Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ : ਟੀ ਬੈਨਿਥ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 06 Nov 2025

Last updated on: Nov 07, 2025, 12:47 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਘੁੰਨਸ, ਪੱਖੋ ਕਲਾਂ, ਤਾਜੋਕੇ ਅਤੇ ਤਪਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿੰਆ ਕੀਤਾ।

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸ ਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਸਮੂਹ ਥਾਣਾ ਮੁਖੀਆਂ ਨੂੰ ਆਪਣੇ ਪੱਧਰ 'ਤੇ ਹਾਟਸਪਾਟ ਪਿੰਡਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲਗਾਉਣ ਤੋਂ ਬਾਅਦ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਪਰਾਲੀ ਸਾੜਨ ਦੀ ਪ੍ਰਥਾ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਤੌਰ ਤੇ ਨੱਥ ਪਾਈ ਜਾ ਸਕੇ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ ਨੇ ਪਿੰਡ ਸੇਖਾ, ਝਲੂਰ, ਨੰਗਲ, ਭੱਦਲਵਢ, ਸੰਘੇੜਾ, ਪੱਤੀ ਸੇਖਵਾਂ, ਚੀਮਾ, ਜੋਧਪੁਰ, ਪੱਤੀ ਸੋਹਲ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੇ ਜਮੀਨ ਦੀ ਗਿਰਦਾਵਰੀ ਵਿੱਚ ਲਾਲ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜ਼ਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ ਕਲੱਸਟਰ ਅਫ਼ਸਰ ਤੇ  ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਜੇ ਕੋਈ ਵੀ ਅੱਗ ਲੱਗਣ ਦਾ ਮਾਮਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿਚ ਸਰਗਰਮ ਹਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ 'ਤੇ ਤੁਰੰਤ ਕਾਬੂ ਪਾਇਆ ਜਾ ਸਕੇ।

 

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD