Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਪੂਰੇ ਵਿਸ਼ਵ ਦੇ ਮਾਨਵਅਧਿਕਾਰਾਂ ਦੇ ਪਹਿਲੇ ਮਹਾਨਾਇਕ - ਨਾਇਬ ਸਿੰਘ ਸੈਣੀ

ਸਿਰਸਾ ਦੇ ਰੋੜੀ ਤੋਂ ਸ਼ੁਰੂ ਹੋਈ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਾਲ ਦੀ ਪਵਿੱਤਰ ਯਾਤਰਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Web Admin

Web Admin

5 Dariya News

ਸਿਰਸਾ , 08 Nov 2025

Last updated on: Nov 10, 2025, 13:36 IST

ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ 'ਤੇ ਪਵਿੱਤਰ ਯਾਤਰਾ ਦਾ ਉਦਘਾਟਨ ਸ਼ਨੀਵਹਰ ਨੂੰ ਸਿਰਸ ਦੇ ਰੋੜੀ ਦੀ ਪਵਿੱਤਰ ਭੂਮੀ ਤੋਂ ਕੀਤਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਗੁਰੂਸਰ ਰੋੜੀ ਸਾਹਿਬ ਗੁਰੂਦੁਆਰਾ ਵਿੱਚ ਅਰਦਾਸ ਦਾ ਪ੍ਰੋਗਰਾਮ ਹੋਇਆ। 

ਇਸ ਦੌਰਾਨ ਮੁੱਖ ਮੰਤਰੀ ਨੇ ਪਵਿੱਤਰ ਗੁਰੂਗ੍ਰੰਥ ਸਾਹਿਬ ਦੇ ਸਾਹਮਣੇ ਅਰਦਾਸ ਕਰਦੇ ਹੋਏ ਪ੍ਰਵੇਸ਼ ਦੀ ਸੁੱਖ-ਖੁਸ਼ਹਾਲੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ। ਇਸ ਮੌਕੇ 'ਤੇ ਆਪਣੈ ਸੰਬੋਧਨ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਸਿਰਫ ਸਿੱਖਾਂ ਅਤੇ ਭਾਰਤ ਦੇ ਹੀ ਨਈਂ, ਸਗੋ ਪੂਰੇ ਵਿਸ਼ਵ ਦੇ ਮਾਨਵਅਧਿਕਾਰਾਂ ਦੇ ਪਹਿਲੇ ਮਹਾਨਾਇਕ ਹਨ। 

ਇਹ ਯਾਤਰਾ ਗੁਰੂ ਜੀ ਦੇ ਤੱਪ, ਤਿਆਗ, ਵਿਚਾਰ ਅਤੇ ਧਰਮ ਦੀ ਰੱਖਿਆ ਲਈ ਦਿੱਤੇ ਗਏ ਸਰਵੋਚ ਬਲਿਦਾਨ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਵਿਆਪਕ ਮਹਾਮੁਹਿੰਮ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਾਲ ਦੇ ਮੌਕੇ ਵਿੱਚ ਸੂਬੇ ਵਿੱਚ ਚਾਰ ਪਵਿੱਤਰ ਯਾਤਰਾਵਾਂ ਕੱਢੀਆਂ ਜਾਣਗੀਆਂ। 

ਇਹ ਯਾਤਰਾਵਾਂ ਪੂਰੇ ਹਰਿਆਣਾ ਨੂੰ ਕਵਰ ਕਰਣਗੀਆਂ ਅਤੇ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਇਸ ਦਾ ਸਮਾਪਨ ਹੋਵੇਗਾ। ਉਸੀ ਦਿਨ ਉੱਥੇ ਸਰਵ ਧਰਮ ਸਮੇਲਨ ਵੀ ਆਯੋਜਿਤ ਕੀਤਾ ਜਾਵੇਗਾ। ਅਗਲੇ ਦਿਨ 25 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ 'ਤੇ ਕੁਰੂਕਸ਼ੇਤਰ ਵਿੱਚ ਮਹਾਸਮਾਗਮ ਦਾ ਆਯੋਜਨ ਹੋਵੇਗਾ। 

ਇਸ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਮੁੱਖ ਮਹਿਮਾਨ ਵਜੋ ਸ਼ਾਮਿਲ ਹੌਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਹਰਿਆਣਾ ਦੀ ਪਵਿੱਤਰ ਧਰਤੀ ਨਾਲ ਡੁੰਘਾ ਸਬੰਧ ਰਿਹਾ ਹੈ। 1665 ਵਿੱਚ ਸਿੱਖ ਧਰਮ ਦੇ ਮੁੱਖ ਦਫਤਰ ਦਾ ਧਮਤਾਨ, ਪਰਗਨਾ ਜੀਂਦ, ਬਾਂਗਰ ਦੇਸ਼ (ਹੁਣ ਹਰਿਆਣਾ) ਵਿੱਚ ਟ੍ਰਾਂਸਫਰ ਕੀਤਾ ਸੀ। 

ਇਸ ਫੈਸਲੇ ਦਾ ਕਾਰਨ ਇਹ ਸੀ ਕਿ ਇਸ ਖੇਤਰ ਨੂੰ ਸਿੱਧੇ ਦੱਖਣ ਵਿੱਚ ਲੋਹਗੜ੍ਹ ਨਾਲ ਜੋੜਿਆ ਗਿਆ ਸੀ। ਇਸੀ ਤਰ੍ਹਾਂ 1665 ਵਿੱਚ, ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਨੇ ਬਾਂਗਰ ਦੇਸ ਤੋਂ ਲੋਹਗੜ੍ਹ ਦੀ ਯਾਤਰਾ ਕੀਤੀ। ਉਹ ਜੀਂਦ, ਕੈਥਲ, ਚੀਕਾ, ਕਰਾਹ, ਸਿਯਾਨਾ ਸਇਦਾ ਅਤੇ ਫਿਰ ਪਿਹੋਵਾ ਗਏ, ਜਿੱਥੇ ਉਨ੍ਹਾਂ ਨੇ ਸਿੱਖ ਸੰਗਤ ਨਾਲ ਮੁਲਾਕਾਤ ਕੀਤੀ। 

ਇਸ ਦੇ ਬਾਅਦ ਫਿਰ ਗੁਰੂ ਸਾਹਿਬ ਜਿਲ੍ਹਾ ਕੁਰੂਕਸ਼ੇਤਰ ਦੇ ਪਿੰਡ ਬਾਰਨਾ ਰਵਾਨਾ ਹੋਏ, ਜਿੱਥੇ ਮਾਨਸਦ ਭਾਈ ਸੁਧਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸੀ ਤਰ੍ਹਾ ਥਾਨੇਸਰ, ਲਾਡਵਾ, ਯਮੁਨਾਨਗਰ ਖੇਤਰ ਵਿੱਚ ਵੀ ਉਨ੍ਹਾਂ ਦਾ ਜਾਣਾ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾਵਾਸੀਆਂ ਦੀ ਖੁਸ਼ਕਿਸਮਤੀ ਹੈ ਕਿ ਇੱਥੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪਵਿੱਤਰ ਚਰਣ ਕਈ ਵਾਰ ਪਏ। 

ਉਨ੍ਹਾਂ ਨੇ ਜਿੱਥੇ ਅਨੇਕ ਵਾਰ ਆਪਣੇ ਪ੍ਰਵਾਸ ਦੌਰਾਨ ਸੰਗਤ ਨੂੰ ਦਿਵਅ ਗਿਆਨ ਦਿੱਤਾ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਜਿੱਥੇ-ਜਿੱਥੇ ਉਹ ਪਹੁੰਚੇ ਉੱਥੇ ਉਨ੍ਹਾਂ ਦੀ ਯਾਦ ਨੁੰ ਸਦਾ ਬਣਾਏ ਰੱਖਣ ਲਈ ਗੁਰੂਘਰ ਸਥਾਪਿਤ ਹਨ ਜੋ ਸਦੀਆਂ ਤੋਂ ਉਨ੍ਹਾਂ ਦੀ ਸਿਖਿਆਵਾਂ ਦੀ ਜੋਤੀ ਦਾ ਚਾਨਣ ਫੈਲਾ ਰਹੇ ਹਨ। ਉਹ 30 ਤੋਂ ਵੀ ਵੱਧ ਸਥਾਨ ਹੁਣ ਪਵਿੱਤਰ ਤੀਰਥ ਬਣ ਗਏ ਹਨ ਅਤੇ ਸਾਲ ਭਰ ਸੰਗਤ ਉਨ੍ਹਾਂ ਦੇ ਗੁਰੂਦੁਆਰਿਆਂ ਵਿੱਚ ਜਾ ਕੇ ਆਪਣੇ ਜੀਵਨ ਨੁੰ ਸੰਵਾਰ ਰਹੀ ਹੈ।

ਮੁੱਖ ਮੰਤਰੀ ਦੇ ਲਈ ਪੇ੍ਰਰਣਾਦਾਇਆ ਮੌਕਾ

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਨੌਜੁਆਨਾਂ ਲਈ ਕਿਹਾ ਕਿ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਸਾਲ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਦੇ ਜਰਇਏ ਨੌਜੁਆਨਾਂ ਨੂੰ ਦੱਸਣਾ ਹੈ ਕਿ ਮੌਜੂਦਾ ਭਾਰਤ ਦੀ ਨੀਂਹ ਅਨੇਕ ਕੁਰਬਾਨੀਆਂ, ਤੱਪ ਅਤੇ ਤਿਆਗ ਨਾਲ ਮਜਬੁਤ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਸਰਕਾਰ ਭਾਰਤ ਦੀ ਅਧਿਆਤਮਿਕ ਯਾਤਰਾ ਅਤੇ ਵਿਰਾਸਤ ਨੂੰ ਵਿਸ਼ਵ ਪਹਿਚਾਣ ਦਿਵਾਉਣ ਵਿੱਚ ਕੋਈ ਕਮੀ ਨਹੀਂ ਛੱਡੇਗੀ। 

ਇਸੀ ਤਹਿਤ ਪਿਛਲੇ 11 ਸਾਲਾਂ ਵਿੱਚ ਸਿੱਖ ਵਿਰਾਸਤ, ਮਹਾਪੁਰਸ਼ਾਂ, ਗੁਰੂਗੱਦੀਆਂ, ਇਤਿਹਾਸਕ ਥਾਵਾਂ ਨੂੰ ਜੋ ਮਹਤੱਵ ਮਿਲਿਆ ਹੈ, ਉਹ ਸਾਡੀ ਰਾਸ਼ਟਰ ਨੀਤੀ ਦਾ ਹਿੱਸਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਯੰਤੀ ਤੋਂ ਲੈ ਕੇ ਅੱਜ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਦੇ 350ਵੇਂ ਯਾਦਵਾਰ ਯਾਲ ਤੱਕ ਭਾਰਤ ਗਤੀ ਨਾਲ ਅੱਗੇ ਵੱਧ ਰਿਹਾ ਹੈ।

ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1984 ਵਿੱਚ ਹੋਏ ਦੰਗਿਆਂ ਵਿੱਚ ਜਿਨ੍ਹਾਂ ਸਿੱਖ ਪਰਿਵਾਰਾਂ ਨੇ ਆਪਣਿਆਂ ਨੂੰ ਗੁਆਇਆ ਸੀ, ਸਰਕਾਰ ਨੇ ਹਰਿਆਣਾ ਦੇ ਅਜਿਹੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੋਕਰੀ ਦੇਣਾ ਦਾ ਪ੍ਰਾਵਧਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦਸਬੰਰ, 2022 ਵਿੱਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੀ ਸਥਾਪਨਾ ਕੀਤੀ ਗਈ। 

ਇਸ ਨਾਲ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ। ਇਸ ਨਾਲ ਹਰਿਆਣਾ ਵਿੱਚ ਸਿੱਖ ਕਮਿਉਨਿਟੀ ਨੂੰ ਖੁਦਮੁਖਤਿਆਰੀ ਮਿਲੀ ਹੈ। ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਦੇ ਨਾਮ 'ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੰਧ ਦੇ ਕਾਲਜ ਦਾ ਨਾਮ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜਾਦੇ ਬਾਬਾ ਫਤਿਹ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਖਨੌਰ ਸਾਹਿਬ ਵਿੱਚ ਮਾਤਾ ਗੁਜਰੀ ਦੇ ਨਾਮ ਨਾਲ ਬੀਐਲਡੀਏ ਕਾਲਜ ਸਥਾਪਿਤ ਕੀਤਾ ਗਿਆ ਹੈ। ਨਾਲ ਹੀ 27 ਅਕਤੂਬਰ ਨੂੰ ਹੀ ਲੋਹਗੜ੍ਹ, ਯਮੁਨਾਨਗਰ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਦਾ ਨੀਂਹ ਪੱਥਰ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਹਜੂਰ ਸਾਹਿਬ, ਸ਼੍ਰੀ ਨਨਕਾਨਾ ਸਾਹਿਬ, ਸ਼੍ਰੀ ਹੇਮਕੁੰਡ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਜਾਣ ਵਾਲੇ ਸੂਬੇ ਦੇ ਤੀਰਥ ਯਾਤਰੀਆਂ ਨੂੰ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਗੋਲਡਨ ਜੈਯੰਤੀ ਗੁਰੂਦ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।

ਪ੍ਰੋਗਰਾਮ ਦੌਰਾਨ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਝੀਂਡਾ,  ਜੱਥੇਦਾਰ ਸ੍ਰੀ ਬਲਜੀਤ ਸਿੰਘ ਦਾਦੂਵਾਲ, ਸਰਦਾਰ ਕੁਲਦੀਪ ਸਿੰਘ ਰੋੜੀ, ਸਰਦਾਰ ਅੰਗੇ੍ਰਜ ਸਿੰਘ, ਸ੍ਰੀ ਜਗਦੀਸ਼ ਸਿੰਘ ਚੋਪੜਾ, ਸਰਦਾਰ ਦਰਸ਼ਨ ਸਿੰਘ ਸਰਪੰਚ, ਸ੍ਰੀ ਰਾਜਿੰਦਰ ਸਿੰਘ ਦੇਸੂਜੋਧਾ ਵੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD