Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਗੱਤਕਾ ਪਹੁੰਚਣ ਲੱਗਾ ਵਿਸ਼ਵ ਪੱਧਰ 'ਤੇ : ਬੈਂਗਲੁਰੂ ‘ਚ ਕਰਾਂਗੇ ਕੌਮਾਂਤਰੀ ਕੱਪ ਲਈ ਭਾਰਤੀ ਗੱਤਕਾ ਟੀਮ ਦੀ ਚੋਣ - ਗਰੇਵਾਲ

Gatka, National Gatka Association of India, NGAI, World Gatka Federation, International Sikh Martial Art Council, Harjeet Singh Grewal, Sukhchain Singh Kalsani

Web Admin

Web Admin

5 Dariya News

ਚੰਡੀਗੜ੍ਹ , 06 Nov 2025

Last updated on: Nov 06, 2025, 21:43 IST

ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ। 

ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾਂ ਸਲਾਨਾ ਕੌਮੀ ਮੁਕਾਬਲਿਆਂ ਵਿੱਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗੱਤਕਾ ਸੋਟੀ ਅਤੇ ਫੱਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ।

ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ-ਨਾਲ ਆਯੋਜਿਤ ਹੋਵੇਗਾ ਜਿੱਥੇ ਭਾਰਤ ਦੇ ਸੱਭਿਆਚਾਰ ਅਤੇ ਵਿਰਾਸਤ ਦਾ ਵੱਡਾ ਮੁਜੱਸਮਾ ਦੇਖਣ ਨੂੰ ਮਿਲੇਗਾ।ਗੱਤਕਾ ਪ੍ਰਮੋਟਰ ਗਰੇਵਾਲ ਅਤੇ ਕਲਸਾਣੀ ਨੇ ਕਿਹਾ ਕਿ ਇਹ ਦੂਜਾ ਫੈਡਰੇਸ਼ਨ ਗੱਤਕਾ ਕੱਪ ਨਵੀਂ ਪੀੜ੍ਹੀ ਦੇ ਗੱਤਕਾ ਖਿਡਾਰੀਆਂ ਪ੍ਰਤਿਭਾ ਨੂੰ ਉਜਾਗਰ ਕਰੇਗਾ।

ਉਨ੍ਹਾਂ ਦੱਸਿਆ ਕਿ ਬੰਗਲੁਰੂ ਦੇ ਸੋਨ ਤਗਮਾ ਜੇਤੂ ਮਾਸਕੋ ਵਿਖੇ ਅਗਲੇ ਸਾਲ 2026 ਵਿੱਚ ਹੋਣ ਵਾਲੀਆਂ ਪਹਿਲੀਆਂ ਕੌਮਾਂਤਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਸਿੱਧੀ ਟਿਕਟ ਹਾਸਲ ਕਰਨਗੇ ਜੋ ਕਿ ਗੱਤਕੇ ਦੀ ਵਿਸ਼ਵ ਯਾਤਰਾ ਵਿੱਚ ਇੱਕ ਵੱਡਾ ਕਦਮ ਸਾਬਤ ਹੋਵੇਗਾ।ਐਡਵੋਕੇਟ ਗਰੇਵਾਲ ਨੇ ਕਿਹਾ ਕਿ ਐਨ.ਜੀ.ਏ.ਆਈ. ਨੂੰ ਡਬਲਿਊ.ਜੀ.ਐਫ. ਅਤੇ ਏ.ਜੀ.ਐਫ. ਤੋਂ ਮਾਨਤਾ ਮਿਲਣ ਕਰਕੇ ਦੇਸ਼ ਦੀ ਸਭ ਤੋਂ ਪੁਰਾਣੀ ਗੱਤਕਾ ਸੰਸਥਾ ਇਸ ਖੇਡ ਨੂੰ ਵਿਸ਼ਵ ਪੱਧਰ 'ਤੇ ਲਿਜਾਣ ਦੇ ਯੋਗ ਬਣੀ ਹੈ। 

ਇਸੇ ਅਗਵਾਈ ਸਦਕਾ ਹੀ ਐਨ.ਜੀ.ਏ.ਆਈ. ਵੱਲੋਂ ਇਸ ਖੇਡ ਨੂੰ ਕੌਮੀ ਪਾਈਥੀਅਨ ਸੱਭਿਆਚਾਰਕ ਖੇਡਾਂ, ਖੇਲੋ ਇੰਡੀਆ ਯੂਥ ਗੇਮਜ਼, ਨੈਸ਼ਨਲ ਗੇਮਜ਼, ਆਲ ਇੰਡੀਆ ਅੰਤਰ-ਯੂਨੀਵਰਸਿਟੀ ਟੂਰਨਾਮੈਂਟ ਅਤੇ ਨੈਸ਼ਨਲ ਸਕੂਲ ਖੇਡਾਂ ਵਿੱਚ ਮਾਨਤਾ ਮਿਲੀ ਹੈ।ਹੋਰ ਵੇਰਵੇ ਦਿੰਦਿਆਂ ਐਨ.ਜੀ.ਏ.ਆਈ. ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਹਫਤੇ ਬੰਗਲੁਰੂ ਸ਼ਹਿਰ ਭਾਰਤੀ ਮਾਰਸ਼ਲ ਆਰਟਸ ਦਾ ਕੇਂਦਰ ਬਣੇਗਾ ਗਿਆ ਜਿੱਥੇ ਕੌਮੀ ਪੱਧਰੀ ਚੈਂਪੀਅਨਸ਼ਿਪ ਨੌਜਵਾਨ ਐਥਲੀਟਾਂ ਨੂੰ ਜੰਗਜੂ ਕਲਾ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੋੜਨ ਲਈ ਇੱਕ ਪਲੇਟਫਾਰਮ ਹੋ ਨਿੱਬੜੇਗੀ। 

ਉਨ੍ਹਾਂ ਦੱਸਿਆ ਕਿ ਸਾਲ 2004 ਵਿੱਚ ਸਥਾਪਿਤ ਹੋਈ ਐਨ.ਜੀ.ਏ.ਆਈ. ਗੱਤਕਾ ਖੇਡ ਨੂੰ ਇੱਕ ਮਾਨਤਾ ਪ੍ਰਾਪਤ ਕੌਮਾਂਤਰੀ ਖੇਡ ਵਜੋਂ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ।ਹਰਜੀਤ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਐਲਾਨ ਕੀਤਾ ਕਿ ਤੀਜੇ ਫੈਡਰੇਸ਼ਨ ਗੱਤਕਾ ਕੱਪ ਤੋਂ ਪਹਿਲਾਂ ਡਬਲਯੂਜੀਐਫ ਅਤੇ ਏਜੀਐਫ ਵੱਲੋਂ ਅਗਲੇ ਸਾਲ ਸਾਂਝੇ ਤੌਰ 'ਤੇ ਪਹਿਲਾ ਕੌਮਾਂਤਰੀ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਕੌਮਾਂਤਰੀ ਮੁਕਾਬਲੇ ਦੋ ਦਹਾਕੇ ਪਹਿਲਾਂ ਗੱਤਕੇ ਦੀ ਪ੍ਰਫੁੱਲਤਾ ਲਈ ਸ਼ੁਰੂ ਹੋਈ ਯਾਤਰਾ ਬਾਰੇ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ ਜਿਸ ਵਿੱਚ ਇਸ ਪੁਰਾਤਨ ਮਾਰਸ਼ਲ ਆਰਟ ਨੂੰ ਦੁਨੀਆ ਭਰ ਵਿੱਚ ਇੱਕ ਮਾਨਤਾ ਪ੍ਰਾਪਤ ਖੇਡ ਵਜੋਂ ਮਾਨਤਾ ਦਿਵਾਉਣ ਦਾ ਬੀੜਾ ਚੁੱਕਿਆ ਗਿਆ ਸੀ।

 

Tags: Gatka , National Gatka Association of India , NGAI , World Gatka Federation , International Sikh Martial Art Council , Harjeet Singh Grewal , Sukhchain Singh Kalsani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD