Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸੁੱਰਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ : ਜ਼ਿਲ੍ਹਾ ਚੋਣ ਅਧਿਕਾਰੀ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 09 Nov 2025

Last updated on: Nov 10, 2025, 15:53 IST

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸ. ਕਰਨਵੀਰ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣ ਤੋਂ ਪਹਿਲਾਂ ਦੇ 72 ਘੰੰਟੇ, 48 ਘੰਟੇ ਅਤੇ 24 ਘੰਟੇ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਮਿਤੀ 9 ਨਵੰਬਰ ਨੂੰ ਸ਼ਾਮ 5 ਪੰਜ ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਕੋਈ ਵੀ ਚੋਣ ਜਲਸਾ, ਮੀਟਿੰਗ ਆਦਿ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਕੇਵਲ ਡੋਰ ਟੂ ਡੋਰ ਪ੍ਰਚਾਰ ਹੀ ਕਰ ਸਕਦੇ ਹਨ ਅਤੇ ਇਸ ਦੌਰਾਨ ਵੀ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ 10 ਅਤੇ 11 ਨਵੰਬਰ ਦੀਆਂ ਅਖ਼ਬਾਰਾਂ ਵਿੱਚ ਕੋਈ ਵੀ ਚੋਣ ਇਸ਼ਤਿਹਾਰ ਦੇਣ ਤੋਂ ਪਹਿਲਾਂ ਜ਼ਿਲ੍ਹਾ ਪੱਧਰ `ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਸਰਟੀਫਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਤੋਂ ਪ੍ਰੀ-ਸਰਟੀਫਾਈ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪੈਣ ਦਾ ਅਮਲ ਖਤਮ ਹੋਣ ਤੋਂ ਪਹਿਲਾਂ ਮੀਡੀਆ ਵਿੱਚ ਕਿਸੇ ਤਰਾਂ ਦੇ ਓਪੀਨੀਅਨ ਪੋਲ, ਸਰਵੇ ਆਦਿ ਉੱਪਰ ਪੂਰਨ ਪਾਬੰਦੀ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਕਿਹਾ ਕਿ 021-ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਤਾਇਨਾਤੀ ਯੋਜਨਾ ਅਨੁਸਾਰ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦੇ ਹੋਏ, ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਕੇਂਦਰੀ ਬਲਾਂ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ, ਜਿਨ੍ਹਾਂ ਦੀ ਨਿਗਰਾਨੀ ਜ਼ਿਲ੍ਹਾ ਚੋਣ ਅਧਿਕਾਰੀ, ਰੀਟਰਨਿੰਗ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ `ਤੇ ਚੋਣ ਕਮਿਸ਼ਨ ਦੀ ਦੇਖਰੇਖ ਹੇਠ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਅਬਜ਼ਰਵਰ ਵੀ ਲਗਾਏ ਗਏ ਹਨ। ਉਨ੍ਹਾਂ ਐੱਸ.ਐੱਸ.ਟੀ. ਅਤੇ ਐੱਸ.ਐੱਫ਼.ਟੀ. ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਵੀ ਚੌਕਸੀ ਵਰਤਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਮਸ਼ੀਨਰੀ ਵੱਲੋਂ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। 

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ‘ਤੇ ਲਾਜ਼ਮੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਈ.ਵੀ.ਐੱਮ. ਦਾ ਸਟਰਾਂਗ ਰੂਮ ਬਣਾਇਆ ਗਿਆ ਹੈ ਅਤੇ ਭਲਕੇ 10 ਨਵੰਬਰ ਨੂੰ ਬਾਅਦ ਦੁਪਹਿਰ ਇੱਥੋਂ ਹੀ ਸਾਰੀਆਂ ਪੋਲਿੰਗ ਪਾਰਟੀਆਂ ਰਵਾਨਾਂ ਕੀਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਜਾਣਗੀਆਂ ਅਤੇ 14 ਨਵੰਬਰ ਨੂੰ ਏਥੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਣ ਵਾਲੀ ਵੋਟਿੰਗ ਦੌਰਾਨ ਨਿਡਰਤਾ ਨਾਲ ਅੱਗੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।  

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। 

ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD