Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਗੁਰੂ ਘਰ ਦਾ ਅਸ਼ੀਰਵਾਦ ਲੈ ਕੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Gurpreet Kaur, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 05 Nov 2025

Last updated on: Nov 06, 2025, 11:09 IST

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ਰਧਾ ਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ।”

ਸਮੂਹ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਿਰਫ ਸਿੱਖ ਹੀ ਨਹੀਂ ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਕੇ ਇਸ ਪਾਵਨ ਅਸਥਾਨ ਤੋਂ ਅਸ਼ੀਰਵਾਦ ਲੈਂਦਾ ਹੈ। 

ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਸੰਗਤ ਦਾ ਜਥਾ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਗਿਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਅਕਾਲ ਪੁਰਖ ਦੀਆਂ ਬਖਸ਼ਿਸ਼ਾਂ ਹਾਸਲ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਅਸਥਾਨ ’ਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਅਤੇ ਇੱਥੇ ਆਉਣ ਨਾਲ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਨਵੇਂ ਉਤਸ਼ਾਹ ਤੇ ਜੋਸ਼ ਨਾਲ ਭਰ ਦਿੱਤਾ ਹੈ।

ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਪੁੱਛੇ ਜਾਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਰਤਾਰਪਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਗ੍ਰਹਿ ਮੰਤਰਾਲਾ ਇਸ ਲਾਂਘੇ ਨੂੰ ਖੋਲ੍ਹਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰੇ ਤਾਂ ਕਿ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। 

ਉਨ੍ਹਾਂ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਲੀ ਸੰਗਤ ਸਿਰਫ ਚਾਰ ਘੰਟਿਆਂ ਵਿੱਚ ਵਾਪਸ ਆ ਜਾਂਦੀ ਹੈ ਜਿਸ ਕਰਕੇ ਇਸ ਨੂੰ ਬੰਦ ਰੱਖਣ ਵਿੱਚ ਤਰਕ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਸੰਗਤ ਦਾ ਜਥਾ ਪਾਕਿਸਤਾਨ ਜਾ ਚੁੱਕਾ ਹੈ ਤਾਂ ਫੇਰ ਕਰਤਾਰਪੁਰ ਲਾਂਘਾ ਖੋਲ੍ਹਣ ਵਿੱਚ ਵੀ ਦੇਰੀ ਨਹੀਂ ਹੋਣੀ ਚਾਹੀਦੀ।  

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Gurpreet Kaur , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD