Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ

4 ਪਿਸਤੌਲ ਬਰਾਮਦ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 07 Nov 2025

Last updated on: Nov 07, 2025, 16:21 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਜਿਸਦੀ ਪਛਾਣ ਅੰਮ੍ਰਿਤ ਦਾਲਮ ਵਜੋਂ ਹੋਈ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿਖੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਮੈਡੀਕਲ ਦੀ ਦੁਕਾਨ 'ਤੇ ਕੀਤੀ ਗੋਲੀਬਾਰੀ ਸਬੰਧੀ ਮਾਮਲੇ ਵਿੱਚ ਲੋੜੀਂਦੇ ਸਨ। 

ਇਹ ਗੋਲੀਬਾਰੀ ਉਨ੍ਹਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੀਤੀ ਸੀ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਜਲੰਧਰ ਰੇਂਜ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਹੁਸ਼ਿਆਰਪੁਰ ਪੁਲਿਸ ਦੇ ਤਾਲਮੇਲ ਨਾਲ ਦਸੂਹਾ ਦੇ ਪਿੰਡ ਬੋਦਲਾ ਵਿਖੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਨੇੜੇ ਟੀ-ਪੁਆਇੰਟ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਮਲਿਕ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਅਗਵਾ ਅਤੇ ਬੱਚਿਆਂ ਦੀ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 229 ਮਿਤੀ 06.11.2025 ਨੂੰ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿਖੇ ਅਸਲਾ ਐਕਟ ਦੀ ਧਾਰਾ 25(6) ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD