Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ. ਪ੍ਰੀਤੀ ਯਾਦਵ ਨੇ ਪਿੰਡ ਖਰੋਲਾ 'ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਡਾ. ਪ੍ਰੀਤੀ ਯਾਦਵ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਹਦਾਇਤ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਰਾਜਪੁਰਾ , 06 Nov 2025

Last updated on: Nov 06, 2025, 16:33 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ 'ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। 

ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਕੂਲ 'ਚ ਕਰਾਈ ਜਾਂਦੀ ਪੜ੍ਹਾਈ ਤੇ ਮਿਡ ਡੇਅ ਮੀਲ ਦਾ ਵੀ ਜਾਇਜ਼ਾ ਲਿਆ। ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਆਦਿ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਜਿਹੇ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਦਿਆਂ ਸਾਂਝ ਕੇਂਦਰ ਅਤੇ ਸੇਵਾ ਕੇਂਦਰਾਂ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD