Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਫੇਜ਼-7 ਵਿੱਚ ਰਾਤ 12:30 ਵਜੇ ਭਿਆਨਕ ਫਾਇਰਿੰਗ - ਕੋਠੀ ਨੰ: 945 ’ਤੇ ਚੱਲੀਆਂ ਲਗਭਗ 35 ਗੋਲੀਆਂ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਮੰਗ - ਪੁਲਿਸ ਨਫਰੀ ਵਧਾਈ ਜਾਵੇ, ਰਾਤੀਂ ਗਸ਼ਤ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 07 Nov 2025

Last updated on: Nov 08, 2025, 12:56 IST

ਮੋਹਾਲੀ ਦੇ ਫੇਜ਼-7 ਵਿੱਚ ਅੱਜ ਰਾਤ ਭਿਆਨਕ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੋਠੀ ਨੰਬਰ 945 ਉੱਤੇ ਅਣਪਛਾਤੇ ਹਮਲਾਵਰਾਂ ਵੱਲੋਂ ਲਗਭਗ 35 ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਰਾਤ ਕਰੀਬ 12:30 ਵਜੇ ਹੋਈ ਅਤੇ ਇਸ ਦੌਰਾਨ ਘਰ ਸਮੇਤ ਨਜ਼ਦੀਕੀ ਗੱਡੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਘਬਰਾਹਟ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ। 

ਜਿਸ ਘਰ ’ਤੇ ਹਮਲਾ ਹੋਇਆ, ਉਹ ਮਨਿੰਦਰ ਸਿੰਘ ਸੋਢੀ ਦਾ ਹੈ, ਜੋ ਸਥਾਨਕ ਤੌਰ ’ਤੇ ਇੱਕ ਬਹੁਤ ਹੀ ਸ਼ਰੀਫ਼ ਤੇ ਸਨਮਾਨਯੋਗ ਪਰਿਵਾਰ ਮੰਨਿਆ ਜਾਂਦਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਮੌਕੇ ’ਤੇ ਪਹੁੰਚੇ ਤੇ ਘਰ ਦੇ ਮੈਂਬਰਾਂ ਨਾਲ ਮਿਲ ਕੇ ਹਮਦਰਦੀ ਜਤਾਈ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਆਮ ਨਹੀਂ ਹੈ, ਬਲਕਿ ਮੋਹਾਲੀ ਵਰਗੇ ਸ਼ਾਂਤ ਸ਼ਹਿਰ ਲਈ ਇੱਕ ਵੱਡੀ ਚੁਣੌਤੀ ਹੈ। 

ਬੇਦੀ ਨੇ ਕਿਹਾ ਕਿ ਸੰਘਣੀ ਅਬਾਦੀ ਵਾਲੇ ਇਲਾਕੇ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਗੋਲੀਆਂ ਚਲਾਉਣਾ ਇਹ ਦਰਸਾਉਂਦਾ ਹੈ ਕਿ ਅਪਰਾਧਕ ਤੱਤ ਹੁਣ ਪੁਲਿਸ ਦੀ ਪਹੁੰਚ ਅਤੇ ਅਮਨ-ਕਾਨੂੰਨ ਦੋਹਾਂ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਕਿਹਾ, “ਸੋਢੀ ਪਰਿਵਾਰ ਬਹੁਤ ਹੀ ਸ਼ਰੀਫ਼ ਪਰਿਵਾਰ ਹੈ। ਇਸ ਘਰ ’ਤੇ ਹਮਲਾ ਹੋਣਾ ਤੇ ਇੰਨੀ ਗੋਲੀਆਂ ਚਲਾਉਣੀ ਬਹੁਤ ਮੰਦਭਾਗੀ ਗੱਲ ਹੈ। 

ਇਹ ਮਾਮਲਾ ਆਮ ਨਹੀਂ ਮੰਨਿਆ ਜਾ ਸਕਦਾ। ਸਰਕਾਰ ਨੂੰ ਚਾਹੀਦਾ ਹੈ ਕਿ ਮੋਹਾਲੀ ਵਿੱਚ ਰਾਤ ਦੀ ਗਸ਼ਤ ਵਧਾਈ ਜਾਵੇ, ਪੁਲਿਸ ਦੀ ਨਫਰੀ ਵਧਾਈ ਜਾਵੇ ਤੇ ਜਿੱਥੇ ਕੈਮਰੇ ਨਹੀਂ ਲੱਗੇ, ਉਥੇ ਤੁਰੰਤ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਜਿਹੜੇ ਨਵੇਂ ਲੋਕ ਇਲਾਕਿਆਂ ਵਿੱਚ ਆ ਕੇ ਰਹਿੰਦੇ ਹਨ, ਉਨ੍ਹਾਂ ਦੀ ਵੀ ਪੁਲਿਸ ਵੱਲੋਂ ਪੂਰੀ ਤਸਦੀਕ ਹੋਣੀ ਚਾਹੀਦੀ ਹੈ ਤਾਂ ਜੋ ਐਸੀਆਂ ਘਟਨਾਵਾਂ ਤੋਂ ਪਹਿਲਾਂ ਹੀ ਰੋਕਥਾਮ ਕੀਤੀ ਜਾ ਸਕੇ।”

ਡਿਪਟੀ ਮੇਅਰ ਨੇ ਇਹ ਵੀ ਕਿਹਾ ਕਿ ਪੁਲਿਸ ਨੂੰ ਸਿਰਫ਼ ਘਟਨਾ ਦੀ ਜਾਂਚ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਸਗੋਂ ਸ਼ਹਿਰ ਦੇ ਹਰ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਲੰਬੇ ਸਮੇਂ ਦੀ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਰਾਤ ਦੀ ਗਸ਼ਤ ਮਜ਼ਬੂਤ ਹੋਣੀ ਚਾਹੀਦੀ ਹੈ ਅਤੇ ਨਵੇਂ ਰਿਹਾਇਸ਼ੀ ਇਲਾਕਿਆਂ ਦੀ ਮਾਨੀਟਰਿੰਗ ਵਧਾਈ ਜਾਵੇ।

ਉਨ੍ਹਾਂ ਕਿਹਾ ਕਿ, “ਜੇਕਰ ਅਸੀਂ ਹੁਣ ਸਖ਼ਤ ਕਦਮ ਨਹੀਂ ਚੁੱਕੇ ਤਾਂ ਮੋਹਾਲੀ ਵਿੱਚ ਲੋਕਾਂ ਦਾ ਭਰੋਸਾ ਹਿਲੇਗਾ, ਘਰਾਂ ਦੀ ਕੀਮਤਾਂ ਅਤੇ ਸ਼ਹਿਰ ਦੀ ਸ਼ਾਂਤੀ ਦੋਵੇਂ ਪ੍ਰਭਾਵਿਤ ਹੋਣਗੀਆਂ। ਮੋਹਾਲੀ ਵਾਸੀਆਂ ਨੂੰ ਸ਼ਾਂਤੀ ਅਤੇ ਸੁਰੱਖਿਆ ਦਾ ਪੂਰਾ ਭਰੋਸਾ ਮਿਲਣਾ ਚਾਹੀਦਾ ਹੈ।” ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। 

ਇਲਾਕੇ ਵਿੱਚ ਸਵੇਰੇ ਤੱਕ ਪੁਲਿਸ ਦੀ ਟੀਮ ਤਾਇਨਾਤ ਰਹੀ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਇਕੱਠੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਫਿਲਹਾਲ ਇਲਾਕੇ ਵਿੱਚ ਤਣਾਅ ਅਤੇ ਦਹਿਸ਼ਤ ਦਾ ਮਾਹੌਲ ਕਾਇਮ ਹੈ, ਜਦੋਂਕਿ ਮੋਹਾਲੀ ਨਿਵਾਸੀ ਸਰਕਾਰ ਅਤੇ ਪੁਲਿਸ ਤੋਂ ਤੁਰੰਤ ਅਤੇ ਠੋਸ ਕਾਰਵਾਈ ਦੀ ਉਮੀਦ ਕਰ ਰਹੇ ਹਨ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD