Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਹਿਰਾ ਪੁਲਿਸ ਵੱਲੋਂ 2 ਮੋਟਰਸਾਇਕਲ ਚੋਰ ਗ੍ਰਿਫਤਾਰ, 25 ਮੋਟਰਸਾਇਕਲ ਬਰਾਮਦ : ਦੀਪਇੰਦਰਪਾਲ ਸਿੰਘ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਲਹਿਰਾ , 07 Nov 2025

Last updated on: Nov 08, 2025, 12:32 IST

ਉਪ ਕਪਤਾਨ ਪੁਲਿਸ ਸਬ ਡਵੀਜਨ ਲਹਿਰਾ ਸ੍ਰੀ ਦੀਪਇੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਹਿਲ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਸੰਗਰੂਰ ਅੰਦਰ ਯੁੱਧ ਨਸ਼ਿਆ ਵਿਰੁੱਧ ਅਤੇ ਭੈੜੇ ਪੁਰਸ਼ਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਚੌਂਕੀ ਸਿਟੀ ਲਹਿਰਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋਂ ਸ਼ਹਿਰ ਲਹਿਰਾ ਵਿਖੇ ਮੋਟਰਸਾਇਕਲ ਚੋਰੀ ਕਰਨ ਵਾਲੇ ਕੁੱਲ 2 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਇਹਨਾ ਦੇ ਕਬਜੇ ਵਿੱਚੋ ਲਹਿਰਾ, ਜਾਖਲ, ਬੁਢਲਾਡਾ, ਮਾਨਸਾ ਆਦਿ ਥਾਵਾ ਤੋ ਚੋਰੀ ਕੀਤੇ 25 ਮੋਟਰਸਾਇਕਲ ਬ੍ਰਾਮਦ ਕਰਵਾਏ ਗਏ ਹਨ।

ਡੀ.ਐਸ.ਪੀ. ਸ੍ਰੀ ਦੀਪਇੰਦਰਪਾਲ ਸਿੰਘ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 31 ਅਕਤੂਬਰ 2025 ਨੂੰ ਗੁਪਤ ਜਾਣਕਾਰੀ ਦੇ ਅਧਾਰ ਉਤੇ ਚੌਕੀ ਸਿਟੀ ਲਹਿਰਾ ਦੀ ਪੁਲਿਸ ਵੱਲੋਂ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਗਗਨਦੀਪ ਸਿੰਘ ਉਰਫ ਗਗਨ ਉਮਰ ਕਰੀਬ 37 ਸਾਲ ਪੁੱਤਰ ਦਰਸ਼ਨ ਸਿੰਘ ਵਾਸੀ ਖਾਨਪੁਰ ਫਕੀਰਾ ਥਾਣਾ ਦਿੜਬਾ ਅਤੇ ਸਤਗੁਰ ਸਿੰਘ ਉਰਫ ਮਨੂੰ ਉਮਰ ਕਰੀਬ 25 ਸਾਲ ਪੁੱਤਰ ਭੋਲਾ ਸਿੰਘ ਵਾਸੀ ਕੁਲਰੀਆ ਥਾਣਾ ਬਰੇਟਾ ਜਿਲਾ ਮਾਨਸਾ ਨੂੰ ਕਾਬੂ ਕੀਤਾ ਜਿੰਨ੍ਹਾਂ ਪਾਸੇ ਚੋਰੀ ਦੇ ਮੋਟਰਸਾਇਕਲ ਬ੍ਰਾਮਦ ਹੋਣ ਪਰ ਮੁਕੱਦਮਾ ਨੰਬਰ 269 ਮਿਤੀ 31.10.2025 ਅ/ਧ 303(2),317(2) BNS ਥਾਣਾ ਲਹਿਰਾ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਤਫਤੀਸ ਦੌਰਾਨ ਦੋਸ਼ੀਆਂ ਗਗਨਦੀਪ ਸਿੰਘ ਉਰਫ ਗਗਨ ਤੇ ਸਤਗੁਰ ਸਿੰਘ ਉਰਫ ਮੈਨੂੰ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜਿਹਨਾ ਨੇ ਪੁਛਗਿਛ ਦੌਰਾਨ ਦੱਸਿਆ ਕਿ ਇਹ ਵਿਅਕਤੀ ਲਹਿਰਾ ਜਾਖਲ, ਬੁਢਲਾਡਾ, ਨਰਵਾਣਾ ਅਤੇ ਟੋਹਾਣਾ ਏਰੀਆ ਤੇ ਮੋਟਰਸਾਇਲਾਂ ਦੀ ਚੋਰੀ ਕਰਦੇ ਹਨ ਜਿਹਨਾਂ ਪਾਸੋ ਕੁੱਲ 25 ਮੋਟਰਸਾਇਕਲ ਚੋਰੀ ਦੇ ਬ੍ਰਾਮਦ ਕਰਵਾਏ ਗਏ ਹਨ।

ਜਿੰਨ੍ਹਾਂ ਤੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਂ ਰਹੀ ਹੈ ਹੁਣ ਤੱਕ ਦੀ ਤਫਤੀਸ ਤੋਂ ਇਹਨਾਂ ਦੇ ਇੱਕ ਹੋਰ ਸਾਥੀ ਜਗਸੀਰ ਸਿੰਘ ਉਰਫ ਜਗਨਾ ਉਰਫ ਜੱਗੀ ਪੁੱਤਰ ਭੋਲਾ ਸਿੰਘ ਵਾਸੀ ਕੁਲਰੀਆ ਥਾਣਾ ਬਰੇਟਾ ਦਾ ਨਾਮ ਸਾਹਮਣੇ ਆਇਆ ਹੈ। ਜਿਸ ਨੂੰ ਮਿਤੀ 05.11.2025 ਨੂੰ ਦੋਸੀ ਨਾਮਜਦ ਕੀਤਾ ਗਿਆ ਹੈ ਜਿਸ ਨੂੰ ਜਲਦੀ ਹੀ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ। ਦੋਸ਼ੀ ਗਗਨਦੀਪ ਸਿੰਘ ਅਤੇ ਸਤਗੁਰ ਸਿੰਘ ਉਕਤਾਨ ਉਤੇ ਪਹਿਲਾਂ ਵੀ ਇੱਕ/ਇੱਕ ਮੁਕੱਦਮਾ ਚੋਰੀ ਦਾ ਦਰਜ ਰਜਿਸਟਰ है।

ਇਸ ਤੋਂ ਇਲਾਵਾ ਸ੍ਰੀ ਦੀਪਇੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਲਹਿਰਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਝੋਨੇ ਦੇ ਸੀਜਨ ਦੀ ਕਟਾਈ ਦੌਰਾਨ ਪਰਾਲੀ ਨੂੰ ਨਾ ਸਾੜੇ ਜਾਣ ਸਬੰਧੀ ਕਿਸਾਨਾਂ ਜੱਥੇਬੰਦੀਆਂ ਦੇ ਆਗੂਆ ਨਾਲ ਮੀਟਿੰਗਾ ਕੀਤੀਆ ਗਈਆ ਹਨ। ਹਰ ਰੋਜ ਪਿੰਡਾ ਵਿੱਚ ਪੈਟਰੋਲਿੰਗ ਪਾਰਟੀਆ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਰਿਹਾ ਹੈ। ਇਸ ਜਾਗਰੂਕਤਾ ਅਤੇ ਲਗਾਤਾਰ ਜਾਰੀ ਪੈਟਰੋਲਿੰਗ ਕਾਰਨ ਸਾਲ 2024 ਵਿੱਚ ਪਰਾਲੀ ਨੂੰ ਅੱਗ ਲਗਾਉਣ ਸਬੰਧੀ 41 ਮੁਕੱਦਮੇ ਦਰਜ ਰਜਿਸਟਰ ਹੋਏ ਸਨ ਜੋ ਕਿ ਇਸ ਸਾਲ ਸਬ ਡਵੀਜਨ ਲਹਿਰਾ ਵਿਖੇ ਸੀਜਨ ਸਾਲ 2025 ਵਿੱਚ ਸਟੱਬਲ ਬਰਨਿੰਗ ਦੇ ਸਿਰਫ 11 ਮਾਮਲੇ ਹੀ ਸਾਹਮਣੇ ਆਏ ਹਨ ਜਿੰਨ੍ਹਾਂ ਪਰ ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆ ਕੇ 11 ਮੁਕੱਦਮੇ ਦਰਜ ਰਜਿਸਟਰ ਕੀਤੇ ਜਾ ਚੁੱਕੇ ਹਨ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD