Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਟੀ ਬੈਨਿਥ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ

ਡੀ.ਸੀ. ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਰੋਡ ਦਾ ਨਮੂਨਾ ਗੁਣਵੱਤਾ ਮਾਪਦੰਡਾਂ 'ਤੇ ਖਰਾ ਨਹੀਂ ਪਾਇਆ ਜਾਂਦਾ ਤਾਂ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 08 Nov 2025

Last updated on: Nov 10, 2025, 11:17 IST

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ ਦੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ, ਸੜਕਾਂ ਦੀ ਗੁਣਵੱਤਾ ਅਤੇ ਕੰਮ ਦੀ ਗਤੀ ਜਾਂਚੀ ਜਾਂਦੀ ਹੈ ਤਾਂ ਜੋ ਵਧੀਆ ਗੁਣਵੱਤਾ ਵਾਲੀਆਂ ਸੜਕਾਂ ਬਣ ਸਕਣ। 

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਸੜਕ ਦਾ ਨਮੂਨਾ ਗੁਣਵੱਤਾ ਮਾਪਦੰਡਾਂ ਅਨੁਸਾਰ ਨਹੀਂ ਨਿਕਲਿਆ ਤਾਂ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਹੋਏਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਨਮੂਨੇ ਦੀ ਗੁਣਵੱਤਾ ਫੇਲ੍ਹ ਹੋ ਜਾਂਦੀ ਹੈ ਤਾਂ ਕੰਟ੍ਰੈਕਟਰ 'ਤੇ ਜ਼ੁਰਮਾਨਾ ਅਤੇ ਕਾਨੂੰਨੀ ਕਾਰਵਾਈ ਹੋਏਗੀ। 

ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਵੱਲੋਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਬੈਨਿਥ ਨੇ ਕਿਹਾ ਕਿ ਗੁਣਵੱਤਾ ਯਕੀਨੀ ਬਣਾਉਣ ਲਈ ਜਿੰਨ੍ਹਾਂ ਅਫ਼ਸਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹਨਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਉਨਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਠੀਕਰੀਵਾਲ ਤੋਂ ਚੰਨਣਵਾਲ, ਗਹਿਲ, ਦੀਵਾਨਾ, ਹਠੂਰ ਤੋਂ ਐਮ.ਸੀ. ਹੱਦ ਤੱਕ ਰੋਡ ਬਣਾਈ ਜਾ ਰਹੀ ਹੈ, ਜਿਸ ਦੀ ਕੁੱਲ ਲਾਗਤ 414.32 ਲੱਖ ਰੁਪਏ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏ.ਡੀ.ਸੀ. ਅਤੇ ਐੱਸ.ਡੀ.ਐੱਮ. ਵੱਲੋਂ ਪਬਲਿਕ ਵਰਕਸ ਵਿਭਾਗ, ਮੰਡੀ ਬੋਰਡ, ਪੰਚਾਇਤੀ ਰਾਜ, ਨਗਰ ਸੁਧਾਰ ਟ੍ਰਸਟ, ਨਗਰ ਕੌਂਸਲਾਂ ਅਤੇ ਬੀ.ਡੀ.ਪੀ.ਓ.ਸਹਿਤ ਸਾਰੀਆਂ ਲਾਈਨ ਵਿਭਾਗਾਂ ਦੇ ਕੰਮਾਂ ਦੀ ਜਾਂਚ ਹੋਵੇਗੀ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD