Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ, 61 ਹਜ਼ਾਰ ਨੌਜੁਆਨਾਂ ਨੇ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦੁਰ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਲਈ ਕੰਮ ਕਰਨ-ਕੇਂਦਰੀ ਮੰਤਰੀ ਮਨੋਹਰ ਲਾਲ

Manohar Lal Khattar, Union Minister of Power and Minister of Housing and Urban Affairs, Ministry of Power and Minister of Housing and Urban Affairs

Web Admin

Web Admin

5 Dariya News

ਕਰਨਾਲ , 09 Nov 2025

Last updated on: Nov 10, 2025, 17:26 IST

ਕੇਂਦਰੀ ਰਿਹਾਇਸ, ਊਰਜਾ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੀ ਸ਼ਹਾਦਤ ਤੋਂ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਸਮਾਜ, ਧਰਮ ਅਤੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਐਂਤਵਾਰ ਨੂੰ ਕਰਨਾਲ ਵਿੱਚ ਐਨਡੀਆਰਆਈ ਚੌਂਕ 'ਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੇ 350 ਸਾਲਾਂ ਸ਼ਹੀਦੀ ਦਿਵਸ 'ਤ। ਕਰਨਾਲ ਦੇ ਨਾਲ ਨਾਲ ਦੇਸ਼ਭਰ ਵਿੱਚ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹਜ਼ਾਰਾਂ ਨੌਜੁਆਨ 9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਇੱਕਠੇ ਹੋਏ ਹਨ। ਇੱਥੇ ਆਯੋਜਿਤ ਯਾਤਰਾ ਇਤਿਹਾਸ ਰਚ ਰਹੀ ਹੈ। 

ਇਹ ਯਾਤਰਾ ਸਿਰਫ਼ ਦੌੜ ਨਹੀਂ ਸਗੋਂ ਦੇਸ਼ ਨੂੰ ਆਜਾਦ ਕਰਾਉਣ ਵਾਲਿਆਂ ਪ੍ਰਤੀ ਸ਼ਰਧਾਂਜਲੀ ਵਿਅਕਤ ਕਰਨ ਲਈ ਇੱਕ ਉਤਸਾਹ, ਜੱਜਬਾ ਅਤੇ ਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸੈਂਕੜਾਂ ਨੌਜੁਆਨਾਂ ਨੇ 21 ਕਿਲ੍ਹੋਮੀਟਰ ਲੰਬੀ ਅਤੇ 10 ਕਿਲ੍ਹੋਮੀਟਰ ਲੰਬੀ ਦੌੜ ਵਿੱਚ ਹਿੱਸਾ ਲਿਆ ਹੈ ਅਤੇ ਹੁਣ ਲਗਭਗ 61 ਹਜ਼ਾਰ ਨੌਜੁਆਨ 5 ਕਿਲ੍ਹੋਮੀਟਰ ਲੰਬੀ ਦੌੜ ਵਿੱਚ ਹਿੱਸਾ ਲੈ ਰਹੇ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਸਥਿਤ ਗੁਰੂਦੁਆਰਾ ਸ਼ੀਸ਼ਗੰਜ ਦੇ ਸਥਾਨ 'ਤੇ ਸ਼੍ਰੀ ਗੁਰੂ ਤੇਗ ਬਹਾਦੁਰ ਦਾ ਧੜ ਸਿਰ ਤੋਂ ਵੱਖ ਕਰ ਦਿੱਤਾ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਸ਼ੀਸ਼ ਨੂੰ ਦਿੱਲੀ ਤੋਂ ਆਨੰਦਪੁਰ ਸਾਹਿਬ ਲੈ ਜਾਣ ਦੀ ਘਟਨਾ ਦੌਰਾਨ ਹਰਿਆਣਾ ਦੀ ਧਰਤੀ ਨਾਲ ਜੁੜੇ ਇੱਕ ਬਲਿਦਾਨ ਦਾ ਵੀ ਵਰਣ ਕੀਤਾ। 

ਉਨ੍ਹਾਂ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹਾ ਦੇ ਬੜਖਾਲਸਾ ਪਿੰਡ ਦੇ ਇੱਕ ਨੌਜੁਆਨ ਨੇ ਗੁਰੂ ਜੀ ਦੇ ਸ਼ੀਸ਼ ਨੂੰ ਮੁਗਲ ਸੇਨਾ ਤੋਂ ਬਚਾਉਣ ਲਈ ਆਪਣਾ ਸ਼ੀਸ਼ ਕਟਵਾ ਦਿੱਤਾ।

ਮੈਰਾਥਨ ਨੂੰ ਹਰੀ ਝੰਡੀ

ਕੇਂਦਰੀ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾਈ ਅਤੇ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਪਹਿਲਾਂ ਮੰਤਰੀ ਦੀ ਮੌਜ਼ੂਦਗੀ ਵਿੱਚ ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦੁਰ ਗੀਤ ਲਾਂਚ ਕੀਤਾ ਗਿਆ। ਇਸ ਮੌਕੇ 'ਤੇ ਕੀਰਤਨ ਤੋਂ ਇਲਾਵਾ ਸ਼ਬਦ ਗਾਇਨ ਵੀ ਕੀਤਾ ਗਿਆ। ਮੈਰਾਥਨ ਵਿੱਚ ਸ਼ਾਮਲ ਲੋਕਾਂ ਨੇ ਬੋਲੇ ਸੋ ਨਿਹਾਲ ਅਤੇ ਭਾਰਤ ਮਾਤਾ ਦੀ ਜੈਅ ਦੇ ਜੈਅਕਾਰੇ ਲਗਾਏ। ਪੋ੍ਰਗਰਾਮ ਵਿੱਚ ਕੇਂਦਰੀ ਮੰਤਰੀ ਨੂੰ ਕ੍ਰਿਪਾਣ ਅਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਫੋਟੋ ਭੇਂਟ ਕੀਤਾ ਗਿਆ।

ਇਸ ਮੌਕੇ 'ਤੇ ਵਿਧਾਇਕ ਜਗਮੋਹਨ ਆਨੰਦ, ਇੰਦਰੀ ਦੇ ਵਿਧਾਇਕ ਰਾਮਕੁਮਾਰ ਕਸ਼ਯਪ, ਅਸੰਧ ਦੇ ਵਿਧਾਇਕ ਯੋਗੇਂਦਰ ਰਾਣਾ, ਨੀਲੋਖੇੜੀ ਦੇ ਭਗਵਾਨਦਾਸ ਕਬੀਰਪੰਥੀ, ਡਿਪਟੀ ਕਮੀਸ਼ਨਰ ਉਤਮ ਸਿੰਘ, ਐਸਪੀ ਗੰਗਾ ਰਾਮ ਪੂਨਿਆ, ਮੇਅਰ ਰੇਣੂ ਬਾਲਾ ਗੁਪਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਲਾਠਰ ਸਮੇਤ ਪ੍ਰਸ਼ਾਸਣਿਕ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਰਹੇ।

 

Tags: Manohar Lal Khattar , Union Minister of Power and Minister of Housing and Urban Affairs , Ministry of Power and Minister of Housing and Urban Affairs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD