Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਖੂਨਦਾਨ ਸਭ ਤੋਂ ਵੱਡਾ ਮਹਾਂਦਾਨ – ਹਰਭਜਨ ਸਿੰਘ ਈ.ਟੀ.ਓ

ਕਿਹਾ ਕਿ ਖੂਨਦਾਨ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Donation Camp

Web Admin

Web Admin

5 Dariya News

ਅੰਮ੍ਰਿਤਸਰ/ਮਾਨਾਂਵਾਲਾ , 07 Nov 2025

Last updated on: Nov 08, 2025, 13:15 IST

ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋ ਅੱਜ ਦਿਨ ਸ਼ੁੱਕਰਵਾਰ ਨੂੰ ਇਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਆਏ ਵਲੰਟੀਅਰਜ਼ ਅਤੇ ਅੰਮ੍ਰਿਤਸਰ ਗਰੁੱਪ ਆਫ ਕਾਲਜ ਦੇ ਵਿਦਿਆਰਥੀਆਂ ਵਲੋ ਖ਼ੂਨ ਦਾਨ ਕਰਕੇ ਕੀਮਤੀ ਜ਼ਿੰਦਗੀ ਬਚਾਉਣ ਦਾ ਸੁਨੇਹਾ ਦਿੱਤਾ। 

ਇਸ ਕੈਂਪ ਦਾ ਉਦਘਾਟਨ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਕਰਦਿਆਂ ਨੇ ਕਿਹਾ ਕਿ ਖ਼ੂਨਦਾਨ ਨੂੰ ਮਹਾ ਦਾਨ ਐਵੇਂ ਹੀ ਨਹੀਂ ਕਿਹਾ ਜਾਂਦਾ, ਕਿਉਂਕਿ ਇਕ ਇਕ ਖ਼ੂਨ ਦਾ ਯੂਨਿਟ ਕਿਸੇ ਜ਼ਿੰਦਗੀ ਨੂੰ ਬਚਾਉਣ ਵਿੱਚ ਕੰਮ ਆਉਂਦਾ ਹੈ ਓਹਨਾਂ ਕਿਹਾ ਕੋਈ ਤੰਦਰੁਸਤ ਵਿਅਕਤੀ ਆਪਣਾ ਖ਼ੂਨਦਾਨ ਬਿਨਾ ਕਿਸੇ ਡਰ ਤੋਂ ਦਾਨ ਕਰ ਸਕਦਾ ਹੈ।ਓਹਨਾਂ ਮਾਨਵਤਾ ਦੀ ਸੇਵਾ ਵਿੱਚ ਖ਼ੂਨਦਾਨ ਕਰਨ ਵੀ ਬਹੁਤ ਵੱਡੀ ਸੇਵਾ ਹੈ।

ਓਹਨਾਂ ਆਏ ਹੋਏ ਵਲੰਟੀਅਰ ਨੂੰ ਖ਼ੂਨਦਾਨ ਕਰਨ ਲਈ ਪ੍ਰਸ਼ੰਸਾ ਪੱਤਰ ਵੰਡੇ ਅਤੇ ਓਹਨਾਂ ਇਸਦੀ ਸ਼ਲਾਘਾ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ ਅਤੇ ਅੰਮ੍ਰਿਤਸਰ ਗਰੁੱਪ ਆਫ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ, ਪ੍ਰਿੰਸੀਪਲ ਗੌਰਵ ਤੇਜਪਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਵੀ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸਿਵਲ ਸਰਜਨ ਡਾਕਟਰ ਭਾਰਤੀ ਧਵਨ ਨੇ ਸੀ.ਐੱਚ.ਸੀ ਮਾਨਾਂਵਾਲਾ ਅਤੇ ਅੰਮ੍ਰਿਤਸਰ ਗਰੁੱਪ ਆਫ ਕਾਲਜ ਦੀ ਪ੍ਰਸ਼ੰਸਾ ਕੀਤਾ ਅਤੇ ਆਏ ਹੋਏ ਵਲੰਟੀਅਰਜ਼ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਸਿਵਲ ਹਸਪਤਾਲ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਡਾਕਟਰ ਦਲਜੀਤ ਕੌਰ ਦੀ ਅਗਵਾਈ ਹੇਠ ਕੁਲਦੀਪ ਕੌਰ ਐਮ.ਐਲ.ਟੀ, ਸ਼ਿਵ ਦਿਆਲ ਐਮ.ਐਲ. ਵੀਓ ਟੀ ਅਤੇ ਨੋ ਯੂਅਰ ਬਲੱਡ ਸੰਸਥਾ ਵਲੋ ਵੀ ਮਾਨਾਂਵਾਲਾ ਵਿਖੇ ਪਹੁੰਚੀ, ਜਿਹਨਾਂ ਦੇ ਸਹਿਯੋਗ ਸਦਕਾ ਲਗਭਗ 90 ਦੇ ਕਰੀਬ ਲੋਕਾਂ ਦੇ ਬਲੱਡ ਯੂਨਿਟ ਇਕੱਠੇ ਕੀਤੇ ਗਏ।

ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫ਼ਸਰ ਸ. ਅਮਰਦੀਪ ਸਿੰਘ, ਕਾਲਜ ਦੇ ਐਨ.ਐਸ ਐਸ ਸੰਯੋਜਕ ਸ਼ਕਤੀ ਮੈਡਮ, ਮੈਡੀਕਲ ਅਫ਼ਸਰ ਡਾ. ਤੰਮਣਾ, ਡਾ ਵਿਪਨ ਭਾਟੀਆ, ਡਾ. ਨਵਰੀਤ ਕੌਰ, ਪ੍ਰਭਜੋਤ ਕੌਰ ਐਮ.ਐਲ. ਟੀ, ਨਰਿੰਦਰ ਕੌਰ, ਕਵਿਤਾ, ਹਰਕਵਾਲਜੋਤ ਕੌਰ ਸਮੇਤ ਸਮੂਹ ਐਮ.ਐਲ.ਟੀ, ਨਰਸਿੰਗ ਸਿਸਟਰ ਜਸਬੀਰ ਕੌਰ, ਸੌਰਵ ਸ਼ਰਮਾ ਬਲਾਕ ਐਜੂਕੇਟਰ, ਬਲਰਾਜ ਸਿੰਘ ਐਸ.ਐਮ.ਆਈ, ਅਜਮੇਰ ਸਿੰਘ, ਹਰਜਿੰਦਰਪਾਲ ਸਿੰਘ, ਹਰਜੀਤ ਸਿੰਘ ਸਮੇਤ ਸਮੂਹ ਮੇਲ ਹੈਲਥ ਸੁਪਰਵਾਈਜ਼ਰ ਅਤੇ ਵਰਕਰ ਸਮੂਹ ਮ.ਪ.ਹ.ਵ,(ਮ) ਸਮੇਤ ਬਲਾਕ ਦੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD