Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਕੁਲਤਾਰ ਸਿੰਘ ਸੰਧਵਾਂ

ਕਿਹਾ! ਦਾਦੇ ਤੋਂ ਪੋਤੇ ਤੱਕ ਨਸ਼ਾ ਰਹਿਤ ਪਰਿਵਾਰਾਂ ਦਾ ਸਨਮਾਨ ਸ਼ਲਾਘਾਯੋਗ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 08 Nov 2025

Last updated on: Nov 08, 2025, 18:55 IST

ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਗੁਰੂ ਨਾਨਕ ਸਤਿਸੰਗ ਸਭਾ ਵਿਖੇ ਕਰਵਾਏ ਗਏ ਦਾਦੇ ਤੋਂ ਪੋਤੇ ਤੱਕ ਤਿੰਨ ਪੀੜ੍ਹੀਆਂ ਨਸ਼ਾ ਰਹਿਤ ਪਰਿਵਾਰਾਂ ਦੇ ਕੰਚਨ ਕਾਇਆ ਐਵਾਰਡ ਸਨਮਾਨ ਸਮਾਰੋਹ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਉਸਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਜਥੇਬੰਦੀ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਬੱਚਿਆਂ ਦੇ ਪ੍ਰਵਾਸ ਕਰਨ ਦਾ ਰੁਝਾਨ ਵੀ ਚਿੰਤਾਜਨਕ ਹੈ, ਕਿਉਂਕਿ ਇਸ ਨਾਲ ਪੰਜਾਬੀਆਂ ਦੀ ਪੰਜਾਬ ਵਿਚਲੀ ਜਨ ਸੰਖਿਆ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਅਲਾਮਤਾਂ ਆਉਣ ਵਾਲੇ ਸਮੇਂ ਵਿੱਚ ਗੰਭੀਰ ਸਮੱਸਿਆਵਾਂ ਦਾ ਰੂਪ ਧਾਰਨ ਕਰਨਗੀਆਂ। 

ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਪੰਜਾਬੀ ਇਕ ਬੱਚੇ ਵਾਲੀ ਸੋਚ ਤਿਆਗਣ, ਨਸਲਾਂ ਬਚਾਉਣ ਲਈ ਇਕ ਜੋੜੇ ਦੇ 2-3 ਜਾਂ ਇਸ ਤੋਂ ਜਿਆਦਾ ਬੱਚੇ ਹੋਣੇ ਜਰੂਰੀ ਹਨ। ਨਸ਼ਿਆਂ ਦੀ ਕਰੋਪੀ, ਸਮੱਸਿਆ ਦੀ ਅਸਲ ਜੜ੍ਹ, ਸਮੱਸਿਆ ਦੇ ਹੱਲ ਦਰਸਾਉਂਦਾ ਨਟਰਾਜ ਰੰਗ ਮੰਚ ਕੋਟਕਪੂਰਾ ਦਾ ਰੰਗ ਹਰਜਿੰਦਰ ਦੀ ਨਿਰਦੇਸ਼ਨਾ ਵਾਲੇ ‘ਬੰਬੀਹਾ ਬੋਲੇ’ ਨਾਟਕ ਨਾਲ ਲਗਭਗ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ।

ਆਪਣੇ ਸੰਬੋਧਨ ਦੋਰਾਨ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ, ਇੰਸ. ਜਗਪਾਲ ਸਿੰਘ ਬਰਾੜ, ਕਰਮਜੀਤ ਸਿੰਘ ਚਾਨਾ, ਅਮਰਦੀਪ ਸਿੰਘ ਦੀਪਾ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਅੱਜ ਨੌਜਵਾਨਾ ਨੂੰ ਨਸ਼ੇ ਵਰਗੀ ਕਰੋਪੀ ਤੋਂ ਬਚਾਉਣ ਲਈ ਸਾਰਿਆਂ ਨੂੰ ਬਰਾਬਰ ਬਣਦਾ ਯੋਗਦਾਨ ਪਾਉਣ ਦੀ ਲੋੜ ਹੈ। ਇਸ ਮੌਕੇ ਕੰਚਨ ਕਾਇਆ ਐਵਾਰਡ ਸਮੇਤ ਸਮਾਜ ਸੇਵਾ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ, ਨੌਜਵਾਨਾ ਅਤੇ ਵੱਡੀ ਉਮਰ ਦੇ ਮਰਦ-ਔਰਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਐਡਵੋਕੇਟ ਬੀਰਇੰਦਰ ਸਿੰਘ, ਮੇਹਰ ਸਿੰਘ ਚੰਨੀ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਬੀਬੀ ਗੁਰਮੀਤ ਕੌਰ, ਮਨਜੀਤ ਕੌਰ ਨੰਗਲ, ਪੋ੍ਰ ਪੂਨਮ ਅਰੋੜਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਡੀਐਸਪੀ ਸੰਜੀਵ ਕੁਮਾਰ ਸਮੇਤ ਅਨੇਕਾਂ ਉੱਘੀਆਂ ਸ਼ਖਸ਼ੀਅਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD