Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਟਿਆਲਾ 'ਚ ਹੋਣ ਵਾਲੇ ਸਮਾਗਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ 'ਚ ਉਤਸ਼ਾਹ : ਡਾ. ਪ੍ਰੀਤੀ ਯਾਦਵ

350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 08 Nov 2025

Last updated on: Nov 10, 2025, 10:54 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਲਾਈਟ ਐਂਡ ਸਾਊਂਡ ਸ਼ੋਅ ਨਾਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ 36 ਅਸਥਾਨ, ਜ਼ਿਨ੍ਹਾਂ ਵਿੱਚੋਂ 30 ਅਸਥਾਨਾਂ ਵਿਖੇ ਸਥਾਨਕ ਸੰਗਤ ਦੇ ਸਹਿਯੋਗ ਤੇ ਪ੍ਰਬੰਧਕ ਕਮੇਟੀ ਨਾਲ ਮਿਲਕੇ ਵੱਖ-ਵੱਖ ਧਾਰਮਿਕ ਸਮਾਗਮ ਉਲੀਕੇ ਗਏ ਹਨ।

ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਪਟਿਆਲਾ ਵਿਖੇ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਇੱਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ ਉਥੇ ਸ੍ਰੀ ਤਲਵੰਡੀ ਸਾਬੋ (ਬਠਿੰਡਾ) ਤੋਂ ਚੱਲਣ ਵਾਲੀ ਧਾਰਮਿਕ ਯਾਤਰਾ 21 ਨਵੰਬਰ ਕਰੀਬ 12 ਵਜੇ ਪਟਿਆਲਾ ਵਿਖੇ ਪੁੱਜੇਗੀ ਤੇ ਇਸੇ ਦਿਨ ਅੱਗੇ ਮੋਹਾਲੀ ਜ਼ਿਲ੍ਹੇ ਲਈ ਰਵਾਨਾ ਹੋਵੇਗੀ। 

ਇਸ ਯਾਤਰਾ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਪਟਿਆਲਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ਅਤੇ ਇਸ ਯਾਤਰਾ ਦੀ ਆਮਦ ਦੇ ਰੂਟ ਦੁਆਲੇ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਤੇ ਰੇਹੜੀਆਂ ਆਦਿ ਬੰਦ ਰਹਿਣਗੀਆਂ। ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੀ ਸੰਗਤ ਵੱਲੋਂ 4 ਨਵੰਬਰ ਨੂੰ ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਲਈ ਧੰਨਵਾਦ ਕਰਦਿਆਂ ਬੇਨਤੀ ਕੀਤੀ ਕਿ ਅਗਲੇ ਸਮਾਗਮਾਂ ਵਿੱਚ ਵੀ ਸੰਗਤ ਇਸੇ ਤਰ੍ਹਾਂ ਵੱਧ-ਚੜ੍ਹਕੇ ਹਿੱਸਾ ਲੈਣ ਦੀ ਖੇਚਲ ਕਰੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਹਨ।

ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਇਲਾਵਾ, ਗੁਰਦੁਆਰਾ ਮੋਤੀ ਬਾਗ ਸਾਹਿਬ, ਗੁਰਦੁਆਰਾ ਸਾਹਿਬ ਬੀੜ ਬਹਾਦਰਗੜ੍ਹ, ਉਗਾਣੀ, ਮਗਰ ਸਾਹਿਬ, ਬੀਬੀਪੁਰ ਖੁਰਦ, ਮਹਿਮੂਦਪੁਰ ਜੱਟਾਂ, ਸੀਲ, ਹਰਪਾਲਪੁਰ, ਕਬੂਲਪੁਰ ਹਸਨਪੁਰ, ਲੋਹ ਅਸਿੰਬਲੀ, ਬੁਧਮੋਰ, ਧੰਗੇੜਾ, ਰੋਹਟਾ ਸਾਹਿਬ, ਥੂਹੀ, ਗੁਣੀਕੇ, ਗੁਰਦੁਆਰਾ ਥੜਾ ਸਾਹਿਬ ਸਮਾਣਾ, ਕਰਹਾਲੀ ਸਾਹਿਬ, ਬਹਿਰਜੱਛ, ਰੀਠਖੇੜੀ, ਲੰਗ, ਮਹਿੰਦਰਗੰਜ, ਢਕਾਨਸੂ ਕਲਾਂ, ਅਗੌਲ, ਸਿੰਬੜੋ, ਰਾਮਗੜ੍ਹ ਬੌੜਾਂ ਕਲਾਂ, ਕੋਟਲੀ, ਦੋਦੜਾ, ਟਹਿਲਪੁਰਾ ਤੇ ਦੂਧਨਸਾਧਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਥਾਨਾਂ ਨੇੜੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਯੋਜਨਾ ਤਹਿਤ ਕਾਰਜ ਹੋ ਰਹੇ ਹਨ। ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੇ ਪ੍ਰਬੰਧਾਂ 'ਚ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਨੇ ਸਫ਼ਾਈ, ਸੜਕਾਂ ਦੀ ਮੁਰੰਮਤ ਤੇ ਸਜਾਵਟ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ 'ਚ ਚਰਚਾ ਕੀਤੀ ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ.ਪੀ ਵੈਭਵ ਚੌਧਰੀ, ਐਸ.ਪੀ. ਪਲਵਿੰਦਰ ਸਿੰਘ ਚੀਮਾ (ਆਨਲਾਈਨ ਵੀ.ਸੀ. ਰਾਹੀਂ) ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ, ਹਰਜੋਤ ਕੌਰ, ਰਿਚਾ ਗੋਇਲ ਸਮੇਤ ਲੋਕ ਨਿਰਮਾਣ, ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ (ਆਨਲਾਈਨ) ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD