Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪਰਾਲੀ ਸਾੜਨ : ਟੀ. ਬੈਨਿਥ ਨੇ ਡਿਊਟੀ ਵਿੱਚ ਕੋਤਾਹੀ ਵਰਤਣ 'ਤੇ ਡੀ ਐਸ ਪੀ ਬਰਨਾਲਾ, ਨਾਇਬ ਤਹਿਸੀਲਦਾਰ ਬਰਨਾਲਾ ਅਤੇ ਐੱਸ ਐਚ ਓ ਸਦਰ ਨੂੰ ਨੋਟਿਸ ਜਾਰੀ ਕੀਤੇ

ਹੁਣ ਤੱਕ 37 ਐੱਫ.ਆਈ.ਆਰ. ਦਰਜ਼, 37 ਲੋਕਾਂ ਦੇ ਖੇਤਾਂ ਦੀ ਖਸਰਾ ਗਿਰਦਾਵਰੀ ਵਿੱਚ ਲਾਲ ਐਂਟਰੀ ਕੀਤੀ ਗਈ, ਡਿਪਟੀ ਕਮਿਸ਼ਨਰ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 08 Nov 2025

Last updated on: Nov 10, 2025, 11:13 IST

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਨੇ ਨਾਇਬ ਤਹਿਸੀਲਦਾਰ ਬਰਨਾਲਾ, ਡੀ ਐਸ ਪੀ ਬਰਨਾਲਾ ਅਤੇ ਐਸ.ਐਚ.ਓ. ਸਦਾਰ ਨੂੰ ਡਿਊਟੀ ਵਿਚ ਕੋਤਾਹੀ ਵਰਤਣ ਕਾਰਨ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਖੇਤਰਾਂ 'ਚ ਤਾਇਨਾਤ ਕੀਤਾ ਗਿਆ ਸੀ। 

ਅੱਜ ਪਿੰਡਾਂ 'ਚ ਕੀਤੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਾਇਆ ਕਿ ਇਨ੍ਹਾਂ ਅਧਿਕਾਰੀਆਂ ਦੇ ਖੇਤਰ 'ਚ ਅੱਗਾਂ ਲੱਗੀਆਂ ਹੋਈਆਂ ਸਨ ਜਿਸ ਦੇ ਚਲਦੇ ਇਨ੍ਹਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਖੇਤਾਂ 'ਚ ਅੱਗ ਨਾ ਲੱਗਣ ਦੇਣ ਦੇ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। 

ਇਨ੍ਹਾਂ ਉਪਰਾਲਿਆਂ ਨੂੰ ਅਮਲੀ ਜਾਮਾ ਪਾਉਣ ਲਈ ਜ਼ਿਲ੍ਹਾ ਪੱਧਰ ਉੱਤੇ ਇੰਸਪੈਕਸ਼ਨ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵੱਲੋਂ ਪਿੰਡਾਂ 'ਚ ਨਿਰੰਤਰ ਨਿਗਰਾਨੀ, ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਖੇਤਾਂ ਸੰਦਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਵੱਖ-ਵੱਖ ਪ੍ਰਸ਼ਾਸਕੀ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਖੇਤਾਂ ਉੱਤੇ ਨਿਗਰਾਨੀ ਰੱਖ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਪਰਾਲੀ ਸਾੜਨ ਦੇ 37 ਮਾਮਲਿਆਂ 'ਚ ਐੱਫ.ਆਈ.ਆਰ. ਦਰਜ਼ ਹੋ ਚੁੱਕੀ ਹੈ ਅਤੇ 37 ਕਿਸਾਨਾਂ ਦੇ ਮਾਲ ਸਬੰਧੀ ਰਿਕਾਰਡ (ਖਸਰਾ ਗਿਰਦਾਵਰੀ ਵਿੱਚ) ਲਾਲ ਐਂਟਰੀ ਦਰਜ਼ ਕੀਤੀ ਗਈ ਹੈ। ਇਨ੍ਹਾਂ ਘਟਨਾਵਾਂ 'ਚ ਹੁਣ ਤੱਕ ਕੁੱਲ 1.95 ਲੱਖ ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਡਿਊਟੀ ਵਿਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਅਧਿਕਾਰੀਆਂ ਅਤੇ  ਕਰਮਚਾਰੀਆਂ ਨੂੰ ਕਿਹਾ ਕਿ ਉਹ ਇਮਾਨਦਾਰੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਖੇਤਾਂ 'ਚ ਅੱਗ ਨਾ ਲਗਾਈ ਜਾਵੇ। 

ਉਨ੍ਹਾਂ ਕਿਸਾਨਾਂ ਨੂੰ ਵੀ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਖੇਤਾਂ ਵਿੱਚ ਹੀ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੀ ਗਈ ਮਸ਼ੀਨਾਂ ਰਾਹੀਂ ਕੀਤਾ ਜਾਵੇ। ਵੱਖ ਵੱਖ ਪਿੰਡਾਂ ਦੀ ਇੰਸਪੈਕਸ਼ਨ ਦੌਰਾਨ ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਵੱਖ ਵੱਖ ਥਾਵਾਂ ਉੱਤੇ ਲੱਗੀਆਂ ਅੱਗਾਂ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਮਦਦ ਕੀਤੀ। 

ਉਨ੍ਹਾਂ ਪਿੰਡ ਕਾਲੇਕੇ, ਕੋਟਦੁੱਨਾ ਆਦਿ ਦਾ ਦੀ ਦੌਰਾ ਕੀਤਾ। ਏ.ਡੀ.ਸੀ. ਮੈਡਮ ਅਨੁਪ੍ਰਿਤਾ ਜੌਹਲ ਨੇ ਪਿੰਡ ਦਾਨਗੜ੍ਹ, ਉੱਪਲੀ, ਭੱਠਲਾਂ ਅਤੇ ਹੜੀਗੜ੍ਹ ਪਿੰਡਾਂ ਦੀ ਜਾਂਚ ਕੀਤੀ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD