Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਠੌਲ ਵਿਖੇ ਨਸ਼ਾ ਤਸਕਰ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਨਸ਼ਾ ਤਸਕਰ ਗੁਰਪ੍ਰੀਤ ਸਿੰਘ ਦੀ ਆਲੀਸ਼ਾਨ ਕੋਠੀ ਉੱਤੇ ਚੱਲਿਆ ਬੁਲਡੋਜ਼ਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Amritsar

Web Admin

Web Admin

5 Dariya News

ਅੰਮ੍ਰਿਤਸਰ , 06 Nov 2025

Last updated on: Nov 07, 2025, 12:31 IST

ਭਾਰਤ–ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡ ਜਠੌਲ ਵਿੱਚ, ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਸ: ਬੀਰ ਸਿੰਘ ਸਿੰਘ ਪਿੰਡ ਜਠੌਲ ਥਾਣਾ ਘਰਿੰਡਾ ਦੀ ਨਸ਼ਾ ਵੇਚ ਕੇ ਬਣਾਈ ਆਲੀਸ਼ਾਨ ਕੋਠੀ  ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਂਨ ਡੀ ਪੀ ਐਸ  ਅਤੇ  ਹੋਰ ਐਕਟ ਅਧੀਨ 6 ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। 

ਉਨਾਂ ਦੱਸਿਆ ਕਿ ਇਹ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ ਅਤੇ 10 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਹਨਾਂ ਦੱਸਿਆ ਕਿ ਉਕਤ ਦੋਸ਼ੀ ਵੱਲੋਂ ਨਸ਼ਾ ਤਸਕਰੀ ਦੀ ਕਾਲੀ ਕਮਾਈ ਨਾਲ ਸਰਕਾਰੀ ਜ਼ਮੀਨ ‘ਤੇ ਗੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਵਿਸ਼ਾਲ ਕੋਠੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਹੈ।  

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ। ਉਹਨਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ , ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਜਠੌਲ ਸਥਿਤ  ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ। ਉਹਨਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਹਨਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਉਹਨਾਂ ਖਿਲਾਫ ਵੀ ਅਜਿਹੀ ਵੱਡੀ ਕਾਰਵਾਈ ਕੀਤੀ ਜਾਵੇਗੀ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD