Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurmeet Singh Meet Hayer, Dr Amandeep Kaur Arora, Prabhjot Kaur, Harleen Deol, Amanjot Kaur

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Nov 2025

Last updated on: Nov 07, 2025, 18:01 IST

ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ।

ਹਵਾਈ ਅੱਡੇ ਜਸ਼ਨ ਦਾ ਮਾਹੌਲ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਪੰਜਾਬ ਦੀਆਂ ਤਿੰਨੇ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਵਧਾਈ ਦਿੱਤੀ ਗਈ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਪਤਾਨ ਹਰਮਨਪ੍ਰੀਤ ਕੌਰ ਦੇ ਪੰਜਾਬ ਪਰਤਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਤਿੰਨੇ ਖਿਡਾਰਨਾਂ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। 

ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਗਦ ਰਾਸ਼ੀ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਖੇਡਾਂ ਵਿੱਚ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣ ਰਿਹਾ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਚੈਂਪੀਅਨ ਬਣਨ ਤੋਂ ਮਹਿਲਾ ਕ੍ਰਿਕਟ ਵਿੱਚ ਨਵੀਂ ਕ੍ਰਾਂਤੀ ਆਵੇਗੀ। 

ਵਿਸ਼ਵ ਕੱਪ ਦੀ ਜਿੱਤ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਸੰਭਵ ਹੋਈ ਹੈ ਜਿਸ ਕਾਰਨ ਇਹ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਛੋਟੇ ਸ਼ਹਿਰਾਂ ਤੇ ਕਸਬਿਆਂ ਵਿੱਚੋਂ ਵੱਡੇ ਕ੍ਰਿਕਟਰ ਅੱਗੇ ਨਿਕਲ ਆ ਰਹੇ ਹਨ। ਸ਼ੁਭਮਨ ਗਿੱਲ, ਹਰਮਨਪ੍ਰੀਤ ਕੌਰ, ਅਰਸ਼ਦੀਪ ਸਿੰਘ, ਹਰਲੀਨ ਦਿਓਲ ਤੇ ਅਮਨਜੋਤ ਕੌਰ ਦੀ ਉਦਾਹਰਨ ਸਾਡੇ ਸਾਹਮਣੇ ਹੈ।

ਹਰਲੀਨ ਦਿਓਲ ਤੇ ਅਮਨਜੋਤ ਕੌਰ ਨੇ ਪੰਜਾਬ ਸਰਕਾਰ ਅਤੇ ਉਚੇਚੇ ਤੌਰ ਉੱਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜੋ ਖਿਡਾਰੀਆਂ ਦਾ ਬਹੁਤ ਮਾਣ-ਸਨਮਾਨ ਕਰਦੇ ਹਨ। ਉਨ੍ਹਾਂ ਆਖਿਆ ਕਿ ਅੱਜ ਜੋ ਪੰਜਾਬ ਅਤੇ ਆਪਣੇ ਘਰ ਪੁੱਜਣ ਉਤੇ ਸਨਮਾਨ ਤੇ ਸਵਾਗਤ ਹੋਇਆ, ਉਸ ਨਾਲ ਹੋਰ ਮਿਹਨਤ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। 

ਉਨ੍ਹਾਂ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਦੇ ਮੌਕੇ ਦੇਣ। ਉਨ੍ਹਾਂ ਆਪਣੇ ਪਰਿਵਾਰ, ਕੋਚਾਂ ਤੇ ਬੀ ਸੀ ਸੀ ਆਈ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਅਮਨਜੋਤ ਦੇ ਪਰਿਵਾਰਕ ਮੈਂਬਰਾਂ ਵਿੱਚ ਪਿਤਾ ਭੁਪਿੰਦਰ ਸਿੰਘ, ਦਾਦਾ ਈਸ਼ਰ ਸਿੰਘ, ਛੋਟੀ ਭੈਣ ਕਮਲਜੋਤ, ਕੋਚ ਨਗੇਸ਼ ਗੁਪਤਾ ਅਤੇ ਹਰਲੀਨ ਦੇ ਪਰਿਵਾਰਕ ਮੈਬਰਾਂ ਵਿੱਚ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਅਤੇ ਭਰਾ ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਕ੍ਰਿਕਟ ਪ੍ਰੇਮੀ ਸ਼ਾਮਿਲ ਸਨ।

ਸਵਾਗਤ ਕਰਨ ਵਾਲਿਆਂ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਪ੍ਰਭਜੋਤ ਕੌਰ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਪੀ ਆਈ ਐਸ ਦੇ ਡਾਇਰੈਕਟਰ ਟ੍ਰੇਨਿੰਗ (ਦਰੋਣਾਚਾਰੀਆ ਐਵਾਰਡੀ) ਜੀਵਨਜੋਤ ਸਿੰਘ ਤੇਜਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਵੀ ਸ਼ਾਮਿਲ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Singh Meet Hayer , Dr Amandeep Kaur Arora , Prabhjot Kaur , Harleen Deol , Amanjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD