Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ : ਖੰਨਾ ਵਿਖੇ ਨਗਰ ਕੌਂਸਲ ਤੋਂ ਬਿਨਾਂ ਮਨਜ਼ੂਰੀ ਲਏ‌ ਗੈਰ-ਕਾਨੂੰਨੀ ਢੰਗ ਨਾਲ ਬਣਾਏ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Dr Jyoti Yadav Bains, Ludhiana

Web Admin

Web Admin

5 Dariya News

ਖੰਨਾ, (ਲੁਧਿਆਣਾ) , 06 Nov 2025

Last updated on: Nov 07, 2025, 12:41 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਵੀਰਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ, ਜ਼ਿਲ੍ਹਾ ਲੁਧਿਆਣਾ ਦਾ ਘਰ ਢਾਹਿਆ ਗਿਆ। 

ਇਹ ਮਕਾਨ ਨਗਰ ਕੌਂਸਲ ਖੰਨਾ ਤੋਂ ਬਿਨਾਂ ਮਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਹੋਇਆ ਸੀ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਵਿੱਕੀ ਪੁੱਤਰ ਬਿੱਟੂ ਵੱਲੋਂ ਮਿਊਸਪਲ ਐਕਟ ਦੀ ਉਲੰਘਣਾ ਕਰਕੇ ਮਕਾਨ ਦੀ ਨਜਾਇਜ ਉਸਾਰੀ ਕੀਤੀ ਗਈ ਸੀ ਅਤੇ ਇਸ ਵੱਲੋਂ ਮਕਾਨ ਦਾ ਕੋਈ ਨਕਸ਼ਾ ਨਗਰ ਕੌਂਸਲ ਖੰਨਾ ਤੋਂ ਪਾਸ ਨਹੀਂ ਕਰਵਾਇਆ ਗਿਆ ਸੀ। 

ਮਿਊਸਪਲ ਐਕਟ ਦੇ ਤਹਿਤ ਇਸ ਮਕਾਨ ਨੂੰ ਢਾਹੁਣ ਲਈ 4 ਨੋਟਿਸ ਵੀ ਭੇਜੇ ਗਏ ਸਨ। ਸੋ ਅੱਜ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਖੰਨਾ ਦੇ ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ ਦੇ ਖਿਲਾਫ਼ ਨਸ਼ਾ ਤਸਕਰੀ ਦੇ ਵੱਖ-ਵੱਖ 2 ਕੇਸ ਦਰਜ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਖੰਨਾ ਦੇ ਸਹਿਯੋਗ ਨਾਲ ਅੱਜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਐਸ.ਐਸ.ਪੀ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਜ਼ਿਲ੍ਹਾ ਖੰਨਾ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। 

ਉਨ੍ਹਾਂ ਕਿਹਾ ਕਿ ਜਿਥੇ ਨਸਿ਼ਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨਸ਼ਾ ਪੀੜਤਾਂ ਨੂੰ ਸਿਹਤਯਾਬ ਕਰਨ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਲਗਭਗ 15 ਥਾਵਾਂ ਤੇ ਅਜਿਹੀਆਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਚੁੱਕਾ ਹੈ ਜਿਹੜੀਆਂ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਤਿਆਰ ਕੀਤੀਆਂ ਗਈਆਂ ਸਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਨੂੰ ਸੇਫ ਪੰਜਾਬ ਜਾਂ ਹੈਲਪਲਾਈਨ ਨੰਬਰ 112 ਤੇ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਦੇਣ ਤਾਂ ਜੋ ਕੋਈ ਵੀ ਮਾੜਾ ਅਨਸਰ ਕਾਨੂੰਨੀ ਸ਼ਿਕੰਜੇ ਤੋਂ ਬਚ ਨਾ ਸਕੇ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਇਲਾਕਾ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਉਨ੍ਹਾਂ ਵੱਲੋਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਐਸ.ਪੀ.(ਹੈਡਕੁਆਰਟਰ) ਤਰੁਣ ਰਤਨ, ਡੀ.ਐਸ.ਪੀ ਖੰਨਾ ਵਿਨੋਦ ਕੁਮਾਰ, ਡੀ.ਐਸ.ਪੀ ਕਰਮਵੀਰ ਤੂਰ, ਥਾਣਾ ਸਿਟੀ-2 ਦੇ ਐਸ.ਐਚ.ਓ ਇੰਸਪੈਕਟਰ ਹਰਦੀਪ ਸਿੰਘ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Dr Jyoti Yadav Bains , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD