Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਦਿੱਤਿਆ ਉੱਪਲ ਵਲੋਂ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਵਿਖੇ ਸ਼ਾਮ 5.30 ਵਜੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਲਈ ਦਾਖਲਾ ਮੁਫਤ ਹੋਵੇਗਾ

Aditya Uppal, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 06 Nov 2025

Last updated on: Nov 07, 2025, 11:51 IST

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਲਿਆਲਾ ਜੀ  ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਬਟਾਲਾ ਵਿਖੇ 8 ਨਵੰਬਰ ਨੂੰ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਆਈ.ਟੀ.ਆਈ. ਬਟਾਲਾ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ 5.30  ਵਜੇ  ਬਟਾਲਾ ਦੀ ਆਈ.ਟੀ.ਆਈ ਗਰਾਊਂਡ (ਕਾਹਨੂੰਵਾਨ ਰੋਡ) ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਉਹ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ। ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਉਨ੍ਹਾਂ ਨੇ ਅੱਗੇ ਦੱਸਿਆ ਕਿ 8 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 5.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ। ਮੀਟਿੰਗ ਦੌਰਾਨ ਉਨ੍ਹਾਂ ਪੁਲਿਸ, ਨਗਰ ਨਿਗਮ ਬਟਾਲਾ, ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿਹਤ, ਵਾਟਰ ਸਪਲਾਈ ਅਤੇ ਸੀਵਰੇਜ, ਜੰਗਲਾਤ, ਫਾਇਰ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਸਮਾਗਮ ਤੋਂ ਪਹਿਲਾਂ ਪਹਿਲਾਂ  ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਮੈਡਮ ਨਵਜੋਤ ਸ਼ਰਮਾ, ਆਰ.ਟੀ.ਏ.  ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐੱਮ ਬਟਾਲਾ, ਮਨਜੀਤ ਸਿੰਘ ਰਾਜਲਾ ਐਸ.ਡੀ.ਐੱਮ. ਗੁਰਦਾਸਪੁਰ, ਪ੍ਰੋ.ਰਾਜ ਕੁਮਾਰ ਸ਼ਰਮਾ, ਡੀ.ਐੱਸ.ਪੀ. ਤੇਜਿੰਦਰਪਾਲ ਸਿੰਘ, ਐੱਸ.ਡੀ.ਓ. ਨਿਰਮਲ ਸਿੰਘ,  ਪਰਮਿੰਦਰ ਸਿੰਘ ਸ਼ੈਣੀ ਜਿਲਾ ਗਾਈਡੈਂਸ ਕੋਸ਼ਲਰ, ਨੀਰਜ ਸ਼ਰਮਾ ਫਾਈਰ ਅਫਸਰ, ਨਿਰਮਲ ਸਿੰਘ, ਸੁਪਰਡੈਂਟ ਸੁੰਦਰ ਸ਼ਰਮਾ, ਲਖਬੀਰ ਸਿੰਘ, ਰਾਜਵਿੰਦਰ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।

 

 

Tags: Aditya Uppal , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD