Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ - ਨਾਇਬ ਸਿੰਘ ਸੈਣੀ

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਬਣੇਗੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਅਧਿਐਨ ਚੇਅਰ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Web Admin

Web Admin

5 Dariya News

ਸਿਰਸਾ , 08 Nov 2025

Last updated on: Nov 10, 2025, 13:39 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਦਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗੀ ਬਹਾਦੁਰ ਜੀ ਨੇ 17ਵੀਂ ਸ਼ਤਾਬਦੀ ਵਿੱਚ ਅਨਿਆਂ, ਜ਼ੁਲਮ ਅਤੇ ਦਮਨ ਦੇ ਵਿਰੁੱਧ ਜੋ ਤਿਆਰਗ ਅਤੇ ਕੁਰਬਾਨੀ ਦਿੱਤੀ, ਉਹ ਨਾ ਸਿਰਫ ਸਿੱਖ ਇਤਿਹਾਸ ਸਗੋ ਪੂਰੀ ਮਨੁੱਖ ਸਭਿਅਦਾ ਦਾ ਸੱਭ ਤੋਂ ਉੱਚਾ ਆਦਰਸ਼ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਵਿੱਚ ਆਯੋਜਿਤ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਦਰਸ਼ਨ ਵਿਸ਼ਾ 'ਤੇ ਆਯੋਜਿਤ ਰਾਸ਼ਟਰੀ ਸੇਮੀਨਾਰ ਵਿੱਚ ਮੁੱਖ ਮਹਿਮਾਨ ਵਜੋ ਬੋਲ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਬਣਾਈ ਗਈ ਗੁਰੂਆਂ ਦੇ ਜੀਵਨ 'ਤੇ ਅਧਾਰਿਤ ਪੇਂਟਿੰਗ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਐਲਾਨ ਕੀਤਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਤੋਂ ਪੇ੍ਰਰਣਾ ਲੈਂਦੇ ਹੋਏ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਅਧਿਐਨ ਚੇਅਰ ਸਥਾਪਿਤ ਕੀਤੀ ਜਾਵੇਗੀ, ਜਿੱਥੇ ਵਿਦਿਆਰਥੀ ਉਨ੍ਹਾਂ ਦੇ ਜੀਵਨ ਨੇ ਦਰਸ਼ਨ 'ਤੇ ਖੋਜ ਕਰ ਸਕਣਗੇ। ਉਨ੍ਹਾਂ ਨੇ ਦਸਿਆ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਵਿੱਚ 1 ਨਵੰਬਰ ਤੋਂ ਪ੍ਰੋਗਰਾਮ ਸ਼ੁਰੂ ਹੋ ਚੁੱਕੇ ਹਨ, ਜੋ 25 ਨਵੰਬਰ ਤੱਕ ਚੱਲਣਗੇ। 

ਮੁੱਖ ਸਮਾਰੋਹ ਕੁਰੂਕਸ਼ੇਤਰ ਵਿੱਚ ਆਸੋਜਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਪਵਿੱਤਰ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚੋਂ ਪਹਿਲੀ ਯਾਤਰਾ ਦਾ ਉਦਘਾਟਨ ਅੱਜ ਸਿਰਸਾ ਜਿਲ੍ਹਾ ਦੇ ਰੋੜੀ ਤੋਂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਪੂਰੇ ਸੂਬੇ ਤੋਂ ਆਏ ਸੰਤਾਂ, ਵਿਦਵਾਨਾਂ ਅਤੇ ਖੋਜਕਰਤਾਵਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਅਜਿਹੇ ਮਹਾਪੁਰਸ਼ ਦੇ ਜੀਵਨ ਅਤੇ ਸੰਦੇਸ਼ 'ਤੇ ਅਮਲ ਕਰ ਰਹੇ ਹਨ, ਜਿਨ੍ਹਾਂ ਨੇ ਇਹ ਸਿਖਾਇਆ ਕਿ ਧਰਮ ਸਿਰਫ ਆਪਣਾ ਧਰਮ ਬਚਾਉਣ ਦਾ ਨਾਮ ਨਹੀਂ, ਸਗੋ ਪੂਰੇ ਵਿਸ਼ਵ ਦੇ ਨੈਤਿਕ ਵਿਵੇਕ ਨੂੰ ਬਚਾਉਣ ਦੀ ਜਿਮੇਵਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਮਨੁੱਖਤਾ ਤਕਨੀਕੀ ਯੁੱਗ ਵਿੱਚ ਪ੍ਰਵੇਸ਼ ਕਰ ਚੁੱਕੀ ਹੈ, ਉਦੋਂ ਵੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਆਦਰਸ਼ ਭਾਰਤ ਨੂੰ ਦਿਸ਼ਾ ਦੇ ਰਹੇ ਹਨ। 21ਵੀਂ ਸਦੀ ਵਿੱਚ ਭਾਰਤ ਦੀ ਅਸਲੀ ਸ਼ਕਤੀ ਤਕਨੀਕ ਨਹੀਂ, ਸਗੋ ਨੈਤਿਕ ਮੁੱਲਾਂ, ਅਧਿਆਤਮਕ ਦ੍ਰਿੜਤਾ ਅਤੇ ਹਿੰਮਤ ਵਿੱਚ ਨਿਹਿਤ ਹੈ। 

ਉਨ੍ਹਾਂ ਨੇ ਕਿਹਾ ਕਿ ਜਦੋਂ ਨੌਜੁਆਨਾਂ ਦੇ ਸਾਹਮਣੇ ਬਹੁਤ ਮੁਕਾਬਲੇਬਾਜੀ, ਮਾਨਸਿਕ ਦਬਾਅ ਅਤੇ ਤੁਲਣਾ ਦੀ ਸਭਿਆਚਾਰ ਵਰਗੀ ਚਨੌਤੀਆਂ ਹੋਣ, ਉਦੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਅਤੇ ਉਨ੍ਹਾਂ ਦੇ ਚਾਰੋਂ ਸ਼ਹੀਦ ਸ਼ਿਸ਼ਅ ਨਵੀਂ ਪੀੜੀ ਲਈ ਪ੍ਰਕਾਸ਼ ਥੰਮ੍ਹ ਦਾ ਕੰਮ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਗੁਰੂ ਮਹਾਰਾਜ ਜੀ ਦੀ ਸਿਖਿਆਵਾਂ ਦੇ ਅਨੁਰੂਪ ਮਨੁੱਖਤਾ ਦੇ ਮਾਰਗਦਰਸ਼ਨ ਦਾ ਕੰਮ ਕਰ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ਅੱਜ ਇੱਕ ਪ੍ਰਥਵੀ, ਇੱਕ ਪਰਿਵਾਰ, ਇੱਕ ਭਵਿੱਖ ਦੇ ਸਿਦਾਂਤ 'ਤੇ ਅੱਗੇ ਵੱਧ ਰਿਹਾ ਹੈ, ਜੋ ਗੁਰੂ ਪਰੰਪਰਾ ਦੀ ਭਾਵਨਾ ਦਾ ਹੀ ਵਿਸਤਾਰ ਹੈ।

ਹਰਿਆਣਾ ਸਰਕਾਰ ਸਿੱਖ ਇਤਿਹਾਸ ਦੇ ਸਰੰਖਣ ਲਈ ਪ੍ਰਤੀਬੱਧ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸਰੰਖਤ ਅਤੇ ਪ੍ਰਚਾਰਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦਸਿਆ ਕਿ 1984 ਦੇ ਦੰਗਿਆਂ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੋਹ ਚੁੱਕੇ ਹਰਿਆਣਾ ਦੇ 121 ਸਿੱਖ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। 

ਦਸੰਬਰ 2022 ਵਿੱਚ ਹਰਿਆਣਾਂ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ, ਜਿਸ ਨਾਲ ਸਿੱਖ ਕਮਿਊਨਿਟੀ ਨੂੰ ਖੁਦਖੁਖਤਿਆਰੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਸਾ ਸਥਿਤ ਗੁਰੂਦੁਅਰਾ ਸ੍ਰੀ ਚਿੱਲਾ ਸਾਹਿਬ ਨੂੰ 70 ਕਨਾਲ ਭੁਮੀ ਟ੍ਰਾਂਸਫਰ ਕੀਤੀ ਗਈ ਹੈ।

ਉਨ੍ਹਾਂ ਨੇ ਦਸਿਆ ਕਿ ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ੍ਰੀ ਗੁਰੂਦ ਤੇਗ ਬਹਾਦੁਰ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਅਸੰਧ ਕਾਲਜ ਦਾ ਨਾਮ ਬਾਬਾ ਫਤਿਹ ਸਿੰਘ ਜੀ ਕਾਲਜ ਰੱਖਿਆ ਗਿਆ ਹੈ। ਲਖਨੌਰ ਸਾਹਿਬ ਵਿੱਚ ਮਾਤਾ ਗੁਜਰੀ ਵੀਐਲਡੀਏ ਕਾਲਜ ਸਥਾਪਿਤ ਕੀਤਾ ਗਿਆ ਹੈ। 

ਯਮੁਨਾਨਗਰ ਦੇ ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਯਾਦਗਾਰ ਦਾ ਨੀਂਹ ਪੱਥਰ ਕੀਤਾ ਗਿਆ ਹੈ। ਤੀਰਥ ਯਾਤਰੀਆਂ ਨੂੰ ਸ਼੍ਰੀ ਹਜੂਰ ਸਾਹਿਬ, ਸ਼੍ਰੀ ਨਨਕਾਨਾ ਸਾਹਿਬ, ਸ਼੍ਰੀ ਹੇਮਕੁੰਡ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਵਰਗੇ ਇਤਿਹਾਸਕ ਸਥਾਨਾਂ ਦੀ ਯਾਤਰਾ ਤਹਿਤ ਵਿੱਤੀ ਸਹਾਇਤਾ ਦੇਣ ਲਈ ਗੋਲਡਨ ਜੈਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਸਿੱਖ ਵਿਰਾਸਤ ਅਤੇ ਗੁਰੁਆਂ ਦੇ ਇਤਿਹਾਸਕ ਸਥਾਨਾਂ ਨੂੰ ਜੋ ਮਾਨ ਸਨਮਾਨ ਮਿਲਿਆ ਹੈ, ਉਹ ਸਾਡੀ ਰਾਸ਼ਟਰਗੀਤ ਦਾ ਹਿੱਸਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਯੰਤੀ ਤੋਂ ਲੈ ਕੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਦੇ 350ਵੇਂ ਯਾਦਗਾਰ ਸਾਲ ਤੱਕ ਭਾਰਤ ਤੇਜੀ ਨਾਲ ਅੱਗੇ ਵੱਧ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀ ਸਿਖਿਆਵਾਂ ਨੂੰ ਸਿਰਫ ਯਾਦਗਾਰ ਨਹੀਂ, ਸਗੋ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਤੋਂ ਸਮੂਚੀ ਮਨੁੱਖਤਾ ਦੇ ਜੀਵਨ ਵਿੱਚ ਸ਼ਾਂਤੀ, ਸੁਹਿਰਦਤਾ ਅਤੇ ਅਧਿਆਤਮਿਕ ਸ਼ਕਤੀ ਦਾ ਸੰਚਾਰ ਹੋਵੇ।

ਇਸ ਮੌਕੇ 'ਤੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ, ਸ੍ਰੀ ਰਾਜ ਨਹਿਰੂ, ਪ੍ਰੋਫੈਸਰ ਜਗਦੀਪ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ ਅਗਨੀਹੋਤਰੀ ਸਮੇਤ ਅਨੈਕ ਵਿਦਵਾਨ ਅਤੇ ਮਾਣਯੋਗ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD