Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਰਭਜਨ ਸਿੰਘ ਈ.ਟੀ.ਓ. ਵਲੋਂ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pinarayi Vijayan, Chief Minister of Kerala, Communist Party of India Marxist, CPI M,Thiruvananthapuram, Kerala

Web Admin

Web Admin

5 Dariya News

ਥਿਰਵੂਨੰਤਮਪੂਰਮ , 05 Nov 2025

Last updated on: Nov 05, 2025, 17:20 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ  ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ  ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। 

ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਆਰੰਭ ਹੋ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ 'ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਮੰਤਰੀ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। 

ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ  ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pinarayi Vijayan , Chief Minister of Kerala , Communist Party of India Marxist , CPI M , Thiruvananthapuram , Kerala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD