Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ. ਪ੍ਰੀਤੀ ਯਾਦਵ ਨੇ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਮੁਹਿੰਮ ਦੀ ਕੀਤੀ ਸ਼ਲਾਘਾ

ਥਾਪਰ ਯੂਨੀਵਰਸਿਟੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਸੜਕ ਨੂੰ ਸਾਫ਼-ਸੁਥਰੀ ਤੇ ਖ਼ੂਬਸੂਰਤ ਮਾਡਲ ਸੜਕ ਬਣਾਉਣ ਦਾ ਪ੍ਰਾਜੈਕਟ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਟੀਮ ਨੂੰ ਸੌਂਪਿਆ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 09 Nov 2025

Last updated on: Nov 10, 2025, 16:19 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੜਕਾਂ ਕਿਨਾਰੇ ਸੁੱਟੇ ਗਏ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਨ ਲਈ ਆਪਣੀ 19ਵੀਂ ਮੁਹਿੰਮ ਚਲਾ ਕੇ ਇੱਥੇ ਨਾਭਾ ਰੋਡ ਵਿਖੇ 500 ਕਿਲੋਗ੍ਰਾਮ ਪਲਾਸਟਿਕ ਵੇਸਟ ਸਾਫ਼ ਕਰਨ ਵਾਲੇ ਪਟਿਆਵਲੀਆਂ ਦੀ ਟੀਮ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਦੀ ਸ਼ਲਾਘਾ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਇਸ ਕਮਿਉਨਿਟੀ ਮੁਹਿੰਮਨੂੰ ਮਾਨਤਾ ਦਿੰਦਿਆਂ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਟੀਮ ਨੂੰ ਥਾਪਰ ਯੂਨੀਵਰਸਿਟੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਸੜਕ ਨੂੰ ਸਾਫ਼-ਸੁਥਰੀ ਤੇ ਖ਼ੂਬਸੂਰਤ ਮਾਡਲ ਸੜਕ ਬਣਾਉਣ ਦਾ ਪ੍ਰਾਜੈਕਟ ਵੀ ਸੌਂ‌ਪਿਆ ਹੈ।

ਡਾ. ਪ੍ਰੀਤੀ ਯਾਦਵ ਨੇ ਇਸ ਟੀਮ ਦੀ ਪਿੱਠ ਥਾਪੜਦਿਆਂ ਨੇ ਨਾਭਾ ਰੋਡ ਵਿਖੇ ਸਫ਼ਾਈ ਮੁਹਿੰਮ ਚਲਾ ਰਹੇ ਇਨ੍ਹਾਂ ਸਾਰੇ ਟੀਮ ਮੈਂਬਰਾਂ ਨਾਲ ਖ਼ੁਦ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਨਗਰ ਨਿਗਮ ਵੱਲੋਂ ਖੁੱਲ੍ਹੇ ਵਿੱਚ ਕੂੜਾ ਕਰਕਟ ਸੁੱਟਣ ਵਾ‌ਲਿਆਂ ਦੇ ਜਿੱਥੇ ਚਲਾਨ ਕਰਨ ਅਤੇ ਜੁਰਮਾਨੇ ਲਗਾਉਣ ਦੀ ਤਜਵੀਜ ਹੈ, ਉਥੇ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਪਟਿਆਲਾ ਸ਼ਹਿਰ ਵਿੱਚ 21 ਨਵੰਬਰ ਨੂੰ ਪਹੁੰਚ ਰਹੇ ਨਗਰ ਕੀਰਤਨ ਤੋਂ ਪਹਿਲਾਂ-ਪਹਿਲਾਂ ਇੱਕ ਵਿਆਪਕ ਸਫਾਈ ਮੁਹਿੰਮ ਵੀ ਵਿੱਢੀ ਜਾਵੇਗੀ।

ਇਸੇ ਦੌਰਾਨ ਇਨ੍ਹਾਂ ਸਮੂਹ ਸਫ਼ਾਈ ਕਾਰ ਸੇਵਕਾਂ ਨੇ ਹੋਰ ਸ਼ਹਿਰ ਵਾਸੀਆਂ ਨੂੰ ਵੀ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਮੁਹਿੰਮ ਨਾਲ ਜੁੜਕੇ ਪਟਿਆਲਾ ਨੂੰ ਸਾਫ਼-ਸੁੱਥਰਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇਹ ਸੁਚੇਤ ਪਟਿਆਲਵੀ ਪਿਛਲੇ 2 ਮਹੀਨਿਆਂ ਦੌਰਾਨ 19 ਸਫ਼ਾਈ ਮੁਹਿੰਮਾਂ ਚਲਾਕੇ ਸ਼ਹਿਰ ਦੀਆਂ ਸੜਕਾਂ ਕਿਨਾਰੇ ਲੋਕਾਂ ਵੱਲੋਂ ਜਾਣੇ-ਅਣਜਾਣੇ ‘ਚ ਖਿਲਾਰੇ ਪਲਾਟਿਕ ਤੇ ਹੋਰ ਕਚਰੇ ਨੂੰ ਇਕੱਠਾ ਕਰਕੇ ਪਟਿਆਲਾ ਨੂੰ ਕੂੜਾ ਮੁਕਤ ਕਰਨ ਦੇ ਉਪਰਾਲੇ ਨੂੰ ਹੋਰ ਲੋਕਾਂ ਤੱਕ ਪਹੁੰਚਾ ਰਹੇ ਹਨ।

ਇਸ ਮੁਹਿੰਮ ਦਾ ਬੀੜਾ ਉਠਾਉਣ ਵਾਲੇ ਸ਼ਹਿਰ ਦੇ ਸੁਚੇਤ ਨਾਗਰਿਕਾਂ ਵਿਚ ਐਚ.ਪੀ.ਐਸ ਲਾਂਬਾ, ਕਰਨਲ ਕਰਮਿੰਦਰ ਸਿੰਘ, ਕਰਨਲ ਜੇ. ਵੀ, ਕਰਨਲ ਅਮਨ ਸੰਧੂ, ਐਡਵੋਕੇਟ ਸਰਬਜੀਤ ਸਿੰਘ ਵੜੈਚ, ਰਾਕੇਸ਼ ਕੱਦ,  ਰਾਜੀਵ ਚੋਪੜਾ, ਨਾਗੇਸ਼, ਕਰਨਲ ਸਲਵਾਨ, ਏਪੀਆਰਓਜ ਹਰਦੀਪ ਸਿੰਘ ਗਹੀਰ ਤੇ ਦੀਪਕ ਕਪੂਰ, ਨਵਰੀਤ ਸੰਧੂ, ਗਰਿਮਾ, ਵਰੁਣ ਮਲਹੋਤਰਾ, ਗੁਰਮੀਤ ਸਿੰਘ ਸਡਾਣਾ, ਏ ਕੇ ਜਖਮੀ, ਅਜੇਪਾਲ ਗਿੱਲ, ਕਰਨਲ ਭੂਪੀ ਗਰੇਵਾਲ, ਕਰਨਲ ਜਸਵਿੰਦਰ ਦੁਲਟ, ਗੁਰਪ੍ਰੀਤ ਦੁਲਟ, ਸਾਕਸ਼ੀ ਗੋਇਲ, ਪ੍ਰਵੇਸ਼ ਮੰਗਲਾ, ਸੀਐਮ ਕੌੜਾ, ਜਸਵੀਰ ਭੰਗੂ, ਵਰੁਣ ਕੌਸ਼ਲ, ਰਿਸ਼ਭ, ਪ੍ਰੋ. ਅਸ਼ੋਕ ਵਰਮਾ ਤੇ ਰਾਜ ਕੁਮਾਰ ਗੋਇਲ, ਸਵਾਮੀ ਯੋਗੇਸ਼, ਹਰਜੋਤ, ਖੁਸ਼ਦੀਪ, ਪ੍ਰੀਤਇੰਦਰ ਸਿੱਧੂ, ਜਸਵੀਰ ਸਿੰਘ, ਪ੍ਰੋ: ਰਾਜੀਵ ਕਾਂਸਲ, ਉਪਿੰਦਰ ਸ਼ਰਮਾ, ਕੇ.ਐਸ. ਸੇਖੋਂ, ਸਿਮਰਨ ਹਰੀਕਾ, ਅਜੀਪਾਲ ਸਿੰਘ ਗਿੱਲ, ਬਲਜੀਤ ਕੌਰ, ਐਸ.ਸੀ. ਮੱਕੜ, ਗੁਰਭਜਨ ਸਿੰਘ ਗਿੱਲ, ਡਾ. ਅਵਨੀਤ ਰੰਧਾਵਾ, ਆਸ਼ੂ ਕਥੂਰੀਆ, ਨਵਰੀਤ ਸੰਧੂ, ਕੁਲਦੀਪ ਮਿੱਤਲ ਆਦਿ ਨੇ ਕਿਹਾ ਕਿ ਉਹ ਆਪਣੀ ਇਹ ਨਿਰਸਵਾਰਥ ਸੇਵਾ ਹਰ ਹਫ਼ਤੇ ਇਸੇ ਤਰ੍ਹਾਂ ਜਾਰੀ ਰੱਖਣਗੇ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਜਗ੍ਹਾ ਪਲਾਸਟਿਕ ਦੇ ਲਿਫਾਫੇ, ਕਚਰਾ ਤੇ ਰੈਪਰ ਆਦਿ ਥਾਂ-ਥਾਂ ਨਾ ਸੁੱਟਣ ਕਿਉਂਕਿ ਪੋਲੀਥੀਨ ਦੇ ਲਿਫ਼ਾਫ਼ਿਆਂ ਦਾ ਕੂੜਾ ਸਾਡੇ ਵਾਤਾਵਰਣ ਨੂੰ ਖਰਾਬ ਕਰਨ ਸਮੇਤ ਸਾਡੇ ਸ਼ਹਿਰ ਨੂੰ ਵੀ ਬਦਸੂਰਤ ਬਣਾ ਰਿਹਾ ਹੈ।ਇਨ੍ਹਾਂ ਸਮਾਜ ਸੇਵੀਆਂ ਨੇ ਵੀ ਸੱਦਾ ਦਿੱਤਾ ਹੈ ਕਿ ਉਹ ਵੀ ਇਸ ਮੁਹਿੰਮ ਨਾਲ ਜੁੜਕੇ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਅੱਗੇ ਆਉਣ।

 

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD