Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਬੇਹੱਦ ਸ਼ਰਮਨਾਕ, ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਨੋਟਿਸ ਲੈਣ- ਮਲਵਿੰਦਰ ਕੰਗ

ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਫਿਰ ਜਗ-ਜ਼ਾਹਰ, ਰਾਜਾ ਵੜਿੰਗ ਦਾ ਹੋਵੇ ਸਮਾਜਿਕ ਬਾਈਕਾਟ- ਡਾ. ਇੰਦਰਬੀਰ ਸਿੰਘ ਨਿੱਜਰ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Dr Inderbir Singh Nijjar

Web Admin

Web Admin

5 Dariya News

ਚੰਡੀਗੜ੍ਹ , 09 Nov 2025

Last updated on: Nov 10, 2025, 16:37 IST

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੋ ਸਿੱਖ ਬੱਚਿਆਂ ਦੇ ਕੇਸਾਂ (ਜੂੜਿਆਂ) ਦਾ ਮਜ਼ਾਕ ਉਡਾਉਣ ਦੀ ਘਟਨਾ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੜਿੰਗ ਦੀ ਇਸ ਹਰਕਤ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਲਈ ਉਨ੍ਹਾਂ ਦਾ ਸਮਾਜਿਕ ਬਾਈਕਾਟ ਹੋਣਾ ਚਾਹੀਦਾ ਹੈ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਰਾਜਾ ਵੜਿੰਗ ਦੀ ਵਾਇਰਲ ਵੀਡੀਓ 'ਤੇ ਸਿੱਧਾ ਹਮਲਾ ਬੋਲਦਿਆਂ ਪੁੱਛਿਆ ਕਿ ਆਖਿਰ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਸਿੱਖਾਂ ਤੋਂ ਕੀ ਸਮੱਸਿਆ ਹੈ? ਉਨ੍ਹਾਂ ਕਿਹਾ ਕਿ ਹਰ ਰੋਜ਼ ਹੀ ਕਾਂਗਰਸ ਵੱਲੋਂ ਸਿੱਖਾਂ, ਗੁਰੂ ਸਾਹਿਬਾਨਾਂ ਜਾਂ ਬੂਟਾ ਸਿੰਘ ਵਰਗੇ ਵੱਡੇ ਆਗੂਆਂ ਬਾਰੇ ਕੋਈ ਨਾ ਕੋਈ ਅਜਿਹਾ ਬਿਆਨ ਜਾਂ ਹਰਕਤ ਕੀਤੀ ਜਾਂਦੀ ਹੈ, ਜਿਸ ਨਾਲ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਵੱਜਦੀ ਹੈ। 

ਕੰਗ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਰਾਜਾ ਵੜਿੰਗ ਨੇ ਦੋ ਸਿੱਖ ਬੱਚਿਆਂ ਦੇ ਜੂੜਿਆਂ ਦਾ ਜਨਤਕ ਤੌਰ 'ਤੇ ਮਜ਼ਾਕ ਉਡਾਇਆ ਹੈ, ਉਹ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਹ ਜੂੜੇ ਅਤੇ ਕੇਸ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਹੋਏ ਪਵਿੱਤਰ ਕਕਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਇੱਕ ਪਾਸੇ ਵੜਿੰਗ ਕਹਿੰਦੇ ਹਨ ਕਿ ਉਨ੍ਹਾਂ ਦੇ ਘਰ ਗੁਰੂ ਸਾਹਿਬ ਦਾ ਪ੍ਰਕਾਸ਼ ਹੈ ਅਤੇ ਉਹ ਗੁਰੂ ਦੇ ਸਿੱਖ ਹਨ, ਪਰ ਦੂਜੇ ਪਾਸੇ ਉਨ੍ਹਾਂ ਦੀ ਮਾਨਸਿਕਤਾ ਸਿੱਖ ਵਿਰੋਧੀ ਨਜ਼ਰ ਆਉਂਦੀ ਹੈ। 

ਗਲਤੀ ਇੱਕ ਵਾਰ ਹੋ ਸਕਦੀ ਹੈ, ਪਰ ਹਰ ਰੋਜ਼ ਅਜਿਹੀਆਂ ਹਰਕਤਾਂ ਕਰਨਾ ਸਾਬਤ ਕਰਦਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਸਿੱਖ ਪੰਥ ਲਈ ਨਫ਼ਰਤ ਭਰੀ ਹੋਈ ਹੈ, ਜਿਸਦਾ ਸ਼ਿਕਾਰ ਹੁਣ ਛੋਟੇ ਬੱਚੇ ਵੀ ਹੋ ਰਹੇ ਹਨ। ਕੰਗ ਨੇ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਕਕਾਰਾਂ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਦੇ ਮੁਆਫ ਨਹੀਂ ਕਰੇਗੀ। 

ਉਨ੍ਹਾਂ ਕਿਹਾ ਕਿ ਕਾਂਗਰਸ ਪਿਛਲੇ ਪੰਜ ਦਹਾਕਿਆਂ ਤੋਂ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਆ ਰਹੀ ਹੈ, ਪਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਇਸਦਾ ਮੂੰਹ-ਤੋੜ ਜਵਾਬ ਦੇਣਗੇ ਅਤੇ ਸਬਕ ਸਿਖਾਉਣਗੇ। ਇਸੇ ਦੌਰਾਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਵਿੱਚ ਆਪਣੇ ਕੇਸਾਂ ਅਤੇ ਕਕਾਰਾਂ ਨਾਲ ਹੀ ਆਪਣੀ ਵੱਖਰੀ ਪਹਿਚਾਣ ਬਣਾਈ ਹੈ। 

ਚਾਹੇ ਉਹ ਵਿਦੇਸ਼ਾਂ ਦੀਆਂ ਫੌਜਾਂ ਹੋਣ ਜਾਂ ਪੁਲਿਸ ਬਲ, ਹਰ ਜਗ੍ਹਾ ਸਿੱਖਾਂ ਦੀ ਪਛਾਣ ਉਨ੍ਹਾਂ ਦੇ ਕੇਸਾਂ ਤੋਂ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੱਲ੍ਹ ਰਾਜਾ ਵੜਿੰਗ ਨੇ ਜਿਸ ਤਰ੍ਹਾਂ ਦੋ ਬੱਚਿਆਂ ਦੇ ਸਿਰ 'ਤੇ ਹੱਥ ਰੱਖ ਕੇ, ਉਨ੍ਹਾਂ ਦੇ ਕੇਸਾਂ ਨੂੰ ਫੜ ਕੇ ਅਜੀਬ ਜਿਹੀਆਂ ਹਰਕਤਾਂ ਕੀਤੀਆਂ ਹਨ, ਉਹ ਬਹੁਤ ਹੀ ਨਿੰਦਣਯੋਗ ਹੈ।ਡਾ. ਨਿੱਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ। 

ਉਨ੍ਹਾਂ ਅਰਦਾਸ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਸ਼ਰਮਨਾਕ ਹਰਕਤਾਂ ਦੁਬਾਰਾ ਨਾ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਰਾਜਾ ਵੜਿੰਗ ਇਸ ਗਲਤੀ ਲਈ ਜਨਤਕ ਮੁਆਫੀ ਨਹੀਂ ਮੰਗਦੇ ਅਤੇ ਅਕਾਲ ਤਖ਼ਤ ਸਾਹਿਬ ਉਨ੍ਹਾਂ ਨੂੰ ਮੁਆਫ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦਾ ਮੁਕੰਮਲ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।

  

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Dr Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD