Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਰਗੋ ਕੈਂਪ ਨਗਰ 'ਚ ਸੁਨਿਆਰੇ ਦੀ ਦੁਕਾਨ ’ਚ ਲੁੱਟ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫ਼ਲਤਾ

ਲੁੱਟਿਆ ਸੋਨਾ ਅਤੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਬਰਾਮਦ

Crime News Punjab, Punjab Police, Police, Crime News, Jalandhar Police, Jalandhar

5 Dariya News

5 Dariya News

5 Dariya News

ਜਲੰਧਰ , 05 Nov 2025

Last updated on: Nov 06, 2025, 12:03 IST

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭਾਰਗੋ ਕੈਂਪ ਨਗਰ ਵਿੱਚ ਸੁਨਿਆਰੇ ਦੀ ਦੁਕਾਨ ’ਚ ਹੋਈ ਲੁੱਟ ਦੀ ਘਟਨਾ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਸਮੇਤ ਪਨਾਹਗਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੁੱਟਿਆ ਸੋਨਾ, ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਕਪੜੇ ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੈ ਕੁਮਾਰ ਵਾਸੀ  ਅਵਤਾਰ ਨਗਰ ਦੀ ਸ਼ਿਕਾਇਤ ’ਤੇ ਥਾਣਾ ਭਾਰਗੋ ਕੈਂਪ ਜਲੰਧਰ ਵਿੱਚ ਮੁਕੱਮਦਾ ਨੰਬਰ 167 ਮਿਤੀ 30.10.2025 ਨੂੰ ਧਾਰਾ 309(4), 3(5) ਬੀ.ਐਨ.ਐਸ. ਅਤੇ 25-54-59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ। 

ਅਜੈ ਕੁਮਾਰ ਨੇ ਦੱਸਿਆ ਸੀ ਕਿ 30 ਅਕਤੂਬਰ ਨੂੰ ਸਵੇਰੇ ਕਰੀਬ 10 ਵਜੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਬੰਦੂਕ ਦੀ ਨੋਕ ’ਤੇ ਉਸ ਦੀ ਵਿਜੈ ਜਿਊਲਰਜ਼ ਦੀ ਦੁਕਾਨ ’ਤੇ ਲੁੱਟ ਦੀ ਵਾਰਦਾਤ ਕੀਤੀ ਗਈ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜਯੰਤ ਪੂਰੀ, ਏ.ਡੀ.ਸੀ.ਪੀ.- II ਹਰਿੰਦਰ ਸਿੰਘ ਗਿੱਲ, ਏ.ਸੀ.ਪੀ. (ਕ੍ਰਾਈਮ) ਅਮਰਬੀਰ ਸਿੰਘ ਅਤੇ ਏ.ਸੀ.ਪੀ. (ਵੈਸਟ) ਸਰਵਨਜੀਤ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਇੰਚਾਰਜ ਸੀ.ਆਈ.ਏ. ਸਟਾਫ਼, ਇੰਚਾਰਜ ਸਪੈਸ਼ਲ ਸੈੱਲ ਅਤੇ ਇੰਚਾਰਜ ਕ੍ਰਾਈਮ ਬ੍ਰਾਂਚ ਅਤੇ ਥਾਣਾ ਭਾਰਗੋ ਕੈਂਪ ਦੀਆਂ ਪੁਲਿਸ ਟੀਮਾਂ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ, ਤਕਨੀਕੀ ਸਹਾਇਤਾ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਤਿੰਨੇ ਮੁਲਜ਼ਮਾਂ, ਜਿਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਸਮੇਤ ਪਨਾਹਗਾਰ ਨੇੜੇ ਬ੍ਰਹਮਾ ਮੰਦਰ, ਪੁਸ਼ਕਰ, ਜ਼ਿਲ੍ਹਾ ਅਜਮੇਰ (ਰਾਜਸਥਾਨ) ਤੋਂ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਰਿਮਾਂਡ ਦੌਰਾਨ ਪੁਲਿਸ ਵੱਲੋਂ ਮੁਲਜ਼ਮ ਕੁਸ਼ਲ ਕੋਲੋਂ 8 ਸੋਨੇ ਦੇ ਸੈੱਟ, ਮੁਲਜ਼ਮ ਕਰਨ ਕੋਲੋਂ 40 ਸੋਨੇ ਦੇ ਟੋਪਸ ਅਤੇ ਮੁਲਜ਼ਮ ਗਗਨ ਪਾਸੋਂ 12 ਸੋਨੇ ਦੀਆਂ ਚੇਨਾਂ, 7 ਸੋਨੇ ਦੀਆਂ ਮੁੰਦਰੀਆਂ, ਮੋਟਰਸਾਈਕਲ, ਦਾਤਰ ਬਰਾਮਦ ਕੀਤੀ ਗਈ। 

ਇਸ ਤੋਂ ਇਲਾਵਾ ਤਿੰਨੇ ਮੁਲਜ਼ਮਾਂ ਪਾਸੋਂ ਵਾਰਦਾਤ ਦੌਰਾਨ ਪਹਿਨੀਆਂ ਹੁੱਡੀਆਂ ਵੀ ਬਰਾਮਦ ਕੀਤੀਆਂ ਗਈਆਂ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਮੁਲਜ਼ਮਾਂ ਨੇ ਘਟਨਾ ਤੋਂ ਬਾਅਦ ਆਪਣੇ ਇੱਕ ਦੋਸਤ ਨੂੰ ਸੌਂਪ ਦਿੱਤਾ ਸੀ, ਜਿਸ ਦੀ ਗ੍ਰਿਫ਼ਤਾਰੀ ਅਤੇ ਹਥਿਆਰ ਦੀ ਬਰਾਮਦਗੀ ਲਈ ਕਾਰਵਾਈ ਜਾਰੀ ਹੈ।

ਮੁਲਜ਼ਮ ਕੁਸ਼ਲ ਨੇ ਰਿਕਵਰੀ ਦੌਰਾਨ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸਦਾ ਪੈਰ ਫਰੈਕਚਰ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD