Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਰਿਲੀਜ਼

ਪੁਸਤਕ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਹੈ - ਮੁਨੀਸ਼ ਜਿੰਦਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Munish Jindal

Web Admin

Web Admin

5 Dariya News

ਧੂਰੀ/ਸੰਗਰੂਰ , 10 Nov 2025

Last updated on: Nov 10, 2025, 22:44 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰਸਿੱਧ ਲੇਖਕ ਸ਼੍ਰੀ ਮੁਨੀਸ਼ ਜਿੰਦਲ ਵੱਲੋਂ ਲਿਖੀ ਪ੍ਰਸਿੱਧ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਰਿਲੀਜ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਹਨਾਂ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਇਸ ਵਿਆਪਕ ਪੁਸਤਕ ਦਾ ਪੰਜਾਬੀ ਐਡੀਸ਼ਨ ਪੇਸ਼ ਕਰਨ ਲਈ ਸਰਾਹਨਾ ਕੀਤੀ।

ਦੱਸਣਯੋਗ ਹੈ ਕਿ ਇਸ ਪੁਸਤਕ ਵਿੱਚ ਜਿੱਥੇ ਪੰਜਾਬ ਦਾ ਭੂਗੋਲ, ਪੁਰਾਤਨ, ਮੱਧਕਾਲੀਨ, ਵਰਤਮਾਨ ਇਤਿਹਾਸ ਅਤੇ ਸੱਭਿਆਚਾਰ ਨੂੰ ਸ਼ਾਮਲ ਕੀਤਾ ਗਿਆ ਹੈ, ਉਥੇ ਪੰਜਾਬ ਵਿੱਚ ਚੱਲੀਆਂ ਸਮਾਜਿਕ ਅਤੇ ਧਾਰਮਿਕ ਸੁਧਾਰ ਲਹਿਰਾਂ ਅਤੇ ਪੰਜਾਬ ਦੇ ਨਿਰਮਾਣ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਇਸ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਪੁਸਤਕ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਇਤਿਹਾਸ ਤੋਂ ਹੁਣ ਤੱਕ ਦੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ ਗਈ ਹੈ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵੱਲੋਂ ਭਾਰਤ ਦੀ ਆਜ਼ਾਦੀ ਲਈ ਦਿੱਤੀਆਂ ਸ਼ਹਾਦਤਾਂ ਦਾ ਵਿਸਥਾਰ ਅਧਿਆਇ ਪੰਜਾਬ ਦੀ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਾ ਹੈ।

ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਲੇਖਕ ਸ਼੍ਰੀ ਮੁਨੀਸ਼ ਜਿੰਦਲ ਨੇ ਦੱਸਿਆ ਕਿ ਇਸ ਕਿਤਾਬ ਦਾ ਮੰਤਵ ਪੰਜਾਬ ਅਤੇ ਪੰਜਾਬੀਅਤ ਬਾਰੇ ਸਮਾਜ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਕਿਹਾ ਪਿਛਲੇ 13 ਸਾਲਾਂ ਤੋਂ ਪ੍ਰਕਾਸ਼ਿਤ ਹੋ ਰਹੇ ਇਸ ਕਿਤਾਬ ਦੇ ਅੰਗਰੇਜ਼ੀ ਐਡੀਸ਼ਨ ਨੂੰ ਲੱਖਾਂ ਪਾਠਕਾਂ ਵੱਲੋਂ ਪ੍ਰਸ਼ੰਸਾ ਅਤੇ ਪਿਆਰ ਮਿਲਿਆ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਇਸਦੇ ਪੰਜਾਬੀ ਰੂਪ ਦੇ ਪ੍ਰਕਾਸ਼ਿਤ ਹੋਣ ਨਾਲ ਇਹ ਕਿਤਾਬ ਹਰ ਪੰਜਾਬੀ ਨੂੰ ਪੰਜਾਬ ਨਾਲ ਜੋੜੇਗੀ। ਇਹ ਕਿਤਾਬ ਮੁਕਾਬਲਾ ਪ੍ਰੀਖਿਆਵਾਂ ਖਾਸ ਕਰ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੀ ਬਹੁਤ ਸਹਾਈ ਸਿੱਧ ਹੋਵੇਗੀ।

ਲੇਖਕ ਮੁਨੀਸ਼ ਜਿੰਦਲ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਮਿੱਟੀ, ਮਾਂ ਬੋਲੀ ਅਤੇ ਪੰਜਾਬੀਅਤ ਦੀ ਰੂਹ ਨੂੰ ਸਮਰਪਿਤ ਇਸ ਕਿਤਾਬ ਦਾ ਪੰਜਾਬ ਦੇ ਮੁੱਖ ਮੰਤਰੀ ਹੱਥੋਂ ਜਾਰੀ ਹੋਣਾ ਸਾਡੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੌਜੂਦ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਵੀ ਲੇਖਕ ਮੁਨੀਸ਼ ਜਿੰਦਲ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Munish Jindal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD