Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਮਾਈਕਰੋਸਾਫਟ ਦੇ ਗੁਰੁਗ੍ਰਾਮ ਦਫ਼ਤਰ ਵਿਚ 18 ਸਟਾਰਟਅੱਪ ਕੀਤੇ ਗਏ ਪੇਸ਼

ਨਵੀਂ ਪੀੜ੍ਹੀ ਦੇ ਉਦਯਮੀਆਂ ਨੂੰ ਮਜ਼ਬੂਤ ਬਣਾਉਣ ਵੱਲ ਹੋਰ ਇਕ ਕਦਮ

Chitkara University, Banur, Rajpura, Dr Ashok K Chitkara,Chitkara Business School, Dr Madhu Chitkara

Web Admin

Web Admin

5 Dariya News

ਰਾਜਪੁਰਾ , 08 Nov 2025

Last updated on: Nov 10, 2025, 10:48 IST

ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਨਵੀਨਤਾ ਤੇ ਉਦਯਮਿਤਾ (ਐਂਟਰਪ੍ਰਿਨਯੋਰਸ਼ਿਪ) ਵਿਚ ਪੰਜਾਬ ਦੇ ਯੁਵਾ ਅਗੇ ਹਨ। ਯੂਨੀਵਰਸਿਟੀ ਦੇ ਐਂਟਰਪ੍ਰਿਨਯੋਰਸ਼ਿਪ 101 ਪ੍ਰੋਗਰਾਮ ਨਾਲ ਜੁੜੇ 18 ਵਿਦਿਆਰਥੀ ਸਟਾਰਟਅੱਪਸ ਨੇ ਮਾਈਕਰੋਸਾਫਟ ਦੇ ਗੁਰੁਗ੍ਰਾਮ ਦਫ਼ਤਰ ਵਿੱਚ ਆਪਣੇ ਨਵੇਂ ਤੇ ਰਚਨਾਤਮਕ ਵਿਚਾਰਾਂ ਦੀ ਪੇਸ਼ਕਾਰੀ ਕੀਤੀ। 

ਇਹ ਸਮਾਗਮ ਚਿਤਕਾਰਾ ਯੂਨੀਵਰਸਿਟੀ ਦੇ ਉਸ ਦ੍ਰਿੜ ਨਿਸ਼ਚੇ ਨੂੰ ਦਰਸਾਉਂਦਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਨਹੀਂ, ਸਗੋਂ ਰੋਜ਼ਗਾਰ ਦੇ ਸਿਰਜਣਹਾਰ ਬਣਨ ਲਈ ਤਿਆਰ ਕੀਤਾ ਜਾਂਦਾ ਹੈ। ਇਸ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਵਿਦਿਆਰਥੀ ਸਥਾਪਕਾਂ ਨੇ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ. ਮਧੁ ਚਿਤਕਾਰਾ ਨਾਲ ਮੁਲਾਕਾਤ ਕੀਤੀ। 

ਡਾ. ਮਧੁ ਚਿਤਕਾਰਾ ਨੇ ਵਿਦਿਆਰਥੀਆਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ , “ਚਿਤਕਾਰਾ ਯੂਨੀਵਰਸਿਟੀ ਵਿਚ ਅਸੀਂ ਮੰਨਦੇ ਹਾਂ ਕਿ ਉਦਯਮਿਤਾ ਸਿਰਫ਼ ਕਾਰੋਬਾਰ ਬਣਾਉਣ ਤੱਕ ਸੀਮਿਤ ਨਹੀਂ ਹੈ, ਇਹ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦਾ ਸਾਧਨ ਹੈ। ਸਾਡੇ ਵਿਦਿਆਰਥੀ ਨਿਡਰ ਹੋ ਕੇ ਨਵੇਂ ਵਿਚਾਰ ਲਿਆਉਂਦੇ ਹਨ ਅਤੇ ਉਹਨਾਂ ਨੂੰ ਅਮਲ ਵਿਚ ਲਿਆ ਕੇ ਅਸਲ ਤੌਰ 'ਤੇ ਫਰਕ ਪਾਉਂਦੇ ਹਨ।

ਮੈਨੂੰ ਮਾਣ ਹੈ ਕਿ ਉਹ ਅੱਜ ਮਾਈਕਰੋਸਾਫਟ ਵਰਗੇ ਵਿਸ਼ਵ ਪੱਧਰੀ ਮੰਚ 'ਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰ ਰਹੇ ਹਨ।” ਮਾਈਕਰੋਸਾਫਟ ਦਫ਼ਤਰ ਵਿਚ ਹੋਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀ ਉਦਯਮੀਆਂ ਨੇ ਆਪਣੇ ਸਟਾਰਟਅੱਪਸ ਨੂੰ ਨਿਵੇਸ਼ਕਾਂ, ਮੈਨਟਰਾਂ ਅਤੇ ਮਾਈਕਰੋਸਾਫਟ ਲੀਡਰਸ਼ਿਪ ਟੀਮ ਦੇ ਸਾਹਮਣੇ ਪੇਸ਼ ਕੀਤਾ। 

ਇਹ ਸਟਾਰਟਅੱਪਸ ਹੈਲਥਟੈਕ, ਐਡਟੈਕ, ਸਸਟੇਨੇਬਿਲਟੀ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਵਰਗੇ ਖੇਤਰਾਂ ਨਾਲ ਸੰਬੰਧਿਤ ਸਨ ਜੋਕਿ ਚਿਤਕਾਰਾ ਯੂਨੀਵਰਸਿਟੀ ਦੇ ਸਮਾਜਕ ਪ੍ਰਭਾਵ ਵਾਲੇ ਨਵੀਨਤਾ ਕੇਂਦਰਿਤ ਵਿਜ਼ਨ ਨੂੰ ਦਰਸਾਉਂਦੇ ਹਨ। ਉੱਤਮ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਵਿਚੋਂ ਇਨਦਬਾਕਸ (InTheBox), ਇਕੋਸਟੀਲਿਕਸ (Ecosteelix) ਅਤੇ ਨਵਗਤੀ (Navgati) ਨੂੰ ਸਰਵੋਤਮ ਤਿੰਨ ਸਟਾਰਟਅੱਪਸ ਦੇ ਰੂਪ ਵਿੱਚ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਨਕਦ ਇਨਾਮ ਦਿੱਤੇ ਗਏ। 

ਕਈ ਹੋਰ ਟੀਮਾਂ ਨੂੰ ਵਿਸ਼ੇਸ਼ ਸਨਮਾਨ ਤੇ ਮਾਈਕਰੋਸਾਫਟ ਵੱਲੋਂ ਗਿਫ਼ਟ ਹਾਸਲ ਹੋਏ, ਜਦਕਿ ਦੋ ਸਟਾਰਟਅੱਪਸ ਨਾਲ ਨਿਵੇਸ਼ਕਾਂ ਵੱਲੋਂ ਮੈਂਟਰਸ਼ਿਪ ਅਤੇ ਸੰਭਾਵਤ ਸਹਿਯੋਗ ਦੀ ਰੁਚੀ ਜਤਾਈ ਗਈ  ਜੋਕਿ ਚਿਤਕਾਰਾ ਯੂਨੀਵਰਸਿਟੀ ਦੇ ਮਜ਼ਬੂਤ ਉਦਯਮਿਤਾ ਇਕੋਸਿਸਟਮ ਦੀ ਗਵਾਹੀ ਦਿੰਦਾ ਹੈ। ਇਹ ਪਹਲ ਯੂਨੀਵਰਸਿਟੀ ਦੇ ਸੈਂਟਰ ਫਾਰ ਐਂਟਰਪ੍ਰਿਨਯੋਰਸ਼ਿਪ ਐਜੂਕੇਸ਼ਨ ਐਂਡ ਡਿਵੈਲਪਮੈਂਟ (CEED) ਦੇ ਸਹਿਯੋਗ ਨਾਲ ਕੀਤੀ ਗਈ, ਜਿਸ ਨੇ ਵਿਦਿਆਰਥੀਆਂ ਨੂੰ ਇੰਡਸਟਰੀ ਦਾ ਤਜਰਬਾ, ਨੈੱਟਵਰਕਿੰਗ ਦੇ ਮੌਕੇ ਅਤੇ ਅਨੁਭਵੀ ਨਿਵੇਸ਼ਕਾਂ ਤੋਂ ਸਿੱਧੀ ਪ੍ਰਤੀਕ੍ਰਿਆ ਪ੍ਰਦਾਨ ਕੀਤੀ।

ਚਿਤਕਾਰਾ ਯੂਨੀਵਰਸਿਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਇੱਥੇ ਵਿਚਾਰ ਜਨਮ ਲੈਂਦੇ ਹਨ, ਸੁਪਨੇ ਰਾਹ ਪਾਉਂਦੇ ਹਨ ਅਤੇ ਨਵੀਨਤਾ ਨੂੰ ਮੌਕਾ ਮਿਲਦਾ ਹੈ। ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਵੱਡਾ ਸੋਚਣ, ਨਿਡਰ ਬਣਨ ਅਤੇ ਭਵਿੱਖ ਦੇ ਇਨੋਵੇਸ਼ਨ ਲੀਡਰ ਬਣਨ ਲਈ ਪ੍ਰੇਰਿਤ ਕਰਦੀ ਰਹਿੰਦੀ ਹੈ।

 

 

Tags: Chitkara University , Banur , Rajpura , Dr Ashok K Chitkara , Chitkara Business School , Dr Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD