Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਈ:ਟੀ:ਓ ਨੇ ਪਿੰਡ ਮੱਲੀਆਂ ਵਿੱਖੇ ਸਰਕਾਰੀ ਬਹੁ ਤਕਨੀਕੀ ਕਾਲਜ ਦੀ ਕੀਤੀ ਸ਼ੁਰੂਆਤ

ਪਿੰਡ ਵਿੱਚ ਖੇਡ ਮੈਦਾਨ ਅਤੇ ਪੰਚਾਇਤ ਭਵਨ ਦਾ ਵੀ ਰੱਖਿਆ ਨੀਂਹ ਪੱਥਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 08 Nov 2025

Last updated on: Nov 08, 2025, 18:29 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਵਾਸੀਆਂ ਨੂੰ ਵੀ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੱਲੀਆਂ ਵਿਖੇ 15 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਹੁ ਤਕਨੀਕੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਉਨਾਂ ਦੱਸਿਆ ਕਿ ਇਸ ਇਲਾਕੇ ਵਿੱਚ ਬਹੁ ਤਕਨੀਕੀ ਕਾਲਜ ਦੀ ਬਹੁਤ ਲੋੜ ਸੀ ਅਤੇ ਪਿੰਡ ਵਾਸੀਆਂ ਨੇ ਇਸ ਲਈ 5 ਏਕੜ ਜ਼ਮੀਨ ਵੀ ਦੇ ਦਿੱਤੀ।  ਮੈਂ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨਾਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਮਨਦੇ ਹੋਏ ਤੁਰੰਤ ਪ੍ਰਵਾਨਗੀ ਦੇ ਦਿੱਤੀ। ਉਨਾਂ ਇਸ ਲਈ ਉੱਚ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਇਮਾਰਤ ਇਕ ਸਾਲ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਫਿਰ ਇਥੇ ਪਹਿਲੇ ਸਾਲ ਫਾਰਮੇਸੀ ਅਤੇ ਇਲੈਕਟ੍ਰੀਕਲ ਦੀਆਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਉਸ ਤੋਂ ਬਾਅਦ ਬਾਕੀ ਵਿੰਗ ਜਿਵੇਂ ਕਿ ਮੈਡੀਕਲ, ਲੈਬ ਟੈਕਨਾਲਿਜੀ, ਸਿਵਲ, ਹੋਟਲ ਮੈਨੇਜਮਮੈਂਟ ਵੀ ਲਿਆਂਦੇ ਜਾਣਗੇ।ਸ੍ਰ ਈ:ਟੀ:ਓ ਨੇ ਇਸੇ ਦੌਰਾਨ ਪਿੰਡ ਵਿੱਚ 21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪੰਚਾਇਤ ਘਰ ਦਾ ਵੀ ਨੀਂਹ ਪੱਥਰ ਰੱਖਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਦੇ ਟੈਂਡਰ ਅਲਾਟ ਹੋ ਚੁੱਕੇ ਹਨ ਅਤੇ ਆਉਂਦੇ 6 ਮਹੀਨਿਆਂ ਦੇ ਅੰਦਰ ਅੰਦਰ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਅਤੇ ਪਿੰਡ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਕੋਈ ਵੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਮਿਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਜੰਡਿਆਲਾ ਹਲਕੇ ਦੇ ਕੋਈ ਵੀ ਸਾਰ ਨਹੀਂ ਲਈ ਅਤੇ ਇਹ ਪਿੰਡ ਵਿਕਾਸ ਪੱਖੋਂ ਅਣਗੋਲਿਆਂ ਹੀ ਰਿਹਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ ਜਿਸ ਦੀਆਂ ਲੋੜਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਬਹੁਤੀਆਂ ਸੜਕਾਂ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਲਿੰਕ ਸੜਕਾਂ ਦੀ ਮੁਰੰਮਤ ਵੀ ਕੀਤੀ ਗਈ ਹੈ।

ਸ੍ਰ ਈ:ਟੀ:ਓ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰ ਮਾਨ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਜੋ ਵੀ ਵਿਕਾਸ ਦੀਆਂ ਗਾਰੰਟੀਆਂ ਦਿੱਤੀਆਂ ਸਨ ਉਹ ਪਹਿਲ ਦੇ ਅਧਾਰ ਤੇ ਪੂਰੀਆਂ ਕੀਤੀਆਂ ਹਨ। ਇਸ ਮੌਕੇ ਪ੍ਰਿੰਸੀਪਲ ਦਵਿੰਦਰ ਸਿੰਘ,ਸੂਬੇਦਾਰ ਛਨਾਖ ਸਿੰਘ, ਮੱਲੀ ਟਰਾਂਸਪੋਰਟਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD