Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਲਾਬ ਚੰਦ ਕਟਾਰੀਆਂ ਵਲੋਂ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ

ਲੋਕਾਂ ਨੂੰ ਸੇਵਾ ’ਚ ਵੱਧ ਚੜ੍ਹਕੇ ਹਿੱਸਾ ਲੈਣ ਦੀ ਕੀਤੀ ਅਪੀਲ

Gulab Chand Kataria, Governor of Punjab, Punjab Governor, Punjab Raj Bhavan, Kultar Singh Sandhwan, Aman Arora, Gurmeet Singh Khudian, Manish Sisodia, Shri Devi Talab Mandir, Jalandhar

Web Admin

Web Admin

5 Dariya News

ਜਲੰਧਰ , 07 Nov 2025

Last updated on: Nov 08, 2025, 11:39 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਅੱਜ ਇਤਿਹਾਸਿਕ ਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ਜਲੰਧਰ ਵਿਖੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ ਕਰਦਿਆਂ ਸਾਰੇ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਇਸ ਪਵਿੱਤਰ ਸੇਵਾ ਵਿੱਚ ਸਰਗਰਮੀ ਨਾਲ ਸ਼ਿਰਕਤ ਕਰਨ ਦੀ ਅਪੀਲ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸ਼ੋਦੀਆ, ਪਦਮ ਭੂਸ਼ਣ ਬਰਜਿੰਦਰ ਸਿੰਘ ਹਮਦਰਦ ਅਤੇ ਸ੍ਰੀ ਦੇਵੀ ਤਲਾਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਸ਼ੀਤਲ ਵਿੱਜ ਦੇ ਨਾਲ ਪੰਜਾਬ ਦੇ ਰਾਜਪਾਲ  ਕਾਰ ਸੇਵਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪਵਿੱਤਰ ਮੰਦਿਰ ਵਿਖੇ ਨਤਮਸਤਕ ਹੋਏ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਇਸ ਪਵਿੱਤਰ ਸੇਵਾ ਵਿੱਚ ਸ਼ਾਮਿਲ ਹੋਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਇਸ ਦੀ ਤੁਲਨਾ ਆਪਣੇ ਘਰ ਦੀ ਸਫ਼ਾਈ ਨਾਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਆਪਣੇ ਘਰਾਂ ਨੂੰ ਸਾਫ਼-ਸੁਥਰਾ ਰੱਖਦੇ ਹਾਂ, ਉਸੇ ਤਰ੍ਹਾਂ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਪ੍ਰਮਾਤਮਾ ਦੇ ਘਰਾਂ ਨੂੰ ਵੀ ਇਸ ਕਾਰ ਸੇਵਾ ਰਾਹੀਂ ਸਾਫ਼ ਰੱਖੀਏ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਜਨੀਤਿਕ ਬੰਧਨਾਂ ਤੋਂ ਉਪਰ ਉਠ ਕੇ ਹਰ ਕੋਈ ਮਾਨਵਤਾ ਅਤੇ ਅਧਿਆਤਮਿਕ ਸੰਸਥਾਵਾਂ ਦੀ ਨਿਰਸਵਾਰਥ ਸੇਵਾ ਕਰਕੇ ਆਪਣੀ ਨੈਤਿਕ ਜਿੰਮੇਵਾਰੀ ਨਿਭਾਏ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨ ਸਾਨੂੰ ਸਭ ਨੂੰ ਆਪਣੇ ਫਰ਼ਜ ਪੂਰੇ ਉਤਸ਼ਾਹ ਨਾਲ ਨਿਭਾਉਣ ਲਈ ਤਾਕਤ ਅਤੇ ਅਸ਼ੀਰਵਾਦ ਪ੍ਰਦਾਨ ਕਰਦੇ ਹਨ। 

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਬੱਚਿਆਂ ਨੂੰ ਇਸ ਪਵਿੱਤਰ ਸੇਵਾ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਸ਼ੀਤਲ ਵਿੱਜ ਵਲੋਂ ਵੱਖ-ਵੱਖ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਦੇਵੀ ਤਲਾਬ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਇਸ ਪਵਿੱਤਰ ਕਾਰਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਮੇਅਰ ਵਿਨੀਤ ਧੀਰ, ਸੀਨੀਅਰ ਆਪ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਅਤੇ ਦਿਨੇਸ਼ ਢੱਲ ਵੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Kultar Singh Sandhwan , Aman Arora , Gurmeet Singh Khudian , Manish Sisodia , Shri Devi Talab Mandir , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD