Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Deepak Bali, Baba Gurinder Singh Dhillon

Web Admin

Web Admin

5 Dariya News

ਚੰਡੀਗੜ੍ਹ , 08 Nov 2025

Last updated on: Nov 10, 2025, 11:45 IST

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। 

ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਦੀਵੀਂ ਵਿਰਾਸਤ ਨੂੰ ਸਿਜਦਾ ਕਰਦਿਆਂ ਨਿਮਰਤਾ ਨਾਲ ਪੰਜਾਬ ਸਰਕਾਰ ਦੇ ਸੱਦੇ ਨੂੰ ਸਵੀਕਾਰ ਕੀਤਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Deepak Bali , Baba Gurinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD