Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਰਕਾਰੀ ਹਸਪਤਾਲਾਂ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਲੋਕ ਵਿਰੋਧੀ ਰਾਹ ਉਤੇ ਤੁਰੀ ਭਗਵੰਤ ਮਾਨ ਸਰਕਾਰ : ਬਲਬੀਰ ਸਿੱਧੂ

ਕਿਹਾ, ਆਮ ਆਦਮੀ ਨਿਗੂਣੀਆਂ ਸਿਹਤ ਸਹੂਲਤਾਂ ਤੋਂ ਵੀ ਵਾਂਝਾ ਹੋ ਜਾਵੇਗਾ

Balbir Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਐਸ.ਏ.ਐਸ ਨਗਰ , 07 Nov 2025

Last updated on: Nov 07, 2025, 15:00 IST

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਹੈ ਕਿ ‘ਆਮ ਆਦਮੀ ਕਲਿਨਕਾਂ’ ਰਾਹੀ ਲੋਕਾਂ ਦੇ ਦਰਾਂ ਉਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਗਰੰਟੀ ਦੇਣ ਵਾਲੀ ਭਗਵੰਤ ਮਾਨ ਸਰਕਾਰ ਸਿਹਤ ਵਿਭਾਗ ਦੇ ਬਣੇ ਬਣਾਏ ਸਮੁੱਚੇ ਢਾਂਚੇ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਲੋਕ-ਵਿਰੋਧੀ ਰਾਹ ਉਤੇ ਤੁਰ ਪਈ ਹੈ।

ਸ਼੍ਰੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਗੇੜ ਵਿਚ ਰਾਜਪੁਰਾ, ਮੋਗਾ, ਫਿਰੋਜ਼ਪੁਰ ਅਤੇ ਅਤੇ ਮੂਨਕ ਦੇ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦਾ ਮੁੱਢਲਾ ਅਮਲ ਪੂਰਾ ਕਰ ਲਿਆ ਹੈ। ਉਹਨਾਂ ਕਿਹਾ ਕਿ ਉਸ ਤੋਂ ਬਾਅਦ ਹੌਲੀ ਹੌਲੀ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਕੰਪਨੀਆਂ ਨੂੰ ਦੇ ਦਿਤਾ ਜਾਵੇਗਾ।

ਸ਼੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਮਾਜ ਦਾ ਗਰੀਬ ਤਬਕਾ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਨਿਗੂਣੀਆਂ ਸਿਹਤ ਸਹੂਲਤਾਂ ਤੋਂ ਵੀ ਵਾਂਝਾ ਹੋ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਵਾਂਗ ਇਹ ਹਸਪਤਾਲ ਵੀ ਸਿਰਫ਼ ਅਮੀਰ ਲੋਕਾਂ ਲਈ ਹੀ ਰਹਿ ਜਾਣਗੇ। 

ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਪ੍ਰਾਈਵੇਟ ਕੰਪਨੀਆਂ ਨੇ ਇਹਨਾਂ ਹਸਪਤਾਲਾਂ ਵਿਚ ਸੂਬਾ ਸਰਕਾਰ ਤੇ ਕੇਂਦਰ ਸਰਕਾਰੀ ਦੀ ਕਿਸੇ ਸਕੀਮ ਨੁੰ ਵੀ ਲਾਗੂ ਨਹੀਂ ਕਰਨਾ। ਕਾਂਗਰਸੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਹਸਪਤਾਲਾਂ ਦਾ ਨਿੱਜੀਕਰਨ ਦਾ ਅਮਲ ਇਹਨਾਂ ਹਸਪਤਾਲਾਂ ਵਿਚ ਪ੍ਰਾਈਵੇਟ ਲੈਬਾਰਟਰੀਆਂ ਨੂੰ ਲਿਆ ਕੇ ਸ਼ੁਰੂ ਕਰ ਦਿੱਤਾ ਸੀ। 

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿਚ ਵੱਖ ਵੱਖ ਬਿਮਾਰੀਆਂ ਦੇ ਸਪੈਸ਼ਲਿਸਟ ਡਾਕਟਰਾਂ ਦੀ ਖੁਦ ਭਰਤੀ ਕਰਨ ਦੀ ਥਾਂ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਸਪੈਸ਼ਲਿਸਟ ਡਾਕਟਰਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਰੀਜ਼ ਵੇਖਣ ਦੀ ਸਕੀਮ ਬਣਾਈ।। ਉਹਨਾਂ ਹੋਰ ਕਿਹਾ ਕਿ ਹੁਣ ਤਾਂ ਸਰਕਾਰੀ ਹਸਪਤਾਲਾਂ ਨੂੰ ਹੀ ਨਿੱਜੀ ਕੰਪਨੀਆਂ ਨੂੰ ਸੌਂਪ ਕੇ ਲੋਕਾਂ ਨੂੰ ਸਸਤੇ ਰੇਟਾਂ ਉਤੇ ਮਿਆਰੀ ਸਹੂਲਤਾਂ ਪ੍ਰਾਦਾਨ ਕਰਨ ਦੇ ਆਪਣੇ ਮੁੱਢਲੇ ਫ਼ਰਜ਼ ਅਤੇ ਦਾਅਵਿਆਂ ਤੋਂ ਭੱਜ ਰਹੀ ਹੈ।।

ਸ਼੍ਰੀ ਸਿੱਧੂ ਨੇ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਇਸ ਦਾਅਵੇ ਵਿਚ ਕੋਈ ਦਮ ਨਹੀਂ ਹੈ ਕਿ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਸਰਕਾਰੀ ਹਸਪਤਾਲਾਂ ਵਿਚ ਵੀ ਲੋਕਾਂ ਨੂੰ ਪਹਿਲਾਂ ਵਾਲੀਆਂ ਸਹੂਲਤਾਂ ਮਿਲਦੀਆਂ ਰਹਿਣਗੀਆਂ। ਉਹਨਾਂ ਉਦਾਹਰਣ ਦਿੰਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਮੈਕਸ ਕੰਪਨੀ ਨੂੰ ਮੋਹਾਲੀ ਅਤੇ ਬਠਿੰਡਾ ਵਿਚ ਇਹ ਕਹਿ ਕੇ ਹੀ ਸਰਕਾਰੀ ਜ਼ਮੀਨਾਂ ਕੌਡੀਆਂ ਦੇ ਭਾਅ ਦਿੱਤੀਆਂ ਸਨ ਕਿ ਇਹਨਾਂ ਹਸਪਤਾਲਾਂ ਵਿਚ ਸਿਹਤ ਸਹੂਲਤਾ ਸਸਤੇ ਰੇਟਾਂ ਉਤੇ ਮਿਲਣਗੀਆਂ, ਪਰ ਇਹ ਨਿਰਾ ਫਰਾਡ ਸਿੱਧ ਹੋਇਆ ਸੀ। 

ਉਹਨਾਂ ਅੱਗੇ ਕਿਹਾ ਕਿ ਆਮ ਅਦਮੀ ਪਾਰਟੀ ਦਾ ਦਾਅਵਾ ਵੀ ਫਰਾਡ ਹੀ ਸਿੱਧ ਹਵੇਗਾ। ਸ਼੍ਰੀ ਸਿੱਧੂ ਨੇ ਇਹ ਵੀ ਕਿਹਾ ਕਿ ਜੇ ਮੈਕਸ ਹਸਪਤਾਲ ਨੂੰ ਮੋਹਾਲੀ ਹਸਪਲਤਾਲ ਦੀ ਜਗ੍ਹਾ ਨਾ ਦਿੱਤੀ ਹੁੰਦੀ ਤਾਂ ਇਥੇ ਬਣ ਰਹੇ ਸਰਕਾਰੀ ਮੈਡੀਕਲ ਕਾਲਜ ਲਈ ਜ਼ਮੀਨ ਲਈ ਸਰਕਾਰ ਨੂੰ ਇਧਰ ਉਧਰ ਨਾ ਵੇਖਣਾ ਪੈਂਦਾ। ਕਾਂਗਰਸੀ ਆਗੂ ਨੇ ਕਿਹਾ ਕਿ ਸੂਬੇ ਵਿਚ 16 ਮੈਡੀਕਲ ਕਾਲਜ ਬਣਾਉਣ ਦੀ ‘ਸ਼ੇਖਚਿੱਲੀ ਗਰੰਟੀ’ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਕਰੀਬਨ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇੱਕ ਵੀ ਕਾਲਜ ਹੋਂਦ ਵਿਚ ਨਹੀਂ ਆਇਆ। 

ਉਹਨਾਂ ਦਸਿਆ ਕਿ ਸੰਗਰੂਰ ਤੇ ਨਵਾਂ ਸ਼ਹਿਰ ਵਿਖੇ ਜਿਹੜੇ ਮੈਡੀਕਲ ਕਾਲਜ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਉਹ ਵੀ ਪੀ.ਪੀ.ਪੀ. ਮਾਡਲ ਤਹਿਤ ਨਿੱਜੀ ਕੰਪਨੀਆਂ ਦੀ ਭਾਈਵਾਲੀ ਨਾਲ ਹੀ ਬਣਾਏ ਜਾਣ ਦੀ ਸਕੀਮ ਬਣਾਈ ਗਈ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਪੰਜਾਬ ਦੀ ਆਰਥਿਕਤਾ ਤਬਾਹ ਕੀਤੀ ਅਤੇ ਹੁਣ ਇਸ ਦਾ ਬੁਨਿਆਦੀ ਢਾਂਚਾ ਵੀ ਵੇਚਣ ਦੇ ਰਾਹ ਤੁਰ ਪਈ ਹੈ ਜੋ ਸੂਬੇ ਅਤੇ ਇਸ ਦੇ ਲੋਕਾਂ ਦੀ ਤਬਾਹੀ ਦਾ ਕਾਰਨ ਬਣੇਗਾ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD