Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ 2.17 ਕਰੋੜ ਦੀ ਲਾਗਤ ਵਾਲ਼ੀ ਤਾਜਪੁਰ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਹਲਕਾ ਪੂਰਬੀ ਦੇ ਹਰੇਕ ਵਾਰਡ ਦੀ ਸੜਕ/ਗਲੀ ਨੂੰ ਦਿੱਤਾ ਜਾਵੇਗਾ ਮਾਡਲ ਰੂਪ – ਦਲਜੀਤ ਸਿੰਘ ਭੋਲਾ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 06 Nov 2025

Last updated on: Nov 07, 2025, 12:39 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ  ਵੱਲੋਂ ਤਾਜਪੁਰ ਰੋਡ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 2.17 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ  ਦੀ ਚਿਰੌਕਣੀ ਮੰਗ ਦੇ ਮੱਦੇਨਜ਼ਰ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਹੈ। 

ਉਨ੍ਹਾਂ ਦੱਸਿਆ ਕਿ ਤਾਜਪੁਰ ਰੋਡ ਵਾਲੀ ਸੜਕ 'ਤੇ ਵਿਸੇ਼ਸ਼ ਡਿਵਾਈਡਰ ਦਾ ਵੀ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ,  ਮੁਹੱਲੇ ਦੀ ਗਲੀ ਨੂੰ ਵਿਕਾਸ ਰਾਹੀਂ ਇੱਕ ਮਾਡਲ ਰੂਪ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਭਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਰਹੀ ਹੈ ਉੱਥੇ  ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਅੰਦਰ ਵਿਕਾਸ ਦੀ ਹਨੇਰੀ ਇਸੇ ਤਰ੍ਹਾਂ ਹੀ ਚਲਦੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। 

ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ  ਕਰਦਿਆਂ ਕਿਹਾ ਕਿ ਸਰਕਾਰਾਂ ਤਾਂ ਬਹੁਤ ਆਈਆਂ ਪਰ ਕਿਸੇ ਨੇ ਵੀ ਤਾਜਪੁਰ ਰੋਡ ਦੀ ਸਾਰ ਨਹੀਂ ਲਈ। ਇਸ ਸੜਕ 'ਤੇ ਕਈ ਵੱਡੇ ਹਾਦਸੇ ਵੀ ਹੋਏ ਪਰ ਸਥਿਤੀ ਜਿਉਂ ਦੀ ਤਿਉਂ ਹੀ ਰਹੀ । ਉਹਨਾਂ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਜੋ ਵਾਅਦਾ ਕੀਤਾ ਗਿਆ ਉਸ ਨੂੰ ਨਿਭਾਇਆ ਗਿਆ ਹੈ।

ਇਸ ਮੌਕੇ  ਲਵਲੀ ਮਨੋਚਾ , ਕੌਂਸਲਰ ਸੁਖਮੇਲ ਸਿੰਘ ਗਰੇਵਾਲ,  ਕੌਂਸਲਰ ਅਸ਼ਵਨੀ ਸ਼ਰਮਾ ,ਅਮਰ ਮਕੌੜੀ, ਬਖਸ਼ੀਸ਼ ਹੀਰ, ਦਰਸ਼ਨ ਚਾਵਲਾ, ਸੰਜੂ ਸ਼ਰਮਾ, ਰਵੀ ਸ਼ਰਮਾ, ਰਾਧਾ ਮਲਹੋਤਰਾ, ਰਣਜੀਤ ਰਾਣਾ, ਤੇਜਵੀਰ ਗਰੇਵਾਲ ਅਮਨ, ਡਾਂਗੋ ਪੰਪ, ਪਰਸ਼ੋਤਮ  ਚੌਪੜਾ,   ਇੰਦਰਦੀਪ ਮਿੰਕੂ, ਗਗਨ, ਅਮਿਤ ਤੋ  ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD