Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨਤਾਰਨ ਵਿਖੇ ਦਸਤਾਰ ਲੰਗਰ ਲਗਾਇਆ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal, Tarn Taran

Web Admin

Web Admin

5 Dariya News

ਤਰਨ ਤਾਰਨ , 05 Nov 2025

Last updated on: Nov 05, 2025, 17:54 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅੱਜ ਯੂਥ ਅਕਾਲੀ ਦਲ ਵੱਲੋਂ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ (ਤਰਨ ਤਾਰਨ) ਵਿਖੇ ‘ਦਸਤਾਰਾਂ ਦਾ ਲੰਗਰ’ ਲਗਾਇਆ ਗਿਆ।

ਇਸ ਕੈਂਪ ਵਿਚ 500 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਨੇ ਸ਼ਿਰਕਤ ਕਰਦਿਆਂ ਸ਼ਾਨ ਨਾਲ ਦਸਤਾਰਾਂ ਸਜਾਈਆਂ। ਇਸ ਮੌਕੇ 'ਤੇ ਦਸਤਾਰ ਬੰਨ੍ਹਣ ਦੇ ਮਾਹਿਰਾਂ ਨੇ ਨੌਜਵਾਨਾਂ ਨੂੰ ਸਿੱਖੀ ਅਨੁਸਾਰ ਦਸਤਾਰ ਬੰਨ੍ਹਣ ਦੇ ਤਰੀਕੇ ਸਿਖਾਏ ਅਤੇ ਦਸਤਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।

ਸ. ਸਰਬਜੀਤ ਸਿੰਘ ਝਿੰਜਰ ਨੇ ਇਸ ਮੌਕੇ ਕਿਹਾ ਕਿ “ਮੇਰੀ ਦਸਤਾਰ ਮੇਰੀ ਸ਼ਾਨ” ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਸਿੱਖੀ ਦੇ ਅਸਲ ਜਜ਼ਬੇ ਨੂੰ ਜਗਾਉਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਦੂਰਦਰਸ਼ੀ ਸੋਚ ਅਨੁਸਾਰ ਨੌਜਵਾਨ ਪੀੜ੍ਹੀ ਨੂੰ ਸਿੱਖੀ, ਸੱਭਿਆਚਾਰ ਅਤੇ ਮੂਲ ਕਦਰਾਂ ਨਾਲ ਜੋੜਨਾ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਰਹੇਗੀ ਅਤੇ ਪੰਜਾਬ ਦੇ ਹਰ ਜ਼ਿਲ੍ਹੇ ਤੇ ਪਿੰਡ ਤੱਕ ਇਹ ਸੁਨੇਹਾ ਪਹੁੰਚਾਇਆ ਜਾਵੇਗਾ। ਯੂਥ ਅਕਾਲੀ ਦਲ ਸਿੱਖ ਕੌਮ ਦੇ ਇਤਿਹਾਸ, ਵਿਰਸੇ ਅਤੇ ਸਵੈਮਾਣ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਜੀ ਨੇ ਵੀ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਯੂਥ ਅਕਾਲੀ ਦਲ ਵੱਲੋਂ ਸਿੱਖ ਨੌਜਵਾਨਾਂ ਨੂੰ ਦਸਤਾਰ ਅਤੇ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। 

ਬੀਬੀ ਰੰਧਾਵਾ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਵਿੱਚ ਸਿੱਖੀ ਪ੍ਰਤੀ ਸ਼ਰਧਾ ਅਤੇ ਮਾਣ ਦਾ ਜਜ਼ਬਾ ਜਗਾਉਂਦੇ ਹਨ। ਉਨ੍ਹਾਂ ਨੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਸੇਵਾ ਅਤੇ ਸੱਭਿਆਚਾਰਕ ਜਾਗਰੂਕਤਾ ਰਾਹੀਂ ਪੰਥ ਅਤੇ ਪੰਜਾਬ ਦੀ ਨੌਜਵਾਨ ਤਾਕਤ ਨੂੰ ਇਕ ਨਵੀਂ ਦਿਸ਼ਾ ਦੇਣਾ ਸਮੇਂ ਦੀ ਲੋੜ ਹੈ। ਇਹ ਯਤਨ ਨੌਜਵਾਨ ਪੀੜ੍ਹੀ ਵਿੱਚ ਗੁਰਮਤਿ ਚਾਨਣ ਜਗਾਉਣ ਵੱਲ ਇੱਕ ਮਜ਼ਬੂਤ ਕਦਮ ਹੈ।

ਸ. ਝਿੰਜਰ ਨੇ ਕਿਹਾ ਕਿ, “ਦਸਤਾਰ ਸਾਡੀ ਪਹਿਚਾਣ, ਸਾਡਾ ਮਾਣ ਅਤੇ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਬਖ਼ਸ਼ਿਆ ਅਨਮੋਲ ਤੋਹਫ਼ਾ ਹੈ। ਇਸ ਦੀ ਰੱਖਿਆ ਕਰਨੀ ਹਰ ਸਿੱਖ ਦਾ ਫਰਜ਼ ਹੈ।” ਸ. ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ ਸਿਰਫ਼ ਸਿਆਸੀ ਪੱਖ ਤੋਂ ਨਹੀਂ, ਸਗੋਂ ਧਾਰਮਿਕ ਅਤੇ ਸੱਭਿਆਚਾਰਕ ਪੱਖ ਤੋਂ ਵੀ ਸਿੱਖ ਕੌਮ ਦੀ ਰੂਹ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ ਜਿਸ ਨੇ ਸਿੱਖੀ, ਗੁਰਮਤਿ ਅਤੇ ਪੰਜਾਬੀ ਵਿਰਸੇ ਦੀ ਰੱਖਿਆ ਲਈ ਹਮੇਸ਼ਾ ਪਹਿਲ ਕੀਤੀ ਹੈ। ਸਾਡੇ ਵਰਕਰ ਸਿਆਸਤ ਨਹੀਂ, ਸੇਵਾ ਕਰਦੇ ਹਨ — ਗੁਰੂ ਸਾਹਿਬਾਨਾਂ ਦੇ ਆਦਰਸ਼ਾਂ 'ਤੇ ਚੱਲਦਿਆਂ ਪੰਥ ਦੀ ਸੇਵਾ ਕਰਨਾ ਹੀ ਸਾਡਾ ਮਕਸਦ ਹੈ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਸੰਗਤ ਵੱਲੋਂ ਵੱਡੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਦਸਤਾਰਾਂ ਦੇ ਲੰਗਰ ਵਿੱਚ ਸ਼ਾਮਲ ਨੌਜਵਾਨਾਂ ਦੇ ਚਿਹਰਿਆਂ 'ਤੇ ਗੁਰੂ ਸਾਹਿਬ ਪ੍ਰਤੀ ਭਾਵਨਾ, ਮਾਣ ਅਤੇ ਜੋਸ਼ ਸਪੱਸ਼ਟ ਤੌਰ 'ਤੇ ਝਲਕ ਰਿਹਾ ਸੀ। ਬਹੁਤ ਸਾਰੇ ਮਾਪਿਆਂ ਨੇ ਵੀ ਇਸ ਗੱਲ ਉੱਤੇ ਖ਼ੁਸ਼ੀ ਜਤਾਈ ਕਿ ਯੂਥ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖੀ ਨਾਲ ਦੁਬਾਰਾ ਜੋੜ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਸਾਡਾ ਹਰ ਨੌਜਵਾਨ ਦਸਤਾਰਧਾਰੀ, ਅਨੁਸ਼ਾਸਤ ਅਤੇ ਸਿੱਖੀ ਦੇ ਅਸੂਲਾਂ ਨਾਲ ਪ੍ਰੇਰਿਤ ਹੋ ਕੇ ਸਮਾਜ ਲਈ ਰੋਲ ਮਾਡਲ ਬਣੇ। 

ਸ. ਝਿੰਜਰ ਨੇ ਕਿਹਾ ਕਿ “ਮੇਰੀ ਦਸਤਾਰ ਮੇਰੀ ਸ਼ਾਨ” ਮੁਹਿੰਮ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥’ ਤੋਂ ਪ੍ਰੇਰਿਤ ਹੈ — ਜੋ ਸਾਨੂੰ ਪ੍ਰੇਰਨਾ ਦਿੰਦਾ ਹੈ ਕਿ ਅਸੀਂ ਮਨੁੱਖਤਾ, ਸੇਵਾ ਅਤੇ ਸੱਚਾਈ ਦੇ ਰਾਹ 'ਤੇ ਚੱਲੀਏ। ਗੁਰੂ ਸਾਹਿਬ ਨੇ ਸਾਨੂੰ ਸਮਾਨਤਾ, ਭਾਈਚਾਰੇ ਅਤੇ ਆਦਰ ਦਾ ਪਾਠ ਪੜ੍ਹਾਇਆ। ਦਸਤਾਰ ਸਿਰਫ਼ ਸਿੱਖ ਦੀ ਸ਼ਾਨ ਹੀ ਨਹੀਂ, ਸਗੋਂ ਉਹ ਸਨੇਹਾ ਵੀ ਹੈ ਜੋ ਸਮਾਜ ਵਿਚ ਆਦਰ, ਸੱਚਾਈ ਅਤੇ ਬਰਾਬਰੀ ਦੀ ਸੋਚ ਨੂੰ ਵਧਾਉਂਦਾ ਹੈ।

ਅਖੀਰ ਵਿੱਚ ਸ. ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਇਹ ਯਾਦ ਦਵਾਉਂਦਾ ਹੈ ਕਿ ਗੁਰਬਾਣੀ ਦਾ ਚਾਨਣ ਸਿਰਫ਼ ਗੁਰਦੁਆਰਿਆਂ ਤੱਕ ਸੀਮਿਤ ਨਹੀਂ, ਸਗੋਂ ਸਾਡੇ ਹਰ ਕਰਮ, ਹਰ ਸੋਚ ਅਤੇ ਹਰ ਕਦਮ ਵਿੱਚ ਰੌਸ਼ਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ “ਮੇਰੀ ਦਸਤਾਰ ਮੇਰੀ ਸ਼ਾਨ” ਮੁਹਿੰਮ ਰਾਹੀਂ ਯੂਥ ਅਕਾਲੀ ਦਲ ਉਹੀ ਚਾਨਣ ਨੌਜਵਾਨ ਪੀੜ੍ਹੀ ਦੇ ਮਨਾਂ ਵਿੱਚ ਜਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਮੌਕੇ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ, ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਜਨਰਲ ਸਕੱਤਰ ਯੂਥ ਅਕਾਲੀ ਦਲ ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਪ੍ਰਭਜੋਤ ਸਿੰਘ ਧਾਲੀਵਾਲ, ਮਨਜੀਤ ਸਿੰਘ ਮਲਕਪੁਰ, ਜਗਜੀਤ ਸਿੰਘ ਜੱਗੀ ਚੋਲਾ, ਗੁਰਦੀਪ ਚੱਕ, ਹਰਿੰਦਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਚਹਿਲ, ਦਵਿੰਦਰ ਸਿੰਘ ਸਿੱਧੂ, ਸੋਨੂ ਲੰਗਾਹ, ਗੁਰਜੀਤ ਸਿੰਘ ਬਿਜਲੀਵਾਲ  ਚਿੱਤਵੀਰ ਸਿੰਘ ਜੀਰਾ, ਸੁਖਜੀਤ ਸਿੰਘ ਮਾਹਲਾ, ਲਖਵਿੰਦਰ ਸਿੰਘ ਗਾਬੜੀਆ, ਜਿੰਮੀਵਾਲੀਆ, ਅਮਨਦੀਪ ਸਿੰਘ ਘੱਗਾ, ਰਾਜਵਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD