯਾਦ ਤਾਜ਼ਾ ਕਰ ਦਿੱਤੀ ਹੈ ਜਦੋਂ ਪੰਜਾਬ ਦੀ ਕਾਣੀ ਵੰਡ ਕਰਕੇ ਰਾਜ ਨੂੰ ਉਸਦੇ ਬੁਨਿਆਦੀ ਹੱਕਾਂ ਤੋਂ ਵਾਂਝਾ ਕਰ ਦਿੱਤਾ ਗਿਆ ਸੀ। ਗਰੇਵਾਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿੱਚ ਛੇ ਦਹਾਕੇ ਪੁਰਾਣੀ ਲੋਕਤੰਤਰੀ ਵਿਵਸਥਾ ਨੂੰ ਖਤਮ ਕਰਦਿਆਂ ਆਪਣੇ ਪ੍ਰਤੀਨਿਧੀਆਂ ਨੂੰ ਨਾਮਜ਼ਦ ਕਰਕੇ ਕੇਂਦਰ ਨੇ ਨਾ ਸਿਰਫ਼ ਇੱਕ ਪੁਰਾਤਨ ਪਰੰਪਰਾ ਨੂੰ ਖਤਮ ਕਰ ਦਿੱਤਾ ਹੈ ਬਲਕਿ ਪੰਜਾਬੀਆਂ ਦੇ ਇਸ ਵਿਦਿਅਕ ਸੰਸਥਾ ਪ੍ਰਤੀ ਜਮਹੂਰੀ ਅਧਿਕਾਰ ਵੀ ਖੋਹ ਲਏ ਹਨ।

ਸੈਨੇਟ ਵਿੱਚ ਚੰਡੀਗੜ੍ਹ ਦੇ ਸੰਸਦ ਮੈਂਬਰ, ਮੁੱਖ ਸਕੱਤਰ ਅਤੇ ਸਿੱਖਿਆ ਸਕੱਤਰ ਨੂੰ ਅਹੁਦੇਦਾਰ ਮੈਂਬਰਾਂ ਵਜੋਂ ਸ਼ਾਮਲ ਕਰਨ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ ਐਡਵੋਕੇਟ ਗਰੇਵਾਲ ਨੇ ਕਿਹਾ ਕਿ ਇਹ ਕਦਮ ਪੰਜਾਬ ਦੀ ਆਪਣੀ ਰਾਜਧਾਨੀ ਨੂੰ ਇੱਕ ਬੇਗਾਨੇ ਖ਼ਿੱਤੇ ਵਜੋਂ ਪੇਸ਼ ਕਰਦਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਪੰਜਾਬ ਰਾਜ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਨੂੰ ਆਪਣੀ ਰਾਜਧਾਨੀ, ਦਰਿਆਈ ਪਾਣੀਆਂ ਅਤੇ ਹੈੱਡਵਰਕਸਾਂ 'ਤੇ ਕੰਟਰੋਲ ਤੋਂ ਵਾਂਝਾ ਕਰ ਦਿੱਤਾ ਗਿਆ ਅਤੇ ਤਾਜ਼ਾ ਕਦਮ ਵੀ ਯੋਜਨਾਬੱਧ ਤੌਰ 'ਤੇ ਚੰਡੀਗੜ੍ਹ ਤੋਂ ਹੱਕ ਖਤਮ ਕਰਨ ਦਾ ਉਹੀ ਪੁਰਾਣਾ ਪੈਟਰਨ ਹੈ।

ਕੌਂਸਲ ਦੇ ਪ੍ਰਧਾਨ ਨੇ ਅੱਗੇ ਦੱਸਿਆ ਕਿ ਪੁਨਰਗਠਿਤ ਸੈਨੇਟ ਨੂੰ 90 ਮੈਂਬਰੀ ਤੋਂ ਘਟਾ ਕੇ ਸਿਰਫ਼ 31 ਮੈਂਬਰਾਂ ਤੱਕ ਸੀਮਤ ਕਰ ਦਿੱਤਾ ਹੈ ਜਿਨ੍ਹਾਂ ਵਿੱਚੋਂ ਹੁਣ ਸਿਰਫ਼ 18 ਮੈਂਬਰ ਹੀ ਚੁਣੇ ਜਾਣਗੇ। ਪਹਿਲਾਂ ਪੰਜਾਬ ਦੇ ਕਾਲਜਾਂ ਤੋਂ ਚੁਣੇ ਜਾਂਦੇ 47 ਮੈਂਬਰ ਮਜ਼ਬੂਤ ਪ੍ਰਤੀਨਿਧਤਾ ਸਦਕਾ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਆਪਣੀ ਅਕਾਦਮਿਕ ਗੱਲ ਬਿਹਤਰ ਤਰੀਕੇ ਨਾਲ ਉਠਾਉਣ ਦੇ ਸਮਰੱਥ ਸਨ ਪਰ ਹੁਣ ਕੇਂਦਰ ਦੇ ਪੂਰੇ ਨਿਯੰਤਰਣ ਨਾਲ ਮਨਮਾਨੇ ਫੈਸਲਿਆਂ 'ਤੇ ਸਵਾਲ ਉਠਾਉਣ ਵਾਲਾ ਕੋਈ ਨਹੀਂ ਬਚੇਗਾ।

ਗਰੇਵਾਲ ਨੇ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ ਸੰਗਠਨਾਂ, ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀ ਜਥੇਬੰਦੀਆਂ ਨੂੰ ਇਸ ਮੁੱਦੇ ਉੱਤੇ ਇੱਕਜੁੱਟ ਹੋਣ ਅਤੇ ਸੈਨੇਟ - ਸਿੰਡੀਕੇਟ ਦੀ ਤੁਰੰਤ ਪੁਰਾਣੀ ਬਹਾਲੀ ਲਈ ਜੱਦੋ ਜਹਿਦ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਹ ਸਿਰਫ਼ ਯੂਨੀਵਰਸਿਟੀ ਸ਼ਾਸਨ ਲਈ ਹੀ ਨਹੀਂ ਸਗੋਂ ਪੰਜਾਬ ਦੇ ਅਕਾਦਮਿਕ ਮਾਣ ਅਤੇ ਜਮਹੂਰੀ ਅਧਿਕਾਰਾਂ ਦੀ ਰੱਖਿਆ ਲਈ ਜ਼ਰੂਰੀ ਹੈ।

 

Tags: Harjeet Singh Grewal , Punjabi Cultural Council

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD