Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ : ਕੁਲਤਾਰ ਸਿੰਘ ਸੰਧਵਾਂ

24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚਣ ਉਪਰੰਤ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਧਾਨ ਸਭਾ ਦੇ ਖਾਸ ਸੈਸ਼ਨ ਦਾ ਆਗਾਜ਼ ਹੋਵੇਗਾ: ਹਰਜੋਤ ਸਿੰਘ ਬੈਂਸ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Harjot Singh Bains, Tarunpreet Singh Sond, Deepak Bali

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 06 Nov 2025

Last updated on: Nov 07, 2025, 11:25 IST

ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।

ਸਪੀਕਰ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਪੰਜਾਬ ਸਰਕਾਰ ਵੱਲੋਂ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਗੁਰੂ ਸਾਹਿਬਾਨਾਂ ਦੇ ਫ਼ਲਸਫੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਸਪੀਕਰ ਨੇ ਦੱਸਿਆ ਕਿ ਭਾਈ ਜੈਤਾ ਜੀ ਵੱਲੋਂ ਦਿੱਲੀ ਵਿਖੇ ਗੁਰੂ ਸਾਹਿਬ ਦੀ ਸ਼ਹੀਦੀ ਉਪਰੰਤ ਉਨ੍ਹਾਂ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਭਾਈ ਜੈਤਾ ਜੀ, ਮਾਤਾ ਗੁਜਰੀ ਜੀ ਤੇ ਬਾਲ ਗੋਬਿੰਦ ਜੀ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਲਿਆ ਕੇ ਸੰਸਕਾਰ ਕੀਤਾ ਗਿਆ ਸੀ, ਜਿੱਥੇ ਹੁਣ ਗੁਰਦੁਆਰਾ ਸੀਸ ਗੰਜ ਸਾਹਿਬ ਸਥਾਪਿਤ ਹੈ।

ਇਸ ਮੌਕੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਦਾ ਸਵਾਗਤ ਵੱਖ-ਵੱਖ ਥਾਵਾਂ ਤੇ ਸਮੂਹ ਮੰਤਰੀਆਂ ਸਮੇਤ ਵਿਧਾਇਕਾਂ ਵੱਲੋਂ ਕੀਤਾ ਜਾਵੇਗਾ ਅਤੇ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਵਿਖੇ ਪਹੁੰਚਣ ਉਪਰੰਤ ਵਿਧਾਨ ਸਭਾ ਦੇ ਸੈਸ਼ਨ ਦੇ ਸ਼ੁਰੂਆਤ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਕੈਬਿਨੇਟ ਮੰਤਰੀਆਂ ਤੇ ਵਿਧਾਇਕਾਂ ਲਈ ਕੀਤੇ ਖਾਸ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲਈ ਭਾਈ ਸਤੀ ਦਾਸ ਪੰਡਾਲ ਵਿਖੇ ਰਹਿਣ ਲਈ ਇਤਜ਼ਾਮ ਕੀਤਾ ਗਿਆ ਹੈ ਤਾਂ ਜੋ ਸਾਰੀ ਕੈਬਨਿਟ ਅਤੇ ਵਿਧਾਇਕ ਆਪਣੇ ਪਰਿਵਾਰਾਂ ਨਾਲ ਸ਼ਰਧਾਪੂਰਵਕ 23 ਨਵੰਬਰ ਤੋਂ ਹੀ ਸ੍ਰੀ ਅਨੰਦਪੁਰ ਸਾਹਿਬ ਆ ਕੇ ਸਮਾਗਮਾਂ ਵਿੱਚ ਸ਼ਾਮਿਲ ਹੋ ਸਕਣ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੋ ਵਿਧਾਇਕ ਸਿੱਧੇ ਤੌਰ ‘ਤੇ ਸ਼ੈਸ਼ਨ ਵਿੱਚ ਆਉਣਾ ਚਾਹੁੰਣਗੇ ਉਨ੍ਹਾਂ ਲਈ ਵੱਖਰੇ ਤੌਰ ਤੇ ਇੰਤਜ਼ਾਮ ਕੀਤਾ ਜਾ ਰਿਹਾ ਹੈ ਤਾਂ ਜੋ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਜਾਂ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸਲਾਹਕਾਰ ਸੈਰ ਸਪਾਟਾ ਵਿਭਾਗ ਸ਼੍ਰੀ ਦੀਪਕ ਬਾਲੀ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਅਤੇ ਵਿਧਾਇਕ ਸੰਗਤ ਨਾਲ ਨਿਮਾਣੇ ਸੇਵਕ ਵਜੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਸਮਾਗਮਾਂ ਵਿੱਚ ਸੰਗਤ ਰੂਪ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣਗੇ। 

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਸੈਸ਼ਨ ਨੂੰ ਉਪਰੰਤ ਇੱਕ ਖਾਸ ਡ੍ਰੋਨ ਸ਼ੋਅ ਵੀ ਕੀਤਾ ਜਾਵੇਗਾ ਜੋ ਕਿ ਆਪਣੇ ਆਪ ਵਿੱਚ ਵਿਲੱਖਣ ਹੋਵੇਗਾ ਤੇ ਸ਼ਰਧਾਲੂਆ ਦੀ ਖਿੱਚ ਦਾ ਕੇਂਦਰ ਵੀ ਬਣੇਗਾ। ਮੀਟਿੰਗ ਉਪਰੰਤ ਸਾਬਕਾ ਉੱਪ ਮੁੱਖ ਮੰਤਰੀ ਦਿੱਲੀ ਅਤੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਸਪੀਕਰ ਸ ਕੁਲਤਾਰ ਸਿੰਘ ਸੰਧਵਾ ਅਤੇ ਗਰੁੱਪ ਆਫ਼ ਮਨਿਸਟਰਜ਼ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਭਾਈ ਜੈਤਾ ਜੀ ਵਿਖੇ ਵਿਧਾਨ ਸੈਸ਼ਨ ਦੀਆਂ ਤਿਆਰੀਆਂ ਦਾ ਜਾਇਆਜ਼ਾ ਲਿਆ ਅਤੇ ਲਾਜ਼ਮੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਮੁੱਖ ਸਕੱਤਰ, ਸੰਸਦੀ ਮਾਮਲੇ ਸ਼੍ਰੀ ਡੀ.ਕੇ ਤਿਵਾੜੀ, ਸਕੱਤਰ ਜਲ ਸਪਲਾਈ ਵਿਭਾਗ ਸ. ਹਰਪ੍ਰੀਤ ਸਿੰਘ, ਸਕੱਤਰ ਸੈਰ ਸਪਾਟਾ ਵਿਭਾਗ ਡਾ. ਅਭਿਨਵ ਤ੍ਰਿਖਾ, ਸਪੈਸ਼ਲ ਸਕੱਤਰ ਲੋਕ ਨਿਰਮਾਣ ਵਿਭਾਗ ਸ਼੍ਰੀਮਤੀ ਹਰਗੁਣਜੀਤ ਕੌਰ, ਐਮਡੀ ਇਨਫੋਟੈਕ ਸ. ਜਸਪ੍ਰੀਤ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ. ਕੁਲਵੰਤ ਸਿੰਘ, ਡਾਇਰੈਕਟਰ ਪ੍ਰਾਹੁਣਚਾਰੀ ਵਿਭਾਗ ਸ. ਤੇਜ ਸਿੰਘ ਸੈਣੀ, ਏਡੀਜੀਪੀ ਸ. ਸੁਰਿੰਦਰਪਾਲ ਸਿੰਘ ਪਰਮਾਰ, ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਕਸੀਅਨ ਪੀਡਬਲਿਊਡੀ ਐੱਸਐੱਸ ਭੁੱਲਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਵਿਵੇਕ ਦੁਰੇਜਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸ. ਹਰਜੀਤਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harjot Singh Bains , Tarunpreet Singh Sond , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD