Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਪ੍ਰੀਤੀ ਯਾਦਵ ਵੱਲੋਂ ਫੁਹਾਰਾ ਚੌਂਕ, ਲੀਲ੍ਹਾ ਭਵਨ, ਦੁੱਖ ਨਿਵਾਰਨ ਸਾਹਿਬ ਤੇ ਖੰਡਾ ਚੌਕ ਵਿਖੇ ਸੜਕਾਂ ਦੀ ਉਸਾਰੀ ਦਾ ਨਿਰੀਖਣ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਮਾਗਮਾਂ ਤੋਂ ਪਹਿਲਾਂ-ਪਹਿਲਾਂ ਸੜਕਾਂ ਦੇ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 07 Nov 2025

Last updated on: Nov 08, 2025, 12:59 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਹਿਰ ਅੰਦਰ ਸੜਕਾਂ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਫੁਹਾਰਾ ਚੌਂਕ, ਲੀਲ੍ਹਾ ਭਵਨ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਅਤੇ ਖੰਡਾ ਚੌਂਕ ਵਿਖੇ ਸੜਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਨੈਸ਼ਨਲ ਹਾਈਵੇ ਦੇ ਕਾਰਜਕਾਰੀ ਇੰਜੀਨੀਅਰ ਨਵਦੀਪ ਸਿੰਗਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੇ ਕੰਮ ਮਿੱਥੇ ਸਮੇਂ 'ਚ ਮੁਕੰਮਲ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਨੂੰ ਲੈਕੇ ਸੜਕਾਂ ਦੀ ਮੁਰੰਮਤ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਵਾਇਆ ਜਾਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੀਲ੍ਹਾ ਭਵਨ ਚੌਂਕ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਭੁਪਿੰਦਰਾ ਰੋਡ (ਲੀਲ੍ਹਾ ਭਵਨ ਤੋਂ ਫੁਹਾਰਾ ਚੌਂਕ), ਅਪਰ ਮਾਲ ਰੋਡ ਠੀਕਰੀਵਾਲਾ ਚੋਂ ਤੋਂ ਐਨ.ਆਈ.ਐਸ. ਚੌਂਕ, 17 ਨੰਬਰ ਰੇਲਵੇ ਕਰਾਸਿੰਗ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਪਾਸੀ ਰੋਡ ਤੇ ਪਟਿਆਲਾ-ਨਾਭਾ ਰੋਡ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੱਕ ਦੀਆਂ ਸੜਕਾਂ ਦਾ ਅੱਜ ਮੁਲੰਕਣ ਕੀਤਾ ਹੈ। 

ਇਨ੍ਹਾਂ ਸੜਕਾਂ ਦੀ ਕੁਲ ਲੰਬਾਈ 8.57 ਕਿਲੋਮੀਟਰ ਤੇ ਲਾਗਤ 1218 ਲੱਖ ਰੁਪਏ ਬਣਦੀ ਹੈ। ਜਦੋਂ ਕਿ ਨਵੇਂ ਬੱਸ ਸਟੈਂਡ ਤੋਂ ਪਸਿਆਣਾ ਪੁਲ ਤੱਕ ਵਾਇਆ ਪੁਰਾਣਾ ਨੈਸ਼ਨਲ ਹਾਈਵੇ-ਪੁਰਾਣਾ ਬੱਸ ਸਟੈਂਡ-ਕਾਲੀ ਦੇਵੀ ਮੰਦਿਰ ਤੇ ਫੁਹਾਰਾ ਚੌਂਕ ਤੋਂ ਹੁੰਦੇ ਹੋਏ ਮਿਲਟਰੀ ਰੋਡ 12.05 ਕਿਲੋਮੀਟਰ ਦੀ ਲਾਗਤ 14 ਕਰੋੜ ਰੁਪਏ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਨਵ ਨਿਰਮਾਣ ਦੇ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਪਾਣੀ ਦੀ ਪਾਈਨਲਾਈਨ ਪਾਉਣ ਦਾ ਕੰਮ ਲਗਪਗ ਪੂਰਾ ਚੁੱਕਾ ਹੈ ਅਤੇ ਹੁਣ ਕੇਵਲ ਸੜਕਾਂ ਦੀ ਉਸਾਰੀ ਦਾ ਕੰਮ ਦਾ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਸੜਕਾਂ ਤੇ ਚੌਂਕਾਂ ਦੀ ਮੁਰੰਮਤ ਸਮੇਂ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਸੜਕਾਂ ਬਣਾਉਣ ਸਮੇਂ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਹੋਵੇ, ਨਾਜਾਇਜ਼ ਕਬਜੇ ਹਟਾਏ ਜਾਣ, ਸੜਕ ਕਿਨਾਰੇ ਬਿਜਲੀ ਤੇ ਹੋਰ ਖੰਭੇ ਵੀ ਨਾ ਹੋਣ, ਜਿਸ ਦੀ ਆੜ ਹੇਠ ਕੋਈ ਰੈਂਪ, ਫੁਟਪਾਥ ਆਦਿ ਵਰਗਾ ਨਜਾਇਜ਼ ਕਬਜਾ ਕਰ ਸਕੇ, ਸੜਕਾਂ ਦੀ ਚੌੜਾਈ ਦੀ ਪੈਮਾਇਸ਼ ਪੂਰੀ ਹੋਵੇ, ਫੁੱਟਪਾਥ ਠੀਕ ਤਰ੍ਹਾਂ ਨਾਲ ਹੋਣ ਤੇ ਇਨ੍ਹਾਂ ਥੱਲੇ ਡਰੇਨੇਜ ਪਾਇਪਾਂ ਦਾ ਪ੍ਰਬੰਧ ਹੋਵੇ।

ਉਨ੍ਹਾਂ ਕਿਹਾ ਕਿ ਉਹ ਖ਼ੁਦ ਚੱਲਦੇ ਕੰਮ ਦਾ ਮੌਕੇ 'ਤੇ ਜਾਇਜ਼ਾ ਲੈਣਗੇ ਤੇ ਜੇਕਰ ਸੜਕਾਂ ਦੇ ਮੁਰੰਮਤ ਹੋਣ ਤੋਂ ਬਾਅਦ ਵੀ ਕੋਈ ਨਾਜਾਇਜ਼ ਕਬਜੇ ਰਹੇ ਜਾਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਈ ਜਾਂ ਕੋਈ ਹੋਰ ਕੁਤਾਹੀ ਨਜ਼ਰ ਆਈ ਤਾਂ ਕੰਮ ਵਾਲੀ ਏਜੰਸੀ ਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD