Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਠਿਆਲਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ

ਟੌਂਗ ਵਲੋਂ ਸ਼ਹੀਦੀ ਸ਼ਤਾਬਦੀ ਸਬੰਧੀ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਭਾਗ ਲੈਣ ਦਾ ਸੱਦਾ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ , 07 Nov 2025

Last updated on: Nov 08, 2025, 13:13 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸਠਿਆਲਾ ਵਿਖੇ  ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਸ: ਦਲਬੀਰ ਸਿੰਘ ਟੌਂਗ, ਐਸ:ਡੀ:ਐਮ ਸ: ਅਮਨਪ੍ਰੀਤ ਸਿੰਘ, ਤਹਿਸੀਲਦਾਰ ਰੋਬਨਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਮਲਕੀਤ ਸਿੰਘ, ਕਵੀਸ਼ਰ ਸੁਖਜੀਤ ਸਿੰਘ, ਪ੍ਰਚਾਰਕ ਸੁੱਚਾ ਸਿੰਘ ਸਠਿਆਲਾ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਧਾਇਕ ਸ: ਦਲਬੀਰ ਸਿੰਘ ਟੌਂਗ  ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣੇ ਹਨ।   

ਉਨ੍ਹਾਂ ਦੱਸਿਆ ਕਿ 21 ਨਵੰਬਰ 2025  ਨੂੰ ਨਗਰ ਕੀਰਤਨ ਗੁਰਦਾਸਪੁਰ ਤੋਂ ਆ ਰਿਹਾ ਹੈ ਜਿਸ ਦੇ ਸਵਾਗਤ ਲਈ  ਸਮੁੱਚੇ ਰਸਤੇ ’ਤੇ ਸਫ਼ਾਈ, ਲੰਗਰ ਸੇਵਾ, ਫੁੱਲਾਂ ਦੀ ਵਰਖਾ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਹੋਵੇਗਾ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ  ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ।

ਐਸ.ਡੀ.ਐਮ. ਸ੍ਰੀ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ 10 ਨਵੰਬਰ ਨੂੰ ਬਾਬਾ ਬਕਾਲਾ ਸਾਹਿਬ, 15 ਨਵੰਬਰ ਨੂੰ ਕਾਲਕੇ ਅਤੇ 17 ਨਵੰਬਰ, 2025 ਨੂੰ ਪਿੰਡ ਵਜੀਰ ਭੁੱਲਰ ਵਿਖੇ ਕਵੀ ਦਰਬਾਰ/ਕੀਰਤਨ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕਰਨ।  

ਉਨਾਂ ਨੇ ਕਿਹਾ ਕਿ 11 ਨਵੰਬਰ ਨੂੰ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਉ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। 

ਉਨਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ।  

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD