Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਯੁੱਧ ਨਸ਼ਿਆਂ ਵਿਰੁੱਧ’ : ਜਲੰਧਰ ਪ੍ਰੀਮੀਅਰ ਲੀਗ ਦੇ ਰੌਮਾਂਚਕ ਕ੍ਰਿਕਟ ਮੈਚ ‘ਚ ਲਾਡੋਵਾਲੀ ਸਰਕਾਰੀ ਸਕੂਲ 192 ਦੌੜਾਂ ਨਾਲ ਜਿੱਤਿਆ

ਰਾਜ ਸਭਾ ਮੈਂਬਰ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ

Harbhajan Singh, AAP, Aam Aadmi Party, Aam Aadmi Party Punjab, AAP Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Cricket, Jalandhar Premier League, JPL

Web Admin

Web Admin

5 Dariya News

ਜਲੰਧਰ , 06 Nov 2025

Last updated on: Nov 08, 2025, 15:54 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਸਲ ਐਜੂਕੇਸ਼ਨ ਵੱਲੋਂ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਈ.ਵੀ. ਵਰਲਡ ਸਕੂਲ ਵਿਖੇ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ (ਜੇ.ਪੀ.ਐਲ.) ਦਾ ਅੱਜ ਦਾ ਮੈਚ ਸਰਕਾਰੀ ਮਾਡਲ  ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਅਤੇ ਗੁਰੂ ਨਾਨਕ ਫਾਊਂਡੇਸ਼ਨ ਗਲੋਬਲ ਸਕੂਲ, ਜਲੰਧਰ ਵਿਚਕਾਰ ਖੇਡਿਆ ਗਿਆ। ਇਸ ਮੁਕਾਬਲੇ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਨੇ ਵਿਰੋਧੀ ਟੀਮ ਨੂੰ 225 ਦੌੜਾਂ ਦਾ ਟੀਚਾ ਦਿੱਤਾ ਅਤੇ 192 ਦੌੜਾਂ ਨਾਲ ਜਿੱਤ ਹਾਸਿਲ ਕੀਤੀ। 

ਕ੍ਰਿਸ਼ਨਾ ਸ਼ਰਮਾ ਨੇ ਆਪਣੀਆਂ 106 ਦੌੜਾਂ ਨਾਲ ਟੀਮ ਨੂੰ ਮਜਬੂਤੀ ਦਿੱਤੀ ਅਤੇ ਮੈਨ ਆਫ਼ ਦਾ ਮੈਚ ਚੁਣੇ ਗਏ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਜ਼ਿੰਦਗੀ ਵਿੱਚ ਅਨੁਸ਼ਾਸਨ, ਹੌਸਲਾ ਅਤੇ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਮਰਪਣ ਭਾਵਨਾ ਨਾਲ ਪੂਰਾ ਕਰਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ‘ਤੇ ਉਤਸ਼ਾਹਿਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਸਸ਼ਕਤ ਬਣਾਉਣ ਦੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਜ਼ਿੰਦਗੀ ਵਿੱਚ ਨਾ ਸਿਰਫ਼ ਅਨੁ਼ਸ਼ਾਸਨ ਲੈ ਕੇ ਆਉਂਦੀਆਂ ਹਨ, ਸਗੋਂ ਟੀਮ ਵਰਕ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।

ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਅਤੇ ਸੀ.ਈ.ਓ. ਰਾਘਵ ਵਾਸਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਡਾਂ ਸਾਨੂੰ ਅਨੁਸ਼ਾਸਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਦਿੱਤੀ ਗਈ।

 

Tags: Harbhajan Singh , AAP , Aam Aadmi Party , Aam Aadmi Party Punjab , AAP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Cricket , Jalandhar Premier League , JPL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD