Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

'ਵੰਦੇ ਮਾਤਰਮ' ਦੇ 150 ਸਾਲ ਪੂਰੇ

ਮੁੱਖ ਸਕੱਤਰ ਰਸਤੋਗੀ ਨੇ ਕਿਹਾ-ਇਹ ਸਾਡੇ ਰਾਸ਼ਟਰੀ ਚਰਿੱਤਰ ਦੀ ਆਤਮਾ

Anurag Rastogi, Chief Secretary Haryana, Haryana, Dr Sumita Mishra, Sudhir Rajpal, Vande Mataram

Web Admin

Web Admin

5 Dariya News

ਚੰਡੀਗੜ੍ਹ , 07 Nov 2025

Last updated on: Nov 08, 2025, 16:59 IST

ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦਾ ਯਾਦਗਾਰ ਉਤਸਵ ਅੱਜ ਪੂਰੇ ਹਰਿਆਣਾ ਵਿੱਚ ਪੂਰੀ ਗਰਿਮਾ ਅਤੇ ਸ਼ਾਲੀਨਤਾ ਨਾਲ ਮਨਾਇਆ ਗਿਆ। ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਸ੍ਰੀ ਰਸਤੋਗੀ ਨੇ ਕਿਹਾ ਕਿ ਆਪਣੇ ਹੀ ਦੇਸ਼ ਵਿੱਚ ਪਰਾਧੀਨਤਾ ਦੀ ਪੀੜਾ ਕਿੰਨੀ ਦੁਖਦਾਈ ਹੁੰਦੀ ਹੈ, ਇਸ ਦੀ ਕਲਪਣਾ ਹੀ ਬਹੁਤ ਮੁਸ਼ਕਲ ਹੈ। ਸਨ 1857 ਵਿੱਚ ਸੁਤੰਤਰਤਾ ਦੇ ਪਹਿਲੇ ਸੰਗ੍ਰਾਮ ਦਾ ਬਿਗੁਲ ਵਜਿਆ ਅਤੇ ਪ੍ਰਬੁੱਧ ਨਾਗਰਿਕਾਂ ਨੇ ਅੰਗੇ੍ਰਜਾਂ ਦੇ ਜੁਲਮਾਂ ਦੇ ਖਿਲਾਫ ਬੋਲਣਾ ਸ਼ੁਰੂ ਕੀਤਾ।

ਉਨ੍ਹਾਂ ਨੇ ਕਿਹਾ ਕਿ ਗੀਤ-ਸੰਗੀਤ, ਦੀ ਸਾਡੇ ਦੇਸ਼ ਵਿੱਚ ਇੱਕ ਲੰਬੀ ਪਰੰਪਰਾ ਰਹੀ ਹੈ। ਅਜਿਹਾ ਹੀ ਇੱਕ ਗੀਤ ਹੈ-ਵੰਦੇ ਮਾਤਰਮ। ਇਸ ਅਮਰ ਗੀਤਾ ਨੇ ਅੰਗ੍ਰੇਜੀ ਸ਼ਾਸਨ ਦੇ ਜੁਲਮਾਂ ਤੋਂ ਪੀੜਤ ਲੋਕਾਂ ਦੇ ਦਿਲਾਂ ਵਿੱਚ ਦੇਸ਼ਭਗਤੀ ਦੀ ਜੋਤ ਜਗਾਈ, ਰਾਸ਼ਟਰੀ ਚੇਤਨਾ ਨੂੰ ਸਵਰ ਪ੍ਰਦਾਨ ਕੀਤਾ ਅਤੇ ਭਾਰਤ ਦੇ ਸਵਾਧੀਨਤਾ ਸੰਗ੍ਰਾਮ ਨੂੰ ਦਿਸ਼ਾ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਦੇਸ਼ ਬਹੁਤ ਹੀ ਮਾਣ ਅਤੇ ਗੌਰਵ ਦੇ ਨਾਲ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਉਤਸਵ ਮਨਾ ਰਿਹਾ ਹੈ। ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਵੰਡੇ ਮਾਤਰਮ ਸਿਰਫ ਇੱਕ ਗੀਤਾ ਨਹੀਂ, ਇਹ ਭਾਰਤ ਮਾਤਾ ਦੀ ਅਰਾਧਨਾ ਹੈ, ਸਾਡੇ ਰਾਸ਼ਟਰੀ ਚਰਿੱਤਰ ਦੀ ਆਤਮਾ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਜੋ ਦੇਸ਼-ਸੂਬੇ ਆਪਣੇ ਇਤਿਹਾਸ ਨੁੰ ਯਾਦ ਨਹੀਂ ਰੱਖਦੇ, ਉਨ੍ਹਾਂ ਦਾ ਅਸਤਿਤਵ ਵੀ ਵੱਧ ਸਮੇਂ ਤੱਕ ਨਹੀਂ ਰਹਿੰਦਾ। ਇਸ ਲਈ ਸਾਨੂੰ ਆਪਣੇ ਦੇਸ਼ ਦੇ ਗੌਰਵਸ਼ਾਲੀ ਇਤਿਹਾਸ ਨੂੰ, ਇਸ ਦੀ ਅਮੁੱਲ ਧਰੋਹਰ ਨੂੰ ਲਗਾਤਾਰ ਯਾਦ ਰੱਖਣਾ ਹੈ। ਸਾਡੇ ਮਹਾਪੁਰਸ਼ਾਂ ਅਤੇ ਸੁਤੰਤਰਤਾ ਸੈਨਾਨੀਆਂ ਦੇ ਦਿਖਲਾਏ ਮਾਰਗ 'ਤੇ ਚਲਣਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਮੌਕੇ 'ਤੇ ਇਸ ਅਮਰ ਗੀਤਾ ਦੇ ਰੱਚਣਹਾਰ ਸ੍ਰੀ ਬੰਕਿਮਚੰਦਰ ਚੱਟੋਪਾਧਿਆਏ ਦੇ ਜੀਵਨ 'ਤੇ ਅਧਾਰਿਤ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਇਸ ਵਿੱਚ ਉਨ੍ਹਾਂ ਦੇ ਜੀਵਨ ਦੇ ਜੁੜੇ ਪ੍ਰਸੰਗਾਂ ਦਾ ਵਨਰਣ ਕੀਤਾ ਗਿਆ ਹੈ। ਉਨ੍ਹਾਂ ਨੇ ਮੌਜੂਦ ਅਧਿਕਾਰੀ-ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਊਹ ਇਸ ਪ੍ਰਦਰਸ਼ਨੀ ਨੂੰ ਜਰੂਰ ਦੇਖਣ ਅਤੇ ਇਸ ਤੋਂ ਕੁੱਝ ਨਾ ਕੁੱਝ ਸਿੱਖ ਕੇ ਜਾਣ। ਉਨ੍ਹਾਂ ਨੇ ਰਾਸ਼ਟਰੀ ਗੀਤ ਨੂੰ ਹਿੰਦੀ ਵਿੱਚ ਵੀ ਉਚਾਰਣ ਕੀਤਾ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੁੱਖ ਸਕੱਤਰ ਅਤੇ ਕਈ ਸੀਨੀਅਰ ਅਧਿਕਾਰੀਆਂ ਨੈ ਦੀਪ ਪ੍ਰਜਵਲਿਤ ਕਰ ਭਾਰਤ ਮਾਤਾ ਦੇ ਚਰਣਾਂ ਵਿੱਚ ਪੁਸ਼ਪ ਅਰਪਿਤ ਕੀਤੇ। ਇਸ ਮੌਕੇ 'ਤੇ ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤਾ ਗਾ ਕੇ ਲੋਕਾਂ ਨੂੰ ਮੰਤਰਮੁਗਧ ਕਰ ਦਿੱਤਾ। ਮੌਜੂਦ ਅਧਿਕਾਰੀ-ਕਰਮਚਾਰੀਆਂ ਨੇ ਮਿਲ ਕੇ ਵੰਦੇ ਮਾਤਰਮ ਗਾਇਆ। ਪ੍ਰੋਗਰਾਮ ਦੇ ਆਖੀਰ ਵਿੱਚ ਰਾਸ਼ਟਰਗਾਨ ਦੇ ਨਾਲ-ਨਾਲ ਰਾਜ ਗੀਤ ਜੈਯ ਜੈਯ ਜੈਯ ਹਰਿਆਣਾਂ ਵੀ ਗਾਇਆ ਗਿਆ।

ਇਸ ਤੋਂ ਪਹਿਲਾਂ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੇ ਆਖੀਰ ਵਿੱਚ ਉਨ੍ਹਾਂ ਨੂੰ ਵੰਦੇ ਮਾਤਰਮ ਗੀਤਾ ਦੀ ਫੋਟੋ ਭੇਂਟ ਕੀਤੀ। ਪ੍ਰੋਗਰਾਮ ਵਿੱਚ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜਯੇਂਦਰ ਕੁਮਾਰ, ਟਾਊਨ ਅੇਂਡ ਕੰਟਰੀ ਪਲਾਨਿੰਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਪੂਰਵ ਕੁਮਾਰ ਸਿੰਘ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਓ ਪੀ ਸਿੰਘ, ਊਰਜਾ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਸ਼ਿਆਮਲ ਮਿਸ਼ਰਾ, ਸਾਰਿਆਂ ਲਹੀ ਆਵਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ, ਸੂਚਨਾ, ਜਨ ਸੰਪਰਕ, ਭਾਸ਼ ਅਤੇ ਸਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਰਜਨੀਕਾਥਨ, ਮਾਨਵ ਸੰਸਾਧਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਪੀਸੀ ਮੀਣਾ, ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਨਵਦੀਪ ਸਿੰਘ, ਵਿਰਾਸਤ ਅਤੇ ਸੈਰ-ਸਪਾਟਾ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਕਲਾ ਰਾਮਚੰਦਰਨ, ਪਰਸੋਨਲ ਸਿਖਲਾਈ ਅਤੇ ਸੰਸਦੀ ਮਾਮਲੇ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਦਿਤਅ ਦਹਿਆ, ਮਹਿਲਾ ਅਤੇ ਬਾਲ ਵਿਕਾਸ ਵਿਪਾਗ ਦੀ ਨਿਦੇਸ਼ਕ ਸ੍ਰੀਮਤੀ ਪ੍ਰਿਯੰਕਾ ਸੋਨੀ ਅਤੇ ਸਕੱਤਰੇਤ ਸਥਾਪਨਾ ਦੇ ਵਧੀਕ ਸਕੱਤਰ ਸ੍ਰੀ ਸਮਵਰਤਕ ਸਿੰਘ ਖਾਂਗਵਾਲ ਸਮੇਤ ਹਰਿਆਣਾ ਸਿਵਲ ਸਕੱਤਰੇਤ ਦੇ ਕਰਮਚਾਰੀ ਅਤੇ ਸੀਆਈਐਸਐਫ ਦੇ ਅਧਿਕਾਰੀ ਅਤੇ ਜਵਾਨ ਵੀ ਮੌਜੂਦ ਸਨ।

 

Tags: Anurag Rastogi , Chief Secretary Haryana , Haryana , Dr Sumita Mishra , Sudhir Rajpal , Vande Mataram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD