Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਲਾਈਟ ਐਂਡ ਸਾਉੰਡ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਹੋਇਆ ਆਯੋਜਿਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਸ਼ਾਨਦਾਰ ਰੋਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੇ ਵੱਡੀ ਗਿਣਤੀ ਵਿੱਚ ਸ਼ਰਧਾਲੂ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Amandeep Singh Goldy Musafir, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 08 Nov 2025

Last updated on: Nov 10, 2025, 12:06 IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਲਾਈਟ ਐਂਡ ਸਾਊਂਡ ਸ਼ੋਅ “ਹਿੰਦ ਦੀ ਚਾਦਰ” ਨੇ ਸ਼ਨੀਵਾਰ ਸ਼ਾਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਪਹੁੰਚੀ ਸੰਗਤ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਸ. ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ, ਵਧੀਕ ਕਮਿਸ਼ਨਰ (ਵਿਕਾਸ) ਸ਼ੁਭਾਸ ਚੰਦਰ ਤੇ ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਮੌਜੂਦ ਰਹੇ!

 ਇਸ ਸ਼ੋਅ ਵਿੱਚ 350 ਸਾਲ ਪਹਿਲਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ, ਸੱਚਾਈ ਅਤੇ ਇਨਸਾਨੀਅਤ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਰੌਸ਼ਨੀ, ਸਾਊਂਡ ਅਤੇ ਪ੍ਰਭਾਵਸ਼ਾਲੀ ਦ੍ਰਿਸ਼ਾਂ ਰਾਹੀਂ ਦਰਸਾਇਆ ਗਿਆ। ਸ਼ੋਅ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਨੂੰ ਇਸ ਢੰਗ ਨਾਲ ਪੇਸ਼ ਕੀਤਾ ਗਿਆ ਕਿ ਹਰ ਉਮਰ ਦੇ ਦਰਸ਼ਕ ਮੰਤਰਮੁਗਧ ਰਹਿ ਗਏ।

ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਨਕੋਦਰ ਵਾਲਿਆਂ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ।  ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲਾਈਟ ਐਂਡ ਸਾਉੰਡ ਸਮਾਰੋਹ ਕਰਵਾਏ ਜਾ ਰਹੇ ਹਨ। 

ਅੱਜ ਦੇ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ।

 ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ  ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।  

ਉਨ੍ਹਾਂ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐਸਡੀਐਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ!

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Amandeep Singh Goldy Musafir , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD