Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ

Deepak Bali, AAP, Aam Aadmi Party, Aam Aadmi Party Punjab, AAP Punjab, Jathedar Baba Balbir Singh, Sri Anandpur Sahib

Web Admin

Web Admin

5 Dariya News

ਸ਼੍ਰੀ ਅਨੰਦਪੁਰ ਸਾਹਿਬ , 08 Nov 2025

Last updated on: Nov 10, 2025, 11:33 IST

ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ। 23 ਨਵੰਬਰ ਨੂੰ ਇਸੇ ਛਾਉਣੀ ਵਿੱਚ ਸਰਬ ਧਰਮ ਸੰਮੇਲਨ ਹੋਵੇਗਾ, ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ।

ਅੱਜ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਹੋਈ ਇੱਕ ਵਿਸੇਸ਼ ਬੈਠਕ ਉਪਰੰਤ ਗੱਲਬਾਤ ਕਰਦੇ ਹੋਏ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਨਾਲ ਨਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਏ ਕਮਾਲ ਦਾ ਗੁਰਤਾਗੱਦੀ ਦਿਹਾੜੇ ਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਰਹਿਤ ਮਰਿਆਦਾ ਅਨੁਸਾਰ ਸਾਰੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋ ਸੀਸ਼ ਭੇਂਟ ਯਾਤਰਾਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਰੰਭ ਹੋਵੇਗੀ ਜੋ ਪੜਾਅ ਦਰ ਪੜਾਅ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗੀ।

ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਸਮੁੱਚੇ ਸਮਾਗਮਾਂ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੀ ਸੰਪੂਰਨਤਾਂ 25 ਨਵੰਬਰ ਨੂੰ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਉੱਤਰ ਭਾਰਤ ਵਿੱਚ ਪਹਿਲੀ ਵਾਰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ 500 ਡਰੋਨਾਂ ਨਾਲ ਨੋਵੇਂ ਪਾਤਸ਼ਾਹ ਜੀ ਦੇ ਜੀਵਨ ਨੂੰ ਸਮਰਪਿਤ ਡਰੋਨ ਸ਼ੋਅ ਆਯੋਜਿਤ ਹੋਣਗੇ, ਜੋ 23 ਨਵੰਬਰ ਤੋ 29 ਨਵੰਬਰ ਤੱਕ ਰੋਜ਼ਾਨਾ ਹੋਣਗੇ।

ਸ਼ਰਧਾਲੂਆਂ ਦੇ ਮੁਫਤ ਠਹਿਰਾਓ ਲਈ 19 ਨਵੰਬਰ ਤੋਂ 29 ਨਵੰਬਰ ਤੱਕ 3 ਵਿਸ਼ਾਲ ਟੈਂਟ ਸਿਟੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਨੂੰ ਹਰ ਸੰਭਵ ਸਹੂਲਤ ਮੁਹੱਇਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਵੀ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਨੇ ਦੱਸਿਆ ਕਿ 23 ਨਵੰਬਰ ਤੋ 25 ਨਵੰਬਰ ਤੱਕ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਗੁਰਮਤਿ ਸਮਾਗਮ ਹੋਣਗੇ। ਜਿਨ੍ਹਾਂ ਵਿੱਚ ਮਹਾਨ ਕੀਰਤਨ ਦਰਬਾਰ, ਸਰਬੱਤ ਦੇ ਭਲੇ ਦੀ ਇਕੱਤਤਰਤਾ, ਸਰਬ ਧਰਮ ਸੰਮੇਲਨ, ਢਾਡੀ ਕਵੀਸ਼ਰੀ ਦਰਬਾਰ ਤੇ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। 

ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੇ ਸਥਾਨ ਤੇ ਪਹੁੰਚ ਕੇ ਪ੍ਰਬੰਧਾਂ ਦੀ ਰੂਪ ਰੇਖਾ ਦਾ ਜਾਇਜਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਮਾਂ ਰਹਿੰਦੀਆਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜਸਪ੍ਰੀਤ ਸਿੰਘ ਐਸ.ਡੀ.ਐਮ, ਜਸ਼ਨਦੀਪ ਸਿੰਘ ਮਾਨ ਡੀ.ਐਸ.ਪੀ, ਭੁਪਿੰਦਰ ਸਿੰਘ ਚਾਨਾ ਸੁਪਰਡੈਂਟ ਇੰਜੀਨਿਅਰ ਸੈਰ ਸਪਾਟਾ ਵਿਭਾਗ, ਦਾਨਿਸ਼ਵੀਰ ਸਿੰਘ ਐਸ.ਐਚ.ਓ, ਨਿਹੰਗ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Deepak Bali , AAP , Aam Aadmi Party , Aam Aadmi Party Punjab , AAP Punjab , Jathedar Baba Balbir Singh , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD